ਭਰਾ ਵੱਲੋਂ ਭਰਾ ਦਾ ਬੇਰਹਿਮੀ ਨਾਲ ਕਤਲ, ਮਾਪਿਆਂ ਦੇ ਬਿਆਨਾਂ ‘ਤੇ ਕਾਰਵਾਈ ਸ਼ੁਰੂ

By:  Jitendra Baghel January 21st 2026 03:32 PM

ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੀਆਂ ਕਤਲ ਦੀਆਂ ਵਾਰਦਾਤਾਂ ਨੇ ਸਮਾਜ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਹੁਣ ਖੂਨ ਦੇ ਰਿਸ਼ਤੇ ਵੀ ਇਸ ਕਲਯੁਗੀ ਦੌਰ ਵਿੱਚ ਦਾਗਦਾਰ ਹੁੰਦੇ ਨਜ਼ਰ ਆ ਰਹੇ ਹਨ। ਅਜਿਹੀ ਹੀ ਦਿਲ ਦਹਿਲਾਉਣ ਵਾਲੀ ਘਟਨਾ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਅਧੀਨ ਪੈਂਦੇ ਪਿੰਡ ਜੱਸੋਮਾਜਰਾ ਤੋਂ ਸਾਹਮਣੇ ਆਈ ਹੈ, ਜਿੱਥੇ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਉਰਫ਼ ਦੀਪੂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵੱਡਾ ਭਰਾ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਘਰ ਵਿੱਚ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਘਟਨਾ ਵੇਲੇ ਸੰਦੀਪ ਕੁਮਾਰ ਆਪਣੇ ਵੱਡੇ ਭਰਾ ਦੇ ਘਰ ਗਿਆ ਹੋਇਆ ਸੀ, ਜਿੱਥੇ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਤਕਰਾਰ ਹੋ ਗਈ। ਇਸ ਦੌਰਾਨ ਵੱਡੇ ਭਰਾ ਨੇ ਗੁੱਸੇ ਵਿੱਚ ਆ ਕੇ ਸੰਦੀਪ ਦਾ ਕਤਲ ਕਰ ਦਿੱਤਾ। ਕਤਲ ਦੇ ਅਸਲ ਕਾਰਨ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


ਘਟਨਾ ਤੋਂ ਬਾਅਦ ਮ੍ਰਿਤਕ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਮਾਤਾ ਦਰਸ਼ਨਾ ਦੇਵੀ ਅਤੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਉਨ੍ਹਾਂ ਦਾ ਸਭ ਤੋਂ ਵੱਡਾ ਸਹਾਰਾ ਸੀ। ਉਨ੍ਹਾਂ ਨੇ ਕਿਹਾ ਕਿ ਵੱਡਾ ਪੁੱਤਰ ਨੰਗੇ ਪੈਰੀ ਘਰ ਆ ਕੇ ਦੱਸਿਆ ਕਿ ਸੰਦੀਪ ਨੂੰ ਕਿਸੇ ਨੇ ਮਾਰ ਦਿੱਤਾ ਹੈ, ਪਰ ਬਾਅਦ ਵਿੱਚ ਖੁਲਾਸਾ ਹੋਇਆ ਕਿ ਕਤਲ ਉਸ ਨੇ ਆਪ ਕੀਤਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਭਾਦਸੋਂ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਪਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਦੋਸ਼ੀ ਵੱਡੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਪਿੰਡ ਦੇ ਸਰਪੰਚ ਨੇ ਘਟਨਾ ਨੂੰ ਬਹੁਤ ਹੀ ਮੰਦਭਾਗੀ ਦੱਸਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਥਾਣਾ ਭਾਦਸੋਂ ਦੇ ਐਸਐਚਓ ਗੁਰਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post

ਪੰਜਾਬ ਸਰਕਾਰ ਵੱਲੋਂ ਰੱਖੜੀ 'ਤੇ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਅੱਜ ਆਵੇਗੀ ਤੀਜੀ ਕਿਸ਼ਤ, ਫੋਨਾਂ 'ਤੇ ਹੋਏਗੀ ਟੂੰ-ਟੂੰ
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਸਰਕਾਰੀ ਦਫ਼ਤਰਾਂ ‘ਚ ਗ਼ੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਮੰਗ ਲਈ ਰਿਪੋਰਟ, ਹੋਏਗੀ ਸਖ਼ਤ ਕਾਰਵਾਈ
SC ਕਮਿਸ਼ਨ ਦੇ ਚੇਅਰਮੈਨ ਨੂੰ ‘ਆਪ’ ਵੱਲੋਂ ਵੱਡੀ ਜ਼ਿੰਮੇਵਾਰੀ: ਚਮਕੌਰ ਸਾਹਿਬ ਤੋਂ ਬਣਾਇਆ ਹਲਕਾ ਇੰਚਾਰਜ
CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’
ਪੰਜਾਬ ‘ਚ ਅੱਜ ਸਰਕਾਰੀ ਮੁਲਾਜ਼ਮਾਂ ਦੀ ਮਹਾ-ਹੜਤਾਲ: ਦਫ਼ਤਰ, ਸਕੂਲ ਤੇ ਹਸਪਤਾਲਾਂ ਦੀ OPD ਬੰਦ, CM ਦੁਪਹਿਰ 1 ਵਜੇ ਜਲੰਧਰ 'ਚ ਕਰਨਗੇ ਮੀਟਿੰਗ
ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਚੰਡੀਗੜ੍ਹ ਹੋਏਗੀ ਕਿਣ-ਮਿਣ, ਕਈ ਜ਼ਿਲ੍ਹਿਆਂ ‘ਚ ਗਰਮੀ ਅਤੇ ਹੁੰਮਸ ਨੇ ਵਧਾਈ ਪ੍ਰੇਸ਼ਾਨੀ

© Copyright Galactic Television & Communications Pvt. Ltd. 2026. All rights reserved.