ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ! ਚੰਡੀਗੜ੍ਹ ’ਚ ਛਾਏ ਰਹਿਣਗੇ ਬੱਦਲ; 1 ਸਤੰਬਰ ਤੋਂ ਲੈ ਕੇ 3 ਤੱਕ ਹੋਏਗੀ ਬਾਰਿਸ਼

ਪੰਜਾਬ ਦੇ ਵਿੱਚ ਮਾਨਸੂਨ ਸੁਸਤ ਹੋ ਗਈ ਹੈ ਜਿਸ ਕਰਕੇ ਗਰਮੀ ਦੇ ਨਾਲ ਹੁੰਮਸ ਵੱਧੀ ਪਈ ਹੈ। ਮੌਸਮ ਵਿਭਾਗ ਵੱਲੋਂ ਅੱਜ ਅਤੇ ਆਉਣ ਵਾਲੇ ਤਿੰਨ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਜੀ ਹਾਂ ਅਗਸਤ ਮਹੀਨੇ ਦੇ ਅਖੀਰਲੇ ਦਿਨ 12 ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ।

By:  Lajwinder Kaur August 31st 2026 09:51 AM -- Updated: August 31st 2026 10:06 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ। ਮਾਨਸੂਨ ਦੀ ਰਫ਼ਤਾਰ ਮੱਠੀ ਪੈਣ ਕਾਰਨ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਉੱਥੇ ਹੀ, ਚੰਡੀਗੜ੍ਹ ਵਿੱਚ ਅਸਮਾਨ 'ਤੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਰਿਹਾ, ਜਦਕਿ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 38.3 ਡਿਗਰੀ ਫ਼ਰੀਦਕੋਟ ਵਿੱਚ ਦਰਜ ਕੀਤਾ ਗਿਆ।

ਪਿਛਲੇ ਤਿੰਨ ਦਿਨਾਂ ਤੋਂ ਨਹੀਂ ਹੋਈ ਬਾਰਿਸ਼

ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨਹੀਂ ਪਿਆ, ਜਿਸ ਕਾਰਨ ਮੌਸਮ ਵਿੱਚ ਹੁੰਮਸ ਵਧ ਗਈ ਹੈ। ਪਟਿਆਲਾ ਵਿੱਚ ਸਿਰਫ਼ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਬਾਕੀ ਜ਼ਿਆਦਾਤਰ ਜ਼ਿਲ੍ਹੇ ਸੁੱਕੇ ਰਹੇ ਅਤੇ ਤਾਪਮਾਨ 33 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ।

ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਪਾਣੀ ਦਾ ਪੱਧਰ 1162.95 ਫੁੱਟ ਤੱਕ ਪਹੁੰਚਣ ਤੋਂ ਬਾਅਦ ਪਹਿਲੀ  ਵਾਰ ਸੁਖਨਾ ਝੀਲ ਦਾ ਇੱਕ ਰੇਡੀਅਲ ਗੇਟ ਖੋਲ੍ਹਿਆ ਗਿਆ ਹੈ।

ਜਾਣੋ ਤਿੰਨ ਦਿਨਾਂ ਦੇ ਮੌਸਮ ਦੇ ਹਾਲ ਕਿਵੇਂ ਦਾ ਰਹੇਗਾ

1 ਸਤੰਬਰ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

2 ਸਤੰਬਰ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ।

3 ਸਤੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਤਾਪਮਾਨ 34 ਤੋਂ 40 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। 3 ਸਤੰਬਰ ਤੱਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਹਿਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪੰਜਾਬ ਦੇ ਉੱਤਰੀ ਅਤੇ ਮੱਧ ਹਿੱਸਿਆਂ ਵਿੱਚ ਤਾਪਮਾਨ 36 ਤੋਂ 38 ਡਿਗਰੀ, ਜਦੋਂ ਕਿ ਦੱਖਣੀ ਅਤੇ ਦੱਖਣ-ਪੱਛਮੀ ਹਿੱਸਿਆਂ ਵਿੱਚ ਇਹ 38 ਤੋਂ 40 ਡਿਗਰੀ ਤੱਕ ਪਹੁੰਚ ਸਕਦਾ ਹੈ। ਮੁਕਤਸਰ, ਬਠਿੰਡਾ, ਮਾਨਸਾ ਅਤੇ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਵੱਧ ਰਹਿ ਸਕਦਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਹਫ਼ਤੇ ਦੇ ਪਹਿਲੇ ਹਿੱਸੇ ਵਿੱਚ ਪੰਜਾਬ ਵਿੱਚ ਮੀਂਹ ਆਮ ਨਾਲੋਂ ਘੱਟ ਰਹਿਣ ਦਾ ਅਨੁਮਾਨ ਹੈ।

ਪੰਜਾਬ ਵਿੱਚ ਮਾਨਸੂਨ ਦੀਆਂ ਗਤੀਵਿਧੀਆਂ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਟਰਫ ਇਸ ਸਮੇਂ ਅੰਮ੍ਰਿਤਸਰ ਤੋਂ ਹੋ ਕੇ ਗੁਜ਼ਰ ਰਹੀ ਹੈ, ਜਿਸ ਦੇ ਪ੍ਰਭਾਵ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ, ਪੱਛਮੀ ਚੱਕਰਵਾਤ (ਵੈਸਟਰਨ ਡਿਸਟਰਬੈਂਸ) ਉੱਤਰ ਪਾਕਿਸਤਾਨ ਅਤੇ ਜੰਮੂ ਸੰਭਾਗ ਉੱਤੇ ਸਰਗਰਮ ਹੈ, ਪਰ ਇਸ ਦਾ ਪੰਜਾਬ ਅਤੇ ਚੰਡੀਗੜ੍ਹ ਉੱਤੇ ਅਸਰ ਸੀਮਤ ਰਹਿਣ ਦੀ ਸੰਭਾਵਨਾ ਹੈ।

Related Post

ਪੰਜਾਬ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨੇ ਇਸ ਸੀਨੀਅਰ ਕਾਂਗਰਸੀ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪੋਸਟ ਪਾ ਕੀਤਾ ਧੰਨਵਾਦ
AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਦਾ ਵੱਡਾ ਕਦਮ, ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ
SGPC ਦਾ ਵੱਡਾ ਫ਼ੈਸਲਾ! ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਪਰਵਿੰਦਰ ਝੋਟਾ ਦੀ ਤਸਵੀਰ, ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਦੀ ਸਹਾਇਤਾ ਦਾ ਐਲਾਨ
ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ! ਜਲਦ ਆਵੇਗੀ ਚੋਣ ਕਮਿਸ਼ਨ ਦੀ ਟੀਮ, ਸਿਆਸੀ ਪਾਰਟੀਆਂ ਪੱਬਾਂ ਭਾਰ…
ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਵਧੇਗੀ ਠੰਢ, ਅੱਜ ਮੌਸਮ ਰਹੇਗਾ ਖੁਸ਼ਕ; ਤਾਪਮਾਨ ਆਮ ਨਾਲੋਂ 2.6 ਡਿਗਰੀ ਹੇਠਾਂ; ਰੋਪੜ ‘ਚ 32.7 ਡਿਗਰੀ ਦਰਜ

© Copyright Galactic Television & Communications Pvt. Ltd. 2026. All rights reserved.