ਰਵਨੀਤ ਬਿੱਟੂ ਦਾ ਵੱਡਾ ਐਲਾਨ! 2027 ਲਈ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਆਗੂ ਦੇ ਨਾਂਅ 'ਤੇ ਲੱਗੀ ਮੋਹਰ

ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮੀ ਹੋਈ ਹੈ। ਹਰ ਪਾਰਟੀ ਵੱਡੇ-ਵੱਡੇ ਇਕੱਠ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਦਿਖਾ ਰਹੀ ਹੈ। ਅਜਿਹੇ ਦੇ ਵਿੱਚ ਭਾਜਪਾ ਵੱਲੋਂ ਵੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ। ਅੱਜ ਭਾਜਪਾ ਸੀਨੀਅਰ ਆਗੂ ਰਵਨੀਤ ਬਿੱਟੂ ਧੂਰੀ ਪਹੁੰਚੇ ਜਿੱਥੇ ਉਨ੍ਹਾਂ ਨੇ ਅਚਾਨਕ ਹੀ ਵੱਡਾ ਐਲਾਨ ਕਰਦੇ ਹੋਏ ਧੂਰੀ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ 'ਚ ਹਲਚਲ ਮੱਚ ਗਈ।

By:  Lajwinder Kaur September 25th 2026 03:59 PM -- Updated: September 25th 2026 04:04 PM

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਅਤੇ ਸਿਆਸੀ ਸਰਗਰਮੀਆਂ ਤਹਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਧੂਰੀ ਵਿੱਚ ਇੱਕ ਪ੍ਰਭਾਵਸ਼ਾਲੀ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੌਰਾਨ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਧੂਰੀ ਦੀ ਸਿਆਸਤ ਨੂੰ ਲੈ ਕੇ ਇੱਕ ਵੱਡਾ ਐਲਾਨ ਕਰਦਿਆਂ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਹੋਣਗੇ 2027 ਲਈ ਧੂਰੀ ਤੋਂ ਉਮੀਦਵਾਰ

ਰਵਨੀਤ ਬਿੱਟੂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਭਾਜਪਾ ਪਾਰਟੀ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਧੂਰੀ ਹਲਕੇ ਤੋਂ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਨੂੰ ਆਪਣਾ ਉਮੀਦਵਾਰ ਬਣਾਵੇਗੀ। ਬਿੱਟੂ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਧੂਰੀ ਤੋਂ ਪਾਰਟੀ ਉਨ੍ਹਾਂ ਨੂੰ ਹੀ ਮੈਦਾਨ ਵਿੱਚ ਉਤਾਰੇਗੀ ਅਤੇ ਅਸੀਂ ਉਨ੍ਹਾਂ ਨੂੰ ਜਿੱਤਾ ਕੇ ਵਿਧਾਇਕ ਬਣਾਵਾਂਗੇ।

ਆਪ ਸਰਕਾਰ ਅਤੇ ਵਿਕਾਸ ਨੂੰ ਲੈ ਕੇ ਸਾਧਿਆ ਨਿਸ਼ਾਨਾ

ਆਪਣੇ ਸੰਬੋਧਨ ਦੌਰਾਨ ਰਵਨੀਤ ਬਿੱਟੂ ਨੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰੋਫੈਸਰ ਓਂਕਾਰ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. (OSD) ਵਜੋਂ ਸੇਵਾਵਾਂ ਨਿਭਾ ਰਹੇ ਸਨ, ਉਦੋਂ ਤੱਕ ਹੀ ਧੂਰੀ ਹਲਕੇ ਵਿੱਚ ਅਸਲ ਵਿਕਾਸ ਦੇਖਣ ਨੂੰ ਮਿਲਿਆ।

ਬਿੱਟੂ ਨੇ ਅੱਗੇ ਕਿਹਾ ਕਿ ਓਂਕਾਰ ਸਿੰਘ ਸਿੱਧੂ ਨੇ ਬਤੌਰ ਓ.ਐੱਸ.ਡੀ. ਹਮੇਸ਼ਾ ਧੂਰੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ, ਪਰ ਜਦੋਂ ਤੋਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਗਿਆ ਹੈ, ਉਦੋਂ ਤੋਂ ਸਰਕਾਰ ਦਾ ਧੂਰੀ ਹਲਕੇ ਵੱਲੋਂ ਪੂਰੀ ਤਰ੍ਹਾਂ ਧਿਆਨ ਉਠ ਚੁੱਕਾ ਹੈ ਅਤੇ ਇੱਥੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ।

ਕੀ ਹੈ ਪਿਛੋਕੜ?

ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ, ਤਾਂ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਨੂੰ ਉਨ੍ਹਾਂ ਦਾ ਓ.ਐੱਸ.ਡੀ. ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਇਸ ਅਹੁਦੇ ਤੋਂ ਲਾਹ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਹੁਣ ਭਾਜਪਾ ਵੱਲੋਂ ਉਨ੍ਹਾਂ ਨੂੰ ਧੂਰੀ ਤੋਂ ਅੱਗੇ ਲਿਆਉਣਾ ਇਲਾਕੇ ਵਿੱਚ ਪਾਰਟੀ ਦੀ ਰਣਨੀਤੀ ਨੂੰ ਸਪੱਸ਼ਟ ਕਰਦਾ ਹੈ।

Related Post

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ SAD ਨੂੰ ਮਿਲਿਆ ਵੱਡਾ ਸਿਆਸੀ ਬਲ, ਨਾਮੀ ਸ਼ਖਸੀਅਤ ਆਪਣੀ ਪਤਨੀ ਸਮੇਤ ਪਾਰਟੀ 'ਚ ਸ਼ਾਮਲ
ਦੀਵਾਲੀ ਵਾਲੇ ਦਿਨ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਰਿਕਾਰਡ ਵਾਧਾ, ਇੱਕੋ ਦਿਨ 1,152 ਥਾਵਾਂ 'ਤੇ ਲੱਗੀ ਅੱਗ; ਪਟਿਆਲਾ 'ਚ 92 ਨਵੇਂ ਮਾਮਲੇ
ਦੋਸਤ ਦੇ ਕਹਿਣ 'ਤੇ ਖਰੀਦੀ 50 ਰੁਪਏ ਦੀ ਲਾਟਰੀ ਨੇ ਸ਼ਖਸ ਦੀ ਰਾਤੋਂ-ਰਾਤ ਚਮਕਾਈ ਕਿਸਮਤ; ਨਿਕਲਿਆ 21 ਲੱਖ ਦਾ ਇਨਾਮ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਤਬਾਦਲੇ; 4 ਅਧਿਕਾਰੀ ਬਣੇ ਸਪੈਸ਼ਲ DGP, ਇਸ ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਸੰਸਦ ਮੈਂਬਰ ਅੰਮ੍ਰਿਤਪਾਲ ਦੀ ਦਾਦੀ ਦਾ ਦੇਹਾਂਤ, ਪੋਤੇ ਨੂੰ ਦੇਖਣ ਦੀ ਇੱਛਾ ਰਹਿ ਗਈ ਅਧੂਰੀ; ਅੰਤਿਮ ਸਸਕਾਰ 'ਚ ਸ਼ਾਮਲ ਕਰਵਾਉਣ ਲਈ ਕਾਨੂੰਨੀ ਕੋਸ਼ਿਸ਼ਾਂ ਸ਼ੁਰੂ
ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਪਟਿਆਲਾ ਦਾ AQI 499 ਤੱਕ ਪਹੁੰਚਿਆ, ਜਲੰਧਰ-ਲੁਧਿਆਣਾ ਦਾ ਵੀ ਬੁਰਾ ਹਾਲ; ਸਾਹ ਲੈਣਾ ਹੋਇਆ ਔਖਾ

© Copyright Galactic Television & Communications Pvt. Ltd. 2026. All rights reserved.