ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ, CM ਮਾਨ ਕਰਨਗੇ 'ਪੰਜਾਬ ਦਾ ਕਰੋੜਪਤੀ' ਮੁਕਾਬਲੇ ਦੀ ਸ਼ੁਰੂਆਤ
ਪੰਜਾਬ ਦੇ ਨੌਜਵਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਲਾਨ ਕਰਨ ਜਾ ਰਹੇ ਹਨ। ਮੁੱਖ ਮੰਤਰੀ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਉਹ ਨੌਜਵਾਨਾਂ ਲਈ 'ਪੰਜਾਬ ਦਾ ਕਰੋੜਪਤੀ' ਮੁਕਾਬਲੇ ਦੀ ਸ਼ੁਰੂਆਤ ਕਰਨਗੇ।

ਜਾਣੋ ਮੁਕਾਬਲੇ ਦਾ ਵਿਸ਼ਾ ਕੀ ਹੋਏਗਾ?
ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਵਿੱਚ ਜਿੱਤਣ ਵਾਲੇ ਨੌਜਵਾਨ ਨੂੰ 1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਮੁੱਖ ਮੰਤਰੀ ਦੇਣਗੇ ਪੂਰੀ ਜਾਣਕਾਰੀ
ਇਸ ਮੁਕਾਬਲੇ ਰਾਹੀਂ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਹੈ। ਮੁਕਾਬਲੇ ਵਿੱਚ ਹਿੱਸਾ ਲੈਣ ਅਤੇ ਇਸ ਦੇ ਨਿਯਮਾਂ ਬਾਰੇ ਹੋਰ ਜਾਣਕਾਰੀ ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਸਾਹਮਣੇ ਆ ਸਕਦੀ ਹੈ।