ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

By:  Jitendra Baghel January 10th 2026 11:13 AM

ਹੁਸ਼ਿਆਰਪੁਰ/ਦਸੂਹਾ: ਸਵੇਰੇ ਸੰਘਣੀ ਧੁੰਦ ਕਾਰਨ ਹੁਸ਼ਿਆਰਪੁਰ–ਦਸੂਹਾ ਰੋਡ ਉੱਤੇ ਅੱਡਾ ਦੁਸੜਕਾਂ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਹੀ ਪਰਿਵਾਰ ਦੇ 4 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਕਾਰ ਨੰਬਰ HP-72B-6869 ਵਿੱਚ ਸਵਾਰ 5 ਵਿਅਕਤੀ ਆਪਣੇ ਪਿੰਡ ਝਲੇਟ, ਦੌਲਤਪੁਰ (ਜ਼ਿਲ੍ਹਾ ਉਣਾ, ਹਿਮਾਚਲ ਪ੍ਰਦੇਸ਼) ਤੋਂ ਅੰਮ੍ਰਿਤਸਰ ਏਅਰਪੋਰਟ ਜਾ ਰਹੇ ਸਨ। ਜਦੋਂ ਉਹ ਅੱਡਾ ਦੁਸੜਕਾਂ ਨੇੜੇ ਪਹੁੰਚੇ ਤਾਂ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਜਾ ਰਹੀ ਪੰਜਾਬ ਰੋਡਵੇਜ਼ ਦੀ ਬਸ ਨਾਲ ਉਨ੍ਹਾਂ ਦੀ ਕਾਰ ਦੀ ਜਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਹਾਦਸੇ ਵਿੱਚ ਸੁਖਵਿੰਦਰ ਸਿੰਘ (45) ਪੁੱਤਰ ਹਰਨਾਮ ਸਿੰਘ, ਸੁਸ਼ੀਲ ਕੁਮਾਰ (46) ਪੁੱਤਰ ਦੇਸਰਾਜ, ਬ੍ਰਿਜ ਕੁਮਾਰ (38) ਪੁੱਤਰ ਮਹਿੰਦਰ ਕੁਮਾਰ ਅਤੇ ਅਰੁਣ ਕੁਮਾਰ (45) ਪੁੱਤਰ ਗੁਰਪਾਲ ਸਿੰਘ ਸਾਰੇ  ਪਿੰਡ ਝਲੇਟ ਦੇ ਵਾਸੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਅਮਿਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸਨੂੰ ਤੁਰੰਤ ਸਿਵਿਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖਲ ਕਰਵਾਇਆ ਗਿਆ।

ਜ਼ਖਮੀ ਅਮਿਤ ਕੁਮਾਰ ਨੇ ਦੱਸਿਆ ਕਿ ਉਸਦੀ ਅੱਜ ਅੰਮ੍ਰਿਤਸਰ ਤੋਂ ਫਲਾਈਟ ਸੀ ਤੇ ਪਰਿਵਾਰ ਦੇ ਮੈਂਬਰ ਉਸਨੂੰ ਏਅਰਪੋਰਟ ਛੱਡਣ ਜਾ ਰਹੇ ਸਨ। ਉਸਨੇ ਕਿਹਾ ਕਿ ਸੰਘਣੀ ਧੁੰਦ ਕਾਰਨ ਸਾਹਮਣੇ ਤੋਂ ਆ ਰਹੀ ਬੱਸ ਦਿਖਾਈ ਨਾ ਦੇਣ ਕਰਕੇ ਇਹ ਭਿਆਨਕ ਹਾਦਸਾ ਵਾਪਰਿਆ।

ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਬਰਿੰਦਰ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.