ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ! 20 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, 11 ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਦੋ ਦਿਨਾਂ ਦੌਰਾਨ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਅਸਮਾਨ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

By:  Lajwinder Kaur October 24th 2026 08:55 AM -- Updated: October 24th 2026 08:57 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਦੋ ਦਿਨਾਂ ਦੌਰਾਨ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਅਸਮਾਨ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

24 ਅਕਤੂਬਰ ਤੋਂ ਸਰਗਰਮ ਹੋਵੇਗਾ ਪੱਛਮੀ ਗੜਬੜੀ ਵਾਲਾ ਸਿਸਟਮ

ਮੌਸਮ ਵਿਭਾਗ ਅਨੁਸਾਰ 24 ਅਕਤੂਬਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਉੱਤਰੀ ਹਰਿਆਣਾ ਅਤੇ ਇਸ ਦੇ ਨਾਲ ਲੱਗਦੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਉੱਤੇ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਪੈ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ।

ਤਿੰਨ ਦਿਨਾਂ ਦਾ ਮੌਸਮ (25 ਤੋਂ 27 ਅਕਤੂਬਰ)

25 ਅਕਤੂਬਰ: ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

26 ਅਕਤੂਬਰ: ਪੰਜਾਬ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦਾ ਅਨੁਮਾਨ ਹੈ, ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।   

27 ਅਕਤੂਬਰ: ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਪੰਜਾਬ ਵਿੱਚ ਬਿਜਲੀ ਦੀ ਮੰਗ 7,087 ਮੈਗਾਵਾਟ ਦਰਜ

ਪੰਜਾਬ ਵਿੱਚ ਬਿਜਲੀ ਦੀ ਮੰਗ 7,087 ਮੈਗਾਵਾਟ ਦਰਜ ਕੀਤੀ ਗਈ ਹੈ। ਸੂਬੇ ਨੇ ਕੇਂਦਰੀ ਪੂਲ ਅਤੇ ਹੋਰ ਸਰੋਤਾਂ ਤੋਂ 3,121 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ, ਜਦਕਿ ਤੈਅ ਸ਼ਡਿਊਲ 3,361 ਮੈਗਾਵਾਟ ਸੀ। ਇਸ ਤਰ੍ਹਾਂ ਤੈਅ ਮਾਤਰਾ ਨਾਲੋਂ 240 ਮੈਗਾਵਾਟ ਘੱਟ ਬਿਜਲੀ ਲਈ ਗਈ।

ਪੰਜਾਬ ਦਾ ਆਪਣਾ ਬਿਜਲੀ ਉਤਪਾਦਨ 3,974 ਮੈਗਾਵਾਟ ਰਿਹਾ, ਜਦਕਿ ਬਿਜਲੀ ਦੀ ਫ੍ਰੀਕੁਐਂਸੀ 50.12 ਹਰਟਜ਼ ਦਰਜ ਕੀਤੀ ਗਈ।

Related Post

ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- 'ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ'
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ! ਖੜਕੇ-ਦੜਕੇ ਦੇ ਆਸਾਰ, ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰੇਗਾ ਵਿਰੋਧੀ ਧਿਰ
ਨਸ਼ੇ ਦੇ ਮੁੱਦੇ 'ਤੇ ਅਮਿਤ ਸ਼ਾਹ ਦਾ ‘ਆਪ’ ਸਰਕਾਰ 'ਤੇ ਤਿੱਖਾ ਹਮਲਾ, 20 ਅਕਤੂਬਰ ਨੂੰ ਤਿੰਨ ਸ਼ਹਿਰਾਂ ਦਾ ਕਰਨਗੇ ਦੌਰਾ
ਪੰਜਾਬ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨੇ ਇਸ ਸੀਨੀਅਰ ਕਾਂਗਰਸੀ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪੋਸਟ ਪਾ ਕੀਤਾ ਧੰਨਵਾਦ
AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਦਾ ਵੱਡਾ ਕਦਮ, ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ

© Copyright Galactic Television & Communications Pvt. Ltd. 2026. All rights reserved.