ਮੌਸਮ ਅਪਡੇਟ: ਪੰਜਾਬ 'ਚ ਜਲਦ ਬਦਲੇਗਾ ਮੌਸਮ, 20 ਜੁਲਾਈ ਤੋਂ ਹੋਵੇਗੀ ਬਾਰਿਸ਼; ਅੱਜ ਗਰਮੀ ਦਾ ਕਹਿਰ ਜਾਰੀ
ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵੱਧਦੀ ਗਰਮੀ ਅਤੇ ਹੁੰਮਸ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ। ਪਰ ਹੁਣ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅਹਿਮ ਅਪਡੇਟ ਦਿੱਤਾ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 20 ਜੁਲਾਈ ਤੋਂ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਮਿਜਾਜ਼ ਬਦਲੇਗਾ। 2
ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵੱਧਦੀ ਗਰਮੀ ਅਤੇ ਹੁੰਮਸ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ। ਪਰ ਹੁਣ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅਹਿਮ ਅਪਡੇਟ ਦਿੱਤਾ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 20 ਜੁਲਾਈ ਤੋਂ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਮਿਜਾਜ਼ ਬਦਲੇਗਾ। 20 ਤੋਂ 22 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਫਿਲਹਾਲ ਅੱਜ ਵੀ ਗਰਮੀ ਅਤੇ ਹੁੰਮਸ ਦਾ ਅਸਰ ਬਣਿਆ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ ਮੀਂਹ ਨਾ ਪੈਣ ਕਾਰਨ ਗਰਮੀ ਕਾਫੀ ਜ਼ਿਆਦਾ ਰਹੀ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.5 ਡਿਗਰੀ ਵੱਧ ਹੈ। ਹਵਾ ਵਿੱਚ ਨਮੀ (humidity) ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਪੂਰਾ ਦਿਨ ਹੁੰਮਸ ਦਾ ਸਾਹਮਣਾ ਕਰਨਾ ਪਿਆ।
ਹਲਕੀ ਤੋਂ ਦਰਮਿਆਨੀ ਬਾਰਿਸ਼
ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜ਼ਰੂਰ ਹੋਈ ਹੈ, ਪਰ ਲੋਕਾਂ ਨੂੰ ਗਰਮੀ ਤੋਂ ਕੋਈ ਖਾਸ ਰਾਹਤ ਨਹੀਂ ਮਿਲੀ। ਸੂਬੇ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੂਰੇ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.3 ਡਿਗਰੀ ਜ਼ਿਆਦਾ ਰਿਹਾ। ਇਸ ਦੇ ਨਾਲ ਹੀ, ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਾਸੀਆਂ ਨੂੰ 20 ਜੁਲਾਈ ਤੋਂ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅੱਜ 18 ਜੁਲਾਈ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 19 ਜੁਲਾਈ ਨੂੰ ਬੱਦਲਵਾਈ ਦੇ ਨਾਲ-ਨਾਲ ਗਰਜ-ਚਮਕ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਘਟ ਕੇ 35 ਡਿਗਰੀ ਤੱਕ ਆ ਸਕਦਾ ਹੈ। 20 ਜੁਲਾਈ ਤੋਂ ਮੌਸਮ ਵਿੱਚ ਵੱਡਾ ਬਦਲਾਅ ਆਵੇਗਾ ਅਤੇ ਉਸ ਦਿਨ ਮੀਂਹ ਪੈਣ ਦੀ ਉਮੀਦ ਹੈ। 21 ਜੁਲਾਈ ਨੂੰ ਚੰਗੀ ਬਾਰਿਸ਼ ਹੋਣ ਦਾ ਅਨੁਮਾਨ ਹੈ, ਜਿਸ ਨਾਲ ਤਾਪਮਾਨ ਡਿੱਗ ਕੇ 30 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। 22 ਜੁਲਾਈ ਨੂੰ ਵੀ ਬੱਦਲਵਾਈ ਦੇ ਨਾਲ-ਨਾਲ ਹਲਕੀ ਬਾਰਿਸ਼ ਜਾਰੀ ਰਹਿ ਸਕਦੀ ਹੈ।
ਮੌਸਮ ਵਿਭਾਗ ਨੇ ਅੱਜ ਦੱਖਣੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਹੁਤ ਜ਼ਿਆਦਾ ਗਰਮੀ ਅਤੇ ਹੁੰਮਸ ਰਹਿਣ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ, 20 ਤੋਂ 22 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਕਾਰਨ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਦੇ ਅਪਡੇਟਸ 'ਤੇ ਨਜ਼ਰ ਰੱਖਣ ਅਤੇ ਖਰਾਬ ਮੌਸਮ ਦੌਰਾਨ ਜ਼ਰੂਰੀ ਸਾਵਧਾਨੀ ਵਰਤਣ।