ਪੰਜਾਬ ਦੇ 9 ਜ਼ਿਲ੍ਹਿਆਂ 'ਚ ਛਮ-ਛਮ ਮੀਂਹ ਪੈਣ ਦੇ ਆਸਾਰ; 27 ਤੋਂ 29 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ’ਚ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜੀ ਹਾਂ ਅੱਜ ਵੀ ਕੁੱਝ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈਣ ਦਾ ਆਸਾਰ ਹੈ, ਪਰ ਕਈ ਥਾਵਾਂ ਉੱਤੇ ਤੇਜ਼ ਧੁੱਪ ਕਰਕੇ ਹੁੰਮਸ ਵਧੀ ਹੋਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 3 ਦਿਨ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ।

By:  Lajwinder Kaur August 26th 2026 09:43 AM -- Updated: August 26th 2026 09:48 AM

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਕਈ ਥਾਵਾਂ ਉੱਤੇ ਤੇਜ਼ ਧੁੱਪ ਪੈਣ ਕਰਕੇ ਹੁੰਮਸ ਵਧੀ ਪਈ ਹੈ। 

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਮੰਗਲਵਾਰ ਦੇ ਮੁਕਾਬਲੇ ਕੋਈ ਵੱਡਾ ਬਦਲਾਅ ਨਹੀਂ ਹੋਇਆ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਵੱਧ ਰਿਹਾ। ਬਠਿੰਡਾ 38 ਡਿਗਰੀ ਸੈਲਸੀਅਸ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ।

ਮੰਗਲਵਾਰ ਨੂੰ ਕੁੱਝ ਥਾਵਾਂ ‘ਤੇ ਪਿਆ ਮੀਂਹ

ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸਭ ਤੋਂ ਵੱਧ 58.8 ਐਮਐਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸੰਗਰੂਰ ਵਿੱਚ 12.5 ਐਮਐਮ ਅਤੇ ਲੁਧਿਆਣਾ ਵਿੱਚ 8.9 ਐਮਐਮ ਮੀਂਹ ਪਿਆ। ਇਸ ਤੋਂ ਇਲਾਵਾ ਮੋਹਾਲੀ, ਬਠਿੰਡਾ, ਗੁਰਦਾਸਪੁਰ, ਪਠਾਨਕੋਟ ਅਤੇ ਫਰੀਦਕੋਟ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪਿਆ, ਪਰ ਇਨ੍ਹਾਂ ਇਲਾਕਿਆਂ ਵਿੱਚ ਮੀਂਹ ਦੀ ਮਾਤਰਾ ਦਾ ਅੰਕੜਾ ਦਰਜ ਨਹੀਂ ਹੋ ਸਕਿਆ।

ਮਾਨਸੂਨ ਟਰਫ ਪੰਜਾਬ ਦੇ ਆਸ-ਪਾਸ ਸਰਗਰਮ ਬਣੀ ਹੋਈ ਹੈ। ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਸਿਸਟਮ ਹੁਣ ਮਾਨਸੂਨ ਟਰਫ ਵਿੱਚ ਮਿਲ ਗਿਆ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਦਾ ਦੌਰ ਬਣ ਸਕਦਾ ਹੈ। ਚੰਡੀਗੜ੍ਹ ਵਿੱਚ ਵੀ ਬੱਦਲ ਛਾਏ ਰਹਿਣ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬਨ ਵੀ ਸਰਗਰਮ ਹੈ, ਪਰ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਇਸ ਦਾ ਸਿੱਧਾ ਪ੍ਰਭਾਵ ਸੀਮਤ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ਦੌਰਾਨ ਪੰਜਾਬ ਦਾ ਮੌਸਮ ਇਸ ਤਰ੍ਹਾਂ ਰਹੇਗਾ:

27 ਅਗਸਤ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।

28 ਅਗਸਤ: ਇਨ੍ਹਾਂ ਹੀ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਮੌਸਮ ਆਮ ਵਾਂਗ ਰਹਿੰਦਿਆਂ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੇ ਆਸਾਰ ਬਣੇ ਰਹਿਣਗੇ।

29 ਅਗਸਤ: ਪੰਜਾਬ ਦੇ 4 ਜ਼ਿਲ੍ਹਿਆਂ—ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ਉੱਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.