Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?

ਲਓ ਜੀ! ਰਾਜਾ ਵੜਿੰਗ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪ੍ਰਧਾਨਗੀ ਤੋਂ ਅਸਤੀਫੇ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਬ੍ਰੇਕ ਲੱਗ ਗਈ ਹੈ। ਉਨ੍ਹਾਂ ਨੇ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਉੱਤੇ ਸਟੇਟਸ ਬਦਲਦੇ ਹੋਏ ਲਿਖਿਆ ਹੈ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ!

By:  Lajwinder Kaur October 1st 2026 02:30 PM -- Updated: October 1st 2026 02:56 PM

Raja Warring: ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਬਦਲਾਅ ਦੀਆਂ ਚਰਚਾਵਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ 'ਤੇ ਪੂਰੀ ਤਰ੍ਹਾਂ ਮੋਹਰ ਲੱਗ ਗਈ ਹੈ, ਜਿਸ ਦੀ ਪੁਸ਼ਟੀ ਉਨ੍ਹਾਂ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ਦੇ ਬਾਇਓ (Bio) ਵਿੱਚ ਬਦਲਾਅ ਕਰਕੇ ਕੀਤੀ ਹੈ। ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਬਾਇਓ ਵਿੱਚ 'Former President Punjab Congress' (ਸਾਬਕਾ ਪ੍ਰਧਾਨ ਪੰਜਾਬ ਕਾਂਗਰਸ) ਲਿਖ ਲਿਆ ਹੈ, ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਉਨ੍ਹਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਛੱਡ ਦਿੱਤੀ ਹੈ। ਇਸ ਕਦਮ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਨ ਵੱਲੋਂ ਐਲਾਨੇ ਜਾਣ ਵਾਲੇ ਅਗਲੇ ਪ੍ਰਧਾਨ ਦੇ ਨਾਂ 'ਤੇ ਟਿਕੀਆਂ ਹੋਈਆਂ ਹਨ।

ਇਸ ਸੀਨੀਅਰ ਕਾਂਗਰਸੀ ਆਗੂ ਦਾ ਨਾਮ ਸਭ ਤੋਂ ਵੱਧ ਚਰਚਾ ਵਿੱਚ

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈ ਕੇ ਕਈ ਨਾਮ ਚਰਚਾ ਵਿੱਚ ਹਨ। ਇਨ੍ਹਾਂ ਵਿੱਚ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦਾ ਨਾਮ ਪ੍ਰਮੁੱਖ ਤੌਰ ‘ਤੇ ਸਾਹਮਣੇ ਆ ਰਿਹਾ ਹੈ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਨ ਵਿਜੈਇੰਦਰ ਸਿੰਗਲਾ ਨਾਲ ਦਿੱਲੀ ਵਿੱਚ ਮੀਟਿੰਗ ਵੀ ਕਰ ਚੁੱਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸੰਗਠਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਪਾਰਟੀ ਵੱਲੋਂ ਸਿੰਗਲਾ ਨੂੰ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਯੋਜਨਾ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ।

ਹਾਲਾਂਕਿ ਅਜੇ ਤੱਕ ਇਹ ਤੈਅ ਨਹੀਂ ਹੋਇਆ ਕਿ ਨਵਾਂ ਸੂਬਾ ਪ੍ਰਧਾਨ ਕੌਣ ਹੋਵੇਗਾ। ਸੂਤਰਾਂ ਮੁਤਾਬਕ 2 ਅਕਤੂਬਰ, ਗਾਂਧੀ ਜਯੰਤੀ ਦੇ ਮੌਕੇ ‘ਤੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੇ ਨਾਮ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਪ੍ਰਧਾਨਗੀ ਦੀ ਰੇਸ 'ਚ ਇਨ੍ਹਾਂ ਆਗੂਆਂ ਦੇ ਨਾਮ ਵੀ ਚਰਚਾ ਵਿੱਚ

ਵਿਜੈਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਕਈ ਹੋਰ ਸੀਨੀਅਰ ਆਗੂਆਂ ਦੇ ਨਾਮ ਵੀ ਚਰਚਾ ਵਿੱਚ ਹਨ। ਇਨ੍ਹਾਂ ਵਿੱਚ ਪਰਗਟ ਸਿੰਘ, ਸੁਖ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ।

ਪਾਰਟੀ ਹਾਈਕਮਾਨ ਵੱਲੋਂ ਆਖਰੀ ਫੈਸਲਾ ਕਿਸ ਆਗੂ ਦੇ ਹੱਕ ਵਿੱਚ ਕੀਤਾ ਜਾਂਦਾ ਹੈ, ਇਸ ‘ਤੇ ਫਿਲਹਾਲ ਸਾਰਿਆਂ ਦੀ ਨਜ਼ਰ ਹੈ। ਨਵੇਂ ਪ੍ਰਧਾਨ ਦੀ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ
ਗੁਰਭੇਜ ਸਿੰਘ ਬਰਾੜ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦਾ ਅਹੁਦਾ, ਵਿਧਾਇਕ ਅਮੋਲਕ ਸਿੰਘ ਸਮੇਤ ਆਗੂਆਂ ਨੇ ਦਿੱਤੀਆਂ ਵਧਾਈਆਂ

© Copyright Galactic Television & Communications Pvt. Ltd. 2026. All rights reserved.