ਪੰਜਾਬ ‘ਚ ਅੱਜ ਮੀਂਹ ਦਾ ਅਲਰਟ! ਕੁੱਝ ਜ਼ਿਲ੍ਹਿਆਂ ‘ਚ ਛਮ-ਛਮ ਵਰ੍ਹੇਗਾ ਮੀਂਹ, ਬਾਕੀ ਥਾਂ ਧੁੱਪ ਕਰਕੇ ਹੁੰਮਸ ਕਰੇਗੀ ਤੰਗ...

ਪੰਜਾਬ ਦੇ ਕਿਤੇ ਤਿੱਖੀ ਧੁੱਪ ਨਿਕਲੀ ਹੋਈ ਹੈ ਅਤੇ ਕਿਤੇ ਛਮ-ਛਮ ਬਾਰਿਸ਼ ਹੋ ਰਹੀ ਹੈ। ਪਟਿਆਲਾ ਅਤੇ ਮੋਹਾਲੀ ਦੇ ਵਿੱਚ ਤਿੱਖੀ ਧੁੱਪ ਕਰਕੇ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪੈਣਾ। ਦੱਸ ਦਈਏ ਪਠਾਨਕੋਟ ਵਿੱਚ ਵੀਰਵਾਰ ਸਵੇਰ ਤੋਂ ਤੇਜ਼ ਮੀਂਹ ਪੈ ਰਿਹਾ ਹੈ।

By:  Lajwinder Kaur August 20th 2026 09:59 AM -- Updated: August 20th 2026 10:15 AM

ਪਠਾਨਕੋਟ ਵਿੱਚ ਵੀਰਵਾਰ ਸਵੇਰ ਤੋਂ ਤੇਜ਼ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਪਟਿਆਲਾ-ਮੋਹਾਲੀ ਦੇ ਵਿੱਚ ਤਿੱਖੀ ਧੁੱਪ ਦੇਖਣ ਨੂੰ ਮਿਲ ਰਹੀ ਹੈ। ਜਿਸ ਕਰਕੇ ਲੋਕਾਂ ਨੂੰ ਹੁੰਮਸ ਪ੍ਰੇਸ਼ਾਨ ਕਰੇਗੀ।

ਮੀਂਹ ਕਾਰਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਹੁਣ ਆਮ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਨ੍ਹਾਂ ਥਾਵਾਂ 'ਤੇ ਹੋ ਸਕਦੀ ਹੈ ਹਲਕੀ ਬਾਰਿਸ਼

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਹਨ। ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਸਰਗਰਮ ਬਣਿਆ ਹੋਇਆ ਹੈ। ਮਾਨਸੂਨ ਟਰਫ਼ ਦੇ ਫ਼ਿਰੋਜ਼ਪੁਰ ਸਮੇਤ ਉੱਤਰ ਭਾਰਤ ਦੇ ਕੁਝ ਹਿੱਸਿਆਂ ਵਿੱਚੋਂ ਗੁਜ਼ਰਨ ਕਾਰਨ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਬੱਦਲਵਾਈ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਹੈ।

ਜਾਣੋ ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ

ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੇ ਅਪਡੇਟ ਮੁਤਾਬਕ, 21 ਅਗਸਤ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 22 ਅਗਸਤ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਆਸਾਰ ਹਨ, ਹਾਲਾਂਕਿ ਇਸ ਦੌਰਾਨ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਫਿਰ 23 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਰਹੇਗੀ ਅਤੇ ਇਸ ਦਿਨ ਵੀ ਕਿਸੇ ਤਰ੍ਹਾਂ ਦਾ ਕੋਈ ਚੇਤਾਵਨੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

19 ਅਗਸਤ ਨੂੰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਆਈ.ਐੱਮ.ਡੀ. (IMD) ਦੇ ਅੰਕੜਿਆਂ ਮੁਤਾਬਕ ਰੋਪੜ ਕੇ.ਵੀ.ਕੇ. (KVK) ਵਿੱਚ ਸਭ ਤੋਂ ਵੱਧ 8.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਦੌਰਾਨ ਭਾਖੜਾ ਡੈਮ ਵਿੱਚ 4.0 ਮਿਲੀਮੀਟਰ, ਲੁਧਿਆਣਾ ਵਿੱਚ 3.4 ਮਿਲੀਮੀਟਰ ਅਤੇ ਪਠਾਨਕੋਟ ਕੇ.ਵੀ.ਕੇ. ਵਿੱਚ 3.0 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਚੰਡੀਗੜ੍ਹ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ। ਦੂਜੇ ਪਾਸੇ, ਫ਼ਿਰੋਜ਼ਪੁਰ, ਅੰਮ੍ਰਿਤਸਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਲੁਧਿਆਣਾ ਏ.ਡਬਲਯੂ.ਐੱਸ. (AWS), ਮੋਹਾਲੀ ਅਤੇ ਸੰਗਰੂਰ ਵਿੱਚ ਇਸ ਸਮੇਂ ਦੌਰਾਨ ਕੋਈ ਮੀਂਹ ਨਹੀਂ ਪਿਆ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.