ਪੰਜਾਬ ਸਰਕਾਰ ਵੱਲੋਂ ਰੱਖੜੀ 'ਤੇ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਅੱਜ ਆਵੇਗੀ ਤੀਜੀ ਕਿਸ਼ਤ, ਫੋਨਾਂ 'ਤੇ ਹੋਏਗੀ ਟੂੰ-ਟੂੰ

ਅੱਜ ਪੂਰਾ ਦੇਸ਼ ਰੱਖੜੀ ਦਾ ਤਿਉਹਾਰ ਸੈਲੀਬ੍ਰੇਟ ਕਰ ਰਿਹਾ ਹੈ। ਭੈਣ ਆਪਣੇ ਭਰਾਵਾਂ ਦੇ ਗੁੱਟ ਉੱਤੇ ਪਿਆਰ ਨਾਲ ਰੱਖੜੀ ਬੰਨ੍ਹ ਰਹੀਆਂ ਹਨ। ਅਜਿਹੇ ਦੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਦੇ ਲਈ ਇਸ ਵਾਰ ਦੀ ਰੱਖੜੀ ਬਹੁਤ ਹੀ ਖਾਸ ਹੋਣ ਜਾ ਰਹੀ ਹੈ।

By:  Lajwinder Kaur August 28th 2026 11:12 AM -- Updated: August 28th 2026 11:31 AM

ਅੱਜ ਪੂਰਾ ਦੇਸ਼ ਭੈਣ-ਭਰਾ ਦਾ ਪਵਿੱਤਰ ਰਿਸ਼ਤੇ ਨੂੰ ਦਰਸਾਉਣ ਵਾਲਾ ਰੱਖੜੀ ਦਾ ਤਿਉਹਾਰ ਮਨਾ ਰਿਹਾ ਹੈ। ਪੰਜਾਬ ਦੀਆਂ ਮਹਿਲਾਵਾਂ ਦੇ ਇਸ ਵਾਰ ਰੱਖੜੀ ਦਾ ਤਿਉਹਾਰ ਹੋਰ ਖਾਸ ਹੋਣ ਜਾ ਰਿਹਾ ਹੈ। ਰੱਖੜੀ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਦੇ ਨਾਲ ਕਈ ਕੈਬਨਿਟ ਮੰਤਰੀ ਵੀ ਸ਼ਾਮਲ ਹੋਣਗੇ। ਇਸ ਦੌਰਾਨ ਮੁੱਖ ਮੰਤਰੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਤਹਿਤ ਔਰਤਾਂ ਨੂੰ ਮਿਲਣ ਵਾਲੀ ਸਤਿਕਾਰ ਰਾਸ਼ੀ ਜਾਰੀ ਕਰਨਗੇ। ਸਰਕਾਰ ਅਨੁਸਾਰ ਇਸ ਯੋਜਨਾ ਨੂੰ ਲੈ ਕੇ ਔਰਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹੁਣ ਤੱਕ ਰਾਜ ਦੀਆਂ 76 ਲੱਖ 5 ਹਜ਼ਾਰ ਔਰਤਾਂ ਇਸ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ।ਸਰਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹੁਣ ਤੱਕ 65 ਲੱਖ 62 ਹਜ਼ਾਰ ਔਰਤਾਂ ਦੇ ਬੈਂਕ ਖਾਤਿਆਂ ਵਿੱਚ 2 ਹਜ਼ਾਰ 274 ਕਰੋੜ 42 ਲੱਖ ਰੁਪਏ ਦੀ ਸਤਿਕਾਰ ਰਾਸ਼ੀ ਭੇਜੀ ਜਾ ਚੁੱਕੀ ਹੈ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1 ਹਜ਼ਾਰ 500 ਰੁਪਏ ਪ੍ਰਤੀ ਮਹੀਨਾ ਸਤਿਕਾਰ ਰਾਸ਼ੀ ਦਿੱਤੀ ਜਾ ਰਹੀ ਹੈ।

ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਮੁੱਖ ਮਕਸਦ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ

ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਮੁੱਖ ਮਕਸਦ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਛੋਟੇ-ਮੋਟੇ ਖਰਚਿਆਂ ਲਈ ਆਤਮ-ਨਿਰਭਰ ਬਣਾਉਣਾ ਹੈ। ਰੱਖੜ ਪੁੰਨਿਆਂ ਦੇ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਇਸ ਯੋਜਨਾ ਸਬੰਧੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਅਗਲੇਰੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਖਾਤਾਂ 'ਚ ਹੋਏਗੀ ਟੂੰ-ਟੂੰ

ਇਸ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਖਾਸ ਤੌਰ 'ਤੇ ਔਰਤਾਂ ਲਈ ਇਹ ਪ੍ਰੋਗਰਾਮ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸੇ ਮੰਚ ਤੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸਤਿਕਾਰ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਵੇਗੀ।

Related Post

ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਬਠਿੰਡਾ ਦਿਹਾਤੀ ਤੋਂ ਲਗਾਇਆ ਹਲਕਾ ਇੰਚਾਰਜ
ਪੰਜਾਬ-ਚੰਡੀਗੜ੍ਹ ’ਚ 3 ਦਿਨ ਮੀਂਹ-ਹਨੇਰੀ ਦਾ ਅਲਰਟ! ਭਲਕੇ ਗੜ੍ਹੇਮਾਰੀ ਦੀ ਵਾਰਨਿੰਗ, ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ
CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.