ਰਜਵਾਹਾ ਟੁੱਟਣ ਕਾਰਨ ਸੈਂਕੜੇ ਏਕੜ ਜ਼ਮੀਨ ‘ਚ ਵੜਿਆ ਪਾਣੀ, ਝੋਨੇ ਅਤੇ ਮੱਕੀ ਦੀਆਂ ਫਸਲਾਂ ਹੋਈਆਂ ਤਬਾਹ, ਕਿਸਾਨਾਂ ਦਾ ਭਾਰੀ ਨੁਕਸਾਨ

By:  Lajwinder Kaur June 17th 2026 11:00 AM -- Updated: June 17th 2026 11:09 AM

ਰਾਏਕੋਟ ਸ਼ਹਿਰ ਦੇ ਨਜ਼ਦੀਕ ਅੱਜ ਇੱਕ ਰਜਵਾਹਾ ਅਚਾਨਕ ਟੁੱਟ ਜਾਣ ਕਾਰਨ ਇਲਾਕੇ ਵਿੱਚ ਭਾਰੀ ਤਬਾਹੀ ਮਚ ਗਈ। ਰਜਵਾਹੇ ਦਾ ਪਾਣੀ ਆਸ-ਪਾਸ ਦੇ ਖੇਤਾਂ ਵਿੱਚ ਦਾਖਲ ਹੋਣ ਨਾਲ ਸੈਂਕੜੇ ਏਕੜ ਰਕਬੇ ਵਿੱਚ ਖੜ੍ਹੀ ਝੋਨੇ ਅਤੇ ਮੱਕੀ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਇਸ ਹਾਦਸੇ ਵਿੱਚ ਇੱਕ ਕਿਸਾਨ ਦਾ ਟਰੈਕਟਰ ਵੀ ਪਾਣੀ ਵਿੱਚ ਡੁੱਬ ਗਿਆ।

ਅਧਿਕਾਰੀਆਂ ਦੀ ਲਾਪਰਵਾਹੀ ਦਾ ਇਲਜ਼ਾਮ

ਪੀੜਤ ਕਿਸਾਨਾਂ ਨੇ ਦੱਸਿਆ ਕਿ ਇਹ ਰਜਵਾਹਾ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਨਾ ਹੋਣ ਕਾਰਨ ਪੂਰੀ ਤਰ੍ਹਾਂ ਨੱਕੋ-ਨੱਕ ਭਰਿਆ ਹੋਇਆ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਵਾਰ-ਵਾਰ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ, ਪਰ ਕਿਸੇ ਨੇ ਵੀ ਉਨ੍ਹਾਂ ਦੀ ਇੱਕ ਨਾ ਸੁਣੀ।

ਜੇਈ (JE) 'ਤੇ ਲਾਏ ਗੰਭੀਰ ਦੋਸ਼

ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਬੀਤੇ ਦਿਨ ਜਦੋਂ ਉਨ੍ਹਾਂ ਨੇ ਸਬੰਧਤ ਜੇਈ (JE) ਨਾਲ ਗੱਲ ਕੀਤੀ ਸੀ, ਤਾਂ ਉਨ੍ਹਾਂ ਨੇ ਸਿਰਫ਼ ਚਾਰ-ਪੰਜ ਬੰਦੇ ਹੀ ਸਫ਼ਾਈ ਲਈ ਭੇਜੇ। ਕਿਸਾਨਾਂ ਨੇ ਇਹ ਪੇਸ਼ਕਸ਼ ਵੀ ਕੀਤੀ ਸੀ ਕਿ ਉਹ ਖ਼ੁਦ ਆਪਣੀਆਂ ਮਸ਼ੀਨਾਂ ਲਿਆ ਕੇ ਰਜਵਾਹੇ ਦੀ ਸਫ਼ਾਈ ਕਰਵਾ ਲੈਂਦੇ ਹਨ, ਪਰ ਜੇਈ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।

ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਅਧਿਕਾਰੀਆਂ ਨੇ ਸਫ਼ਾਈ ਵੱਲ ਧਿਆਨ ਦਿੱਤਾ ਹੁੰਦਾ, ਤਾਂ ਅੱਜ ਇਹ ਵੱਡਾ ਹਾਦਸਾ ਨਾ ਵਾਪਰਦਾ। ਫ਼ਸਲਾਂ ਦੇ ਨੁਕਸਾਨ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.