Punjab Weather: ਪੰਜਾਬ 'ਚ ਮੌਸਮ ਵਿਭਾਗ ਦੀ ਚੇਤਾਵਨੀ: ਅੱਜ ਕਈ ਇਲਾਕਿਆਂ 'ਚ ਪਵੇਗਾ ਮੀਂਹ; ਗੜ੍ਹੇਮਾਰੀ ਤੇ ਹਨੇਰੀ ਕਰ ਸਕਦੀ ਪ੍ਰੇਸ਼ਾਨ

By:  Lajwinder Kaur March 30th 2026 09:59 AM -- Updated: March 30th 2026 10:04 AM

Punjab Weather Update: ਪਹਾੜਾਂ 'ਤੇ ਹੋਈ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਪਏ ਮੀਂਹ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 2.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਹੁਣ ਇਹ ਆਮ ਦੇ ਕਰੀਬ ਪਹੁੰਚ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ‘ਚ ਮੀਂਹ ਤੇ ਬਿਜਲੀ ਲਿਸ਼ਕਨ ਦੀ ਵਾਰਨਿੰਗ

ਅੱਜ ਵੀ ਸੂਬੇ ਦੇ ਵਿੱਚ ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਦੀ ਇਸ ਸਥਿਤੀ ਨੂੰ ਦੇਖਦੇ ਹੋਏ 'ਔਰੇਂਜ ਅਲਰਟ' ਜਾਰੀ ਕੀਤਾ ਗਿਆ ਹੈ ਅਤੇ ਅਨੁਮਾਨ ਹੈ ਕਿ 31 ਮਾਰਚ ਨੂੰ ਵੀ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ। ਦੱਸ ਦੇਈਏ ਕਿ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਅਬੋਹਰ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

11 ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਦਾ ਖ਼ਤਰਾ

ਮੌਸਮ ਵਿਭਾਗ ਦੇ ਅਨੁਸਾਰ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 11 ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਹਨ੍ਹੇਰੀ ਅਤੇ ਝੱਖੜ ਚੱਲਣ ਦੀ ਸੰਭਾਵਨਾ ਹੈ, ਪਰ ਉੱਥੇ ਗੜ੍ਹੇਮਾਰੀ ਨਹੀਂ ਹੋਵੇਗੀ।

ਮੌਸਮ ਵਿੱਚ ਬਦਲਾਅ ਦਾ ਕਾਰਨ

ਮੌਸਮ ਵਿੱਚ ਆਏ ਇਸ ਬਦਲਾਅ ਦਾ ਮੁੱਖ ਕਾਰਨ ਉੱਤਰੀ ਇਰਾਨ ਅਤੇ ਕੈਸਪੀਅਨ ਸਾਗਰ ਦੇ ਨੇੜੇ ਉਚਾਈ 'ਤੇ ਸਰਗਰਮ ਇਕ ਵੈਸਟਨ ਡਿਸਟਰਬਨ (Western Disturbance) ਹੈ, ਜਿਸਦਾ ਅਸਰ ਇਕ ਟ੍ਰਫ਼ ਦੇ ਰੂਪ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਉੱਤਰ-ਪੱਛਮੀ ਰਾਜਸਥਾਨ ਦੇ ਉੱਪਰ ਇਕ ਚੱਕਰਵਾਤੀ ਘੇਰਾ ਵੀ ਬਣਿਆ ਹੋਇਆ ਹੈ। ਉੱਥੇ ਹੀ, 2 ਅਪ੍ਰੈਲ ਤੋਂ ਇੱਕ ਨਵਾਂ ਵੈਸਟਨ ਡਿਸਟਰਬਨ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਕਾਰਨ ਮੌਸਮ ਵਿੱਚ ਮੁੜ ਤਬਦੀਲੀ ਆਉਣ ਦੇ ਆਸਾਰ ਹਨ।

3 ਅਪ੍ਰੈਲ ਤੱਕ ਮੀਂਹ ਦੇ ਆਸਾਰ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 30 ਮਾਰਚ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 31 ਮਾਰਚ ਤੋਂ 3 ਅਪ੍ਰੈਲ ਦੇ ਦਰਮਿਆਨ ਵੀ ਇੱਕਾ-ਦੁੱਕਾ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਉਸ ਤੋਂ ਬਾਅਦ ਫਿਰ ਤੋਂ ਕੁਝ ਹੋਰ ਸਥਾਨਾਂ 'ਤੇ ਵਰਖਾ ਹੋ ਸਕਦੀ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਵਿੱਚ ਇਸ ਵਿੱਚ 2 ਤੋਂ 4 ਡਿਗਰੀ ਤੱਕ ਦੀ ਗਿਰਾਵਟ ਆਵੇਗੀ ਅਤੇ ਉਸ ਤੋਂ ਬਾਅਦ ਤਾਪਮਾਨ 3 ਤੋਂ 5 ਡਿਗਰੀ ਤੱਕ ਵਧਣ ਦੀ ਉਮੀਦ ਹੈ।

31 ਮਾਰਚ ਦਾ ਪੂਰਵ ਅਨੁਮਾਨ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਕਈ ਹੋਰ ਜ਼ਿਲ੍ਹਿਆਂ ਵਿੱਚ ਇੱਕਾ-ਦੁੱਕਾ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਹਨ।

1 ਅਪ੍ਰੈਲ ਨੂੰ ਕਿਵੇਂ ਦਾ ਹੋਏਗਾ ਮੌਸਮ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਕੁਝ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਇੱਕਾ-ਦੁੱਕਾ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਹੈ।

Related Post

ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਫੇਰਬਦਲ: 4 IAS ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਦੇ ਹੁਕਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਪਰ ਮੁੜ ਵਧੇਗੀ ਗਰਮੀ, ਫਿਲਹਾਲ ਲੂ ਤੋਂ ਮਿਲੇਗੀ ਰਾਹਤ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
ਪੰਜਾਬ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਕੱਸੀ ਕਮਰ, ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਆਬਜ਼ਰਵਰਾਂ ਦੀ ਸੂਚੀ ਜਾਰੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ: 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਸੂਚੀ
ਪੰਜਾਬ ‘ਚ ਮੱਚੀ ਹਲਚਲ! ਵਿਜੀਲੈਂਸ ਹੈੱਡਕੁਆਰਟਰ 'ਤੇ ਮੁੜ CBI ਦੀ ਦਬਿਸ਼, ਸੀਨੀਅਰ ਅਫ਼ਸਰ ਦਾ ਰੀਡਰ ਤੇ ਵਿਚੋਲਾ ਪਹਿਲਾਂ ਹੀ ਹਿਰਾਸਤ 'ਚ, ਜਾਣੋ ਪੂਰਾ ਮਾਮਲਾ…
ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ; ਤਿੰਨ ਮੰਤਰੀਆਂ ਨੂੰ ਮਿਲੇ ਨਵੇਂ ਵਿਭਾਗ, ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ਹੋਇਆ ਬਦਲਾਅ

© Copyright Galactic Television & Communications Pvt. Ltd. 2026. All rights reserved.