Punjab Bandh: ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ; ਖਰੜ-ਚੰਡੀਗੜ੍ਹ ਹਾਈਵੇ ਬੰਦ, ਪਟਿਆਲਾ ਬੰਦ, ਅੰਮ੍ਰਿਤਸਰ ‘ਚ ਬੱਸਾਂ ਨਹੀਂ ਚੱਲੀਆਂ, ਸਕੂਲ ਬੰਦ...ਟ੍ਰੇਨਾਂ ਰੋਕਣ ਦੀ ਚੇਤਾਵਨੀ

ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸੂਬੇ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਖਰੜ-ਚੰਡੀਗੜ੍ਹ ਹਾਈਵੇਅ ਬੰਦ ਹੈ, ਜਦਕਿ ਅੰਮ੍ਰਿਤਸਰ ਵਿੱਚ ਬੱਸਾਂ ਨਾ ਚੱਲਣ ਕਾਰਨ ਯਾਤਰੀ ਪਰੇਸ਼ਾਨ ਹਨ। ਪਟਿਆਲਾ, ਜਲੰਧਰ ਅਤੇ ਖਰੜ ਵਿੱਚ ਬਾਜ਼ਾਰ ਬੰਦ ਅਤੇ ਧਰੇੜੀ ਜੱਟਾਂ ਟੋਲ ਪਲਾਜ਼ਾ ਵੀ ਬੰਦ ਕੀਤਾ ਗਿਆ। ਮੋਰਚੇ ਦੀ ਮੁੱਖ ਮੰਗ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਹੈ।

By:  Lajwinder Kaur August 21st 2026 09:21 AM -- Updated: August 21st 2026 10:02 AM

ਕੌਮੀ ਇਨਸਾਫ ਮੋਰਚੇ ਵੱਲੋਂ ਸੱਦੇ ਗਏ ਪੰਜਾਬ ਬੰਦ (ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ) ਦਾ ਅਸਰ ਸੂਬੇ ਵਿੱਚ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਖਰੜ-ਚਡੀਗੜ੍ਹ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਅੰਮ੍ਰਿਤਸਰ ਵਿੱਚ ਬੱਸਾਂ ਨਾ ਚੱਲਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਇਹ ਮੋਰਚਾ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕਰ ਰਿਹਾ ਹੈ।

ਪਟਿਆਲਾ ਬੰਦ

ਪਟਿਆਲਾ 'ਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਬਾਜ਼ਾਰ ਬੰਦ ਨੇ, ਇਸ ਤੋਂ ਇਲਾਵਾ ਧਰੇੜੀ ਜੱਟਾਂ ਟੋਲ ਪਲਾਜ਼ਾ ਵੀ ਬੰਦ। ਜਿਸ ਕਰਕੇ ਮੋਹਾਲੀ-ਚੰਡੀਗੜ੍ਹ ਕੰਮਾਂ ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਜਲੰਧਰ ਬੰਦ

ਜਲੰਧਰ ਵਿੱਚ ਬਾਜ਼ਾਰ ਵੀ ਬੰਦ ਰਹੇ ਹਨ। ਪੰਜਾਬ ਬੰਦ ਦੌਰਾਨ ਕੌਮੀ ਇਨਸਾਫ਼ ਮੋਰਚਾ ਵੱਲੋਂ ਜਲੰਧਰ ਵਿੱਚ ਗੁਰੂ ਨਾਨਕ ਮਿਸ਼ਨ ਚੌਂਕ ਦੇ ਵਿਚਕਾਰ ਧਰਨਾ ਲਗਾਇਆ ਗਿਆ। ਇਸ ਦੌਰਾਨ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਬਠਿੰਡਾ 'ਚ ਬੰਦ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ

ਬਠਿੰਡਾ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ ਸੱਦੇ ਗਏ ਬੰਦ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਹੈ। ਇਸ ਦੌਰਾਨ ਸ਼ਹਿਰ ਵਿੱਚ ਕੁਝ ਉੱਚੀਆਂ ਮਾਰਕੀਟਾਂ ਅਤੇ ਦੁਕਾਨਾਂ ਬੰਦ ਰਹੀਆਂ, ਜਦੋਂ ਕਿ ਬਾਕੀ ਥਾਵਾਂ 'ਤੇ ਕਾਰੋਬਾਰ ਆਮ ਵਾਂਗ ਜਾਰੀ ਰਿਹਾ।

ਸ੍ਰੀ ਕੀਰਤਪੁਰ ਸਾਹਿਬ 'ਚ ਵੀ ਬੰਦ ਦਾ ਅਸਰ

ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿੱਚ ਵੀ ਪੂਰਾ ਅਸਰ ਦੇਖਣ ਨੂੰ ਮਿਲਿਆ। ਉੱਥੇ ਇੱਕਾ-ਦੁੱਕਾ ਦੁਕਾਨਾਂ ਨੂੰ ਛੱਡ ਕੇ ਸਮੁੱਚਾ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ। ਵੱਖ-ਵੱਖ ਜਥੇਬੰਦੀਆਂ ਵੱਲੋਂ ਦੁਪਹਿਰ 2 ਵਜੇ ਤੱਕ ਸਹਿਯੋਗ ਦੀ ਮੰਗ ਕੀਤੀ ਗਈ ਅਤੇ ਇਸ ਦੌਰਾਨ ਖੁੱਲ੍ਹੀਆਂ ਹੋਈਆਂ ਕੁਝ ਦੁਕਾਨਾਂ ਨੂੰ ਵੀ ਬੰਦ ਕਰਵਾਇਆ ਗਿਆ।

ਸਮਾਣਾ ਬੰਦ

ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਦਾ ਇਤਿਹਾਸਕ ਸ਼ਹਿਰ ਸਮਾਣਾ ਪੂਰੀ ਤਰ੍ਹਾਂ ਬੰਦ ਰਿਹਾ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਭਾਵੇਂ ਇਸ ਨੂੰ ਮਜਬੂਰੀ ਸਮਝੋ ਜਾਂ ਡਰ, ਪਰ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਜਾਂ ਬਾਹਰ ਹੀ ਬੈਠੇ ਹਨ।

ਸਮਰਾਲਾ ਵੀ ਮੁਕੰਮਲ ਤੌਰ 'ਤੇ ਬੰਦ

ਇਸ ਬੰਦ ਨੂੰ ਕਿਸਾਨ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਪੂਰਨ ਤੌਰ 'ਤੇ ਸਮਰਥਨ ਦਿੱਤਾ ਗਿਆ ਹੈ। ਇਹ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ, ਜਿਸ ਦੌਰਾਨ ਦੁਕਾਨਾਂ, ਫ਼ੈਕਟਰੀਆਂ, ਪ੍ਰਾਈਵੇਟ ਅਤੇ ਸਰਕਾਰੀ ਵਾਹਨ ਬੰਦ ਰਹਿਣਗੇ, ਜਦੋਂ ਕਿ ਐਮਰਜੈਂਸੀ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਇਸੇ ਲੜੀ ਤਹਿਤ ਅੱਜ ਸਮਰਾਲਾ ਵਿਖੇ ਵੀ ਇਸ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ ਅਤੇ ਉੱਥੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ।

ਸੰਗਰੂਰ 'ਚ ਵੀ ਬੰਦ ਨੂੰ ਭਰਵਾਂ ਹੁੰਗਾਰਾ

ਸੰਗਰੂਰ ਵਿੱਚ ਵੀ ਕੌਮੀ ਇਨਸਾਫ਼ ਮੋਰਚੇ ਵੱਲੋਂ ਸੱਦੇ ਗਏ ਬੰਦ ਦਾ ਮੁਕੰਮਲ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਬਾਜ਼ਾਰ ਬੰਦ ਰਿਹਾ ਅਤੇ ਸਿਰਫ਼ ਦਵਾਈਆਂ ਦੀਆਂ ਕੁਝ ਦੁਕਾਨਾਂ ਹੀ ਖੁੱਲ੍ਹੀਆਂ ਨਜ਼ਰ ਆਈਆਂ। ਇਸ ਤੋਂ ਬਾਅਦ, ਕੁਝ ਹੀ ਦੇਰ ਵਿੱਚ ਚੰਡੀਗੜ੍ਹ-ਬਠਿੰਡਾ ਹਾਈਵੇ ਅਤੇ ਰੇਲਵੇ ਟਰੈਕ 'ਤੇ ਪ੍ਰਦਰਸ਼ਨ ਕੀਤਾ ਜਾਵੇਗਾ।

Related Post

ਪੰਜਾਬ ਬੰਦ ਵਿਚਾਲੇ ਬੀ.ਕੇ.ਯੂ. ਉਗਰਾਹਾਂ ਦਾ ਵੱਡਾ ਐਲਾਨ! 30 ਅਗਸਤ ਤੋਂ ਸੂਬੇ ਭਰ ‘ਚ DC ਦਫ਼ਤਰਾਂ ਬਾਹਰ ਲੱਗਣਗੇ ਪੱਕੇ ਮੋਰਚੇ
ਪੰਜਾਬ ਬੰਦ ਵਿਚਾਲੇ ਚੰਡੀਗੜ੍ਹ ਭਾਜਪਾ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਈਮੇਲ
ਅੱਜ ‘ਪੰਜਾਬ ਬੰਦ’....ਰੇਲਵੇ ਟਰੈਕ ਅਤੇ ਹਾਈਵੇਅ ਜਾਮ; ਜਾਣੋ ਕੀ-ਕੀ ਬੰਦ ਅਤੇ ਕੀ ਰਹੇਗਾ ਖੁੱਲ੍ਹਾ!
‘84 ਦਾ ਦੋਸ਼ੀ’ ਸੱਜਣ ਕੁਮਾਰ ਦੀ ਮੌਤ ‘ਤੇ ਕਰਨੈਲ ਸਿੰਘ ਪੀਰ ਮੁਹੰਮਦ ਬੋਲੇ- ‘ਅਖੀਰ ਆਪਣੇ ਪਾਪਾਂ ਦੀ ਸਜ਼ਾ ਭੋਗਦਾ ਗਿਆ, ਅਜਿਹੇ ਜ਼ਾਲਮਾਂ ਨੂੰ ...’
ਭਲਕੇ ‘ਪੰਜਾਬ ਬੰਦ’ ਦਾ ਐਲਾਨ! ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ…
ਕੱਲ੍ਹ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਪੰਜਾਬ ਬੰਦ; ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਮੋਰਚੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਦਿੱਤੀ ਕਾਲ

© Copyright Galactic Television & Communications Pvt. Ltd. 2026. All rights reserved.