ਪੰਜਾਬ ਦੇ 9 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਮਾਨਸੂਨ ਦੀ ਰਫਤਾਰ ਹੋਈ ਹੌਲੀ; ਤਾਪਮਾਨ ‘ਚ ਹੋਇਆ ਵਾਧਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਕੁਝ ਹੌਲੀ ਹੋਣ ਕਾਰਨ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ ਵਿੱਚ ਹੁਣ ਤੱਕ ਆਮ ਨਾਲੋਂ 29 ਫ਼ੀਸਦੀ ਘੱਟ ਮੀਂਹ ਦਰਜ ਹੋਇਆ ਹੈ। ਮਾਨਸੂਨ ਟਰਫ਼ ਅੰਮ੍ਰਿਤਸਰ ਨੇੜਿਓਂ ਲੰਘ ਰਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। 27 ਅਗਸਤ ਤੱਕ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਸੰਭਾਵਨਾ ਹੈ, ਜਦਕਿ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ।

By:  Lajwinder Kaur August 25th 2026 09:49 AM -- Updated: August 25th 2026 09:51 AM

ਮਾਨਸੂਨ ਹੌਲੀ-ਹੌਲੀ ਸੁਸਤ ਹੋ ਰਿਹਾ ਹੈ, ਜਿਸ ਕਰਕੇ ਤਾਪਮਾਨ ਦੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕੁੱਝ ਕਮਜ਼ੋਰ ਪੈ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ, ਸੂਬੇ ਦੇ ਤਾਪਮਾਨ ਵਿੱਚ ਇੱਕ ਹੀ ਦਿਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਨੌਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਬੂੰਦਾ-ਬਾਂਦੀ ਹੋ ਸਕਦੀ ਹੈ। ਸਭ ਤੋਂ ਵੱਧ ਤਾਪਮਾਨ 37 ਡਿਗਰੀ ਫ਼ਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ। ਉੱਥੇ ਹੀ, ਸੂਬੇ ਵਿੱਚ ਆਮ ਨਾਲੋਂ ਸਿਰਫ਼ 239.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ 29 ਫ਼ੀਸਦੀ ਘੱਟ ਹੈ।

9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ:

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਸੋਮਵਾਰ ਨੂੰ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧ ਗਈ, ਜਿਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਮਾਨਸੂਨ ਟਰਫ਼ ਇਸ ਸਮੇਂ ਅੰਮ੍ਰਿਤਸਰ ਵਿੱਚੋਂ ਗੁਜ਼ਰ ਰਹੀ ਹੈ:

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ, ਮਾਨਸੂਨ ਟਰਫ਼ ਇਸ ਸਮੇਂ ਅੰਮ੍ਰਿਤਸਰ ਵਿੱਚੋਂ ਦੀ ਲੰਘ ਰਹੀ ਹੈ, ਜਿਸ ਨਾਲ ਪੰਜਾਬ ਵਿੱਚ ਮੀਂਹ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ। ਇਸ ਦੇ ਚਲਦਿਆਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਬੌਛਾਰਾਂ ਪੈ ਸਕਦੀਆਂ ਹਨ। ਉੱਥੇ ਹੀ, ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰਲੀ ਹਵਾ ਦਾ ਚੱਕਰਵਾਤੀ ਸਿਸਟਮ ਬਣਿਆ ਹੋਇਆ ਹੈ, ਜਿਸ ਨਾਲ ਮੀਂਹ ਦੀਆਂ ਸਰਗਰਮੀਆਂ ਹੋਰ ਵਧ ਸਕਦੀਆਂ ਹਨ।

27 ਅਗਸਤ ਤੱਕ ਅਜਿਹਾ ਰਹੇਗਾ ਮੌਸਮ:

27 ਅਗਸਤ ਤੱਕ ਪੰਜਾਬ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਹਲਕੀ ਅਤੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ ਰੂਪਨਗਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ 32 ਤੋਂ 34 ਡਿਗਰੀ, ਉੱਤਰੀ ਤੇ ਉੱਤਰ-ਪੂਰਬੀ ਹਿੱਸਿਆਂ ਵਿੱਚ 34 ਤੋਂ 36 ਡਿਗਰੀ ਅਤੇ ਦੱਖਣੀ ਤੇ ਦੱਖਣ-ਪੱਛਮੀ ਹਿੱਸਿਆਂ ਵਿੱਚ 36 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪੂਰੇ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ ਉੱਤਰੀ ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ 22 ਤੋਂ 24 ਡਿਗਰੀ, ਮੱਧ ਪੰਜਾਬ ਵਿੱਚ 24 ਤੋਂ 26 ਡਿਗਰੀ ਅਤੇ ਦੱਖਣੀ ਹਿੱਸਿਆਂ ਵਿੱਚ 26 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਰਹਿ ਸਕਦਾ ਹੈ।

Related Post

ਪੰਜਾਬ-ਚੰਡੀਗੜ੍ਹ ਸਣੇ ਮੱਧ ਪ੍ਰਦੇਸ਼ ‘ਚ ED ਦੀ ਵੱਡੀ ਕਾਰਵਾਈ: 8 ਥਾਵਾਂ ’ਤੇ ਛਾਪੇਮਾਰੀ, 20 ਲੱਖ ਦੀ ਨਕਦੀ ਬਰਾਮਦ; ਇੰਝ ਵਿਦੇਸ਼ੀ ਨਾਗਰਿਕਾਂ ਨਾਲ ਕਰਦੇ ਸੀ ਠੱਗੀ
ਨਿੱਝਰ ਕਤਲ ਕਾਂਡ ਨੂੰ ਲੈ ਕੇ ਵਿਦੇਸ਼ 'ਚ ਬੈਠੇ ਗੈਂਗਸਟਰਾਂ 'ਚ ਛਿੜੀ ਆਨਲਾਈਨ ਵਾਰ: ਅਰਸ਼ ਡੱਲਾ ਨੇ ਗੋਲਡੀ ਬਰਾੜ ਦੇ ਦਾਅਵਿਆਂ ਨੂੰ ਨਕਾਰਿਆ...
ਚੰਡੀਗੜ੍ਹ IED ਮਾਮਲੇ ‘ਚ ਅੱਜ ਅਦਾਲਤ ‘ਚ ਪੇਸ਼ ਹੋਣਗੇ ਦੋਸ਼ੀ: ਅੱਤਵਾਦੀ ਸਾਜ਼ਿਸ਼ ਦਾ ਖੁਲਾਸਾ, ਪਾਕਿਸਤਾਨ 'ਚ ਬੈਠੇ ਸਤਨਾਮ ਸੱਤਾ ਨਾਲ ਜੁੜੇ ਤਾਰ
ਜਾਣੋ ਅੱਜ ਕਿੱਥੇ ਛਮ-ਛਮ ਪਏਗਾ ਮੀਂਹ! ਤਿੱਖੀ ਧੁੱਪ ਕਰਕੇ ਕਈ ਜ਼ਿਲ੍ਹਿਆਂ ‘ਚ ਲੋਕ ਹੁੰਮਸ ਤੋਂ ਪ੍ਰੇਸ਼ਾਨ; ਬਠਿੰਡਾ ਸਭ ਤੋਂ ਗਰਮ
GTC ਪੰਜਾਬੀ ਦੀ ਗੁਰਬਾਣੀ ਫੀਡ 'ਤੇ ਰੁਕਾਵਟਾਂ ਕਿਉਂ? SGPC ਨੂੰ ਪੱਤਰ ਲਿਖ MD ਡਾ. ਰਬਿੰਦਰ ਨਾਰਾਇਣ ਨੇ ਪੁੱਛਿਆ ਵੱਡਾ ਸਵਾਲ
ਆਪ ਪੰਜਾਬ ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ: ਪਾਰਟੀ ਦਾ ਪੱਖ ਰੱਖਣ ਲਈ ਬੁਲਾਰਿਆਂ ਦੀ ਸੂਚੀ ਜਾਰੀ

© Copyright Galactic Television & Communications Pvt. Ltd. 2026. All rights reserved.