Punjab Weather: ਪੰਜਾਬੀਓ ਹੋ ਸਾਵਧਾਨ! ਅਗਲੇ 48 ਘੰਟੇ ਭਾਰੀ, ਮੀਂਹ ਤੇ ਬਿਜਲੀ ਲਿਸ਼ਕਣ ਦਾ ਅਲਰਟ ਜਾਰੀ

By  Lajwinder Kaur March 26th 2026 09:35 AM -- Updated: March 26th 2026 09:43 AM

Punjab Weather: ਪੰਜਾਬ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ 2 ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਲੰਘੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਪਾਰਾ ਵੱਧ ਰਿਹਾ ਹੈ। ਪਰ ਇੱਕ ਵਾਰ ਫਿਰ ਤੋਂ ਮੌਸਮ ਕਰਵਟ ਲਏਗਾ।

28 ਮਾਰਚ ਨੂੰ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ ਹੈ, ਪਰ 29 ਮਾਰਚ ਨੂੰ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚ ਬਾਰਿਸ਼ ਹੋਣ ਦੇ ਆਸਾਰ ਬਣ ਰਹੇ ਹਨ। ਇਸ ਬਦਲਦੇ ਮੌਸਮ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ, ਅੱਜ ਯਾਨੀਕਿ ਵੀਰਵਾਰ ਦੁਪਹਿਰ ਵੇਲੇ ਧੁੱਪ ਨਿਕਲਣ ਤੋਂ ਬਾਅਦ ਸ਼ਾਮ ਨੂੰ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ, ਸ਼ੁੱਕਰਵਾਰ ਨੂੰ ਵੀ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਪੂਰੇ ਆਸਾਰ ਬਣ ਰਹੇ ਹਨ।

ਤਾਪਮਾਨ ਦਾ ਹਾਲ

ਗੁਰਦਾਸਪੁਰ ਸਭ ਤੋਂ ਗਰਮ ਅਤੇ ਬਠਿੰਡਾ ਰਿਹਾ ਸਭ ਤੋਂ ਠੰਢਾ

ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ 31.5 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦੇ ਨਾਲ ਗੁਰਦਾਸਪੁਰ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਦੂਜੇ ਪਾਸੇ, ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ, ਜਿੱਥੇ ਰਾਤ ਦਾ ਘੱਟੋ-ਘੱਟ ਤਾਪਮਾਨ 12.5 ਡਿਗਰੀ ਸੈਲਸੀਅਸ ਰਿਹਾ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ।

ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਗਰਜ-ਚਮਕ ਬਣੀ ਰਹੇਗੀ। ਤੇਜ਼ ਹਵਾਵਾਂ ਕਾਰਨ ਮੌਸਮ ਵਿੱਚ ਅਚਾਨਕ ਠੰਢਕ ਆ ਸਕਦੀ ਹੈ।

ਸ਼ੁੱਕਰਵਾਰ ਨੂੰ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਸ਼ੁੱਕਰਵਾਰ ਨੂੰ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਦਾ ਸਾਂਝਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਗਰਜ-ਚਮਕ (ਥੰਡਰਸਟਾਰਮ), ਬਿਜਲੀ ਡਿੱਗਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

ਪ੍ਰਭਾਵਿਤ ਹੋਣ ਵਾਲੇ ਜ਼ਿਲ੍ਹੇ:

ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਚੇਤਾਵਨੀ: ਫਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਵੱਖ-ਵੱਖ ਥਾਵਾਂ 'ਤੇ ਅਲਰਟ ਜਾਰੀ ਕੀਤਾ ਗਿਆ ਹੈ।

ਮੀਂਹ ਦੀ ਸੰਭਾਵਨਾ: ਤਰਨਤਾਰਨ, ਫਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ।

ਸ਼ਨੀਵਾਰ ਨੂੰ ਮੌਸਮ ਰਹੇਗਾ ਸੁਹਾਵਣਾ

ਮੌਸਮ ਵਿਭਾਗ ਦੇ ਅਨੁਸਾਰ, ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹੇਗਾ, ਪਰ ਅਸਮਾਨ ਵਿੱਚ ਬੱਦਲ ਛਾਏ ਰਹਿਣ ਕਾਰਨ ਮੌਸਮ ਕਾਫੀ ਸੁਹਾਵਣਾ ਬਣਿਆ ਰਹੇਗਾ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਪ੍ਰਭਾਵਿਤ ਹੋਣ ਵਾਲੇ ਇਲਾਕੇ:

ਮੌਸਮ ਦੀ ਭਵਿੱਖਬਾਣੀ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ)

ਐਤਵਾਰ ਨੂੰ ਪੂਰੇ ਪੰਜਾਬ ਵਿੱਚ ਤੇਜ਼ ਹਨੇਰੀ ਅਤੇ ਤੂਫ਼ਾਨ ਦਾ ਅਲਰਟ

ਮੌਸਮ ਦੀ ਭਵਿੱਖਬਾਣੀ ਅਨੁਸਾਰ, ਐਤਵਾਰ ਨੂੰ ਪੂਰੇ ਪੰਜਾਬ ਵਿੱਚ ਤੇਜ਼ ਹਨੇਰੀ ਅਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਬਣ ਰਹੇ ਹਨ।

ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਸਿਸਟਮ ਲਗਭਗ ਪੂਰੇ ਪੰਜਾਬ ਨੂੰ ਪ੍ਰਭਾਵਿਤ ਕਰੇਗਾ। ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ 'ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ।


Related Post

Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ: 8 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਗੁਰਦਾਸਪੁਰ ਰਿਹਾ ਸਭ ਤੋਂ ਗਰਮ
Punjab News: ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲੀ ਕਿਹੜੀ ਨਵੀਂ ਜ਼ਿੰਮੇਵਾਰੀ
Punjab News: ਪੰਜਾਬ ਨੂੰ ਮਿਲੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ: ਜਲੰਧਰ ਤੇ ਮੋਹਾਲੀ 'ਚ ਹੋਣਗੇ ਮੁਕਾਬਲੇ, ਮੇਜ਼ਬਾਨੀ ਮਿਲਣ 'ਤੇ CM ਮਾਨ ਨੇ ਜਤਾਈ ਖੁਸ਼ੀ
DM ਰੰਧਾਵਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਪਹੁੰਚੀ, PGI ਡਾਕਟਰਾਂ ਦੇ ਬੋਰਡ ਦੀ ਨਿਗਰਾਨੀ ‘ਚ ਪੋਸਟਮਾਰਟਮ, ਦੁਪਹਿਰ ਨੂੰ ਹੋਵੇਗਾ ਅੰਤਿਮ ਸੰਸਕਾਰ
Punjab Weather: ਸਾਵਧਾਨ! ਪੰਜਾਬ 'ਚ ਬਦਲਣ ਵਾਲਾ ਹੈ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਤੇਜ਼ ਹਵਾਵਾਂ-ਹਨੇਰੀ ਸਣੇ ਮੀਂਹ ਦੀ ਕੀਤੀ ਭਵਿੱਖਬਾਣੀ
Punjab News: ਜਾਅਲੀ ਸਰਟੀਫਿਕੇਟ ਮਾਮਲੇ 'ਚ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ, ਇਨ੍ਹਾਂ ਅਧਿਕਾਰੀਆਂ 'ਤੇ ਵੀ ਡਿੱਗੀ ਗਾਜ਼, ਕੇਸ ਦਰਜ

© Copyright Galactic Television & Communications Pvt. Ltd. 2026. All rights reserved.