ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

ਰੂਪ ਕੌਰ ਸੰਧੂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਸੀ, ਪਰ ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਤੇ ਜਿਨ੍ਹਾਂ ਬੀਬੀਆਂ ਨੂੰ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕਰਵਾਉਣਾ ਸੀ, ਪਰ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ।

By:  Lajwinder Kaur October 9th 2026 11:48 AM -- Updated: October 9th 2026 11:51 AM

ਰੂਪ ਕੌਰ ਸੰਧੂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਸੀ, ਪਰ ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਤੇ ਜਿਨ੍ਹਾਂ ਬੀਬੀਆਂ ਨੂੰ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕਰਵਾਉਣਾ ਸੀ, ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੈ।

ਪੰਜਾਬ ਦੇ ਡੀਜੀਪੀ ਕੋਲੋਂ ਮੰਗੀ ਸੁਰੱਖਿਆ

ਰੂਪ ਕੌਰ ਸੰਧੂ ਨੇ ਪੰਜਾਬ ਦੇ ਡੀਜੀਪੀ (DGP) ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਅਤੇ ਪੀੜਤ ਬੀਬੀਆਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਮਿਲਣ ਤੋਂ ਬਾਅਦ ਹੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਪੇਸ਼ ਹੋ ਸਕਦੀਆਂ ਹਨ ਅਤੇ ਸਾਰੇ ਅਸਲ ਤੱਥ ਸੰਗਤਾਂ ਤੇ ਜਥੇਦਾਰ ਸਾਹਿਬ ਅੱਗੇ ਰੱਖ ਸਕਦੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਸੁਰੱਖਿਆ ਨਾ ਮਿਲੀ ਤਾਂ ਉਹ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਬੀਬੀਆਂ ਨੂੰ ਸਾਹਮਣੇ ਲਿਆ ਕੇ ਸਾਰੇ ਸਬੂਤ ਜਨਤਕ ਕਰਨਗੀਆਂ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਅਹਿਮ ਗੱਲਾਂ:

ਸਬੂਤਾਂ ਵਾਲੀ ਪੈਨ ਡਰਾਈਵ ਸੌਂਪਣ ਦੀ ਸੀ ਤਿਆਰੀ: ਰੂਪ ਕੌਰ ਸੰਧੂ ਨੇ ਦਾਅਵਾ ਕੀਤਾ ਹੈ ਕਿ ਉਹ ਜਥੇਦਾਰ ਸਾਹਿਬ ਨੂੰ ਸਾਰੇ ਸਬੂਤਾਂ ਨਾਲ ਲੈਸ ਇੱਕ ਪੈਨ ਡਰਾਈਵ ਸੌਂਪਣ ਲਈ ਪਹੁੰਚਣ ਵਾਲੀਆਂ ਸਨ।

ਪੇਸ਼ ਨਾ ਹੋਣ ਲਈ ਪਾਇਆ ਜਾ ਰਿਹਾ ਹੈ ਦਬਾਅ: ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ 'ਤੇ ਪੇਸ਼ ਨਾ ਹੋਣ ਲਈ ਭਾਰੀ ਦਬਾਅ ਪਾਇਆ ਜਾ ਰਿਹਾ ਹੈ।

ਧਮਕੀਆਂ ਅਤੇ ਪੇਸ਼ੀ 'ਤੇ ਸਸਪੈਂਸ: ਰੂਪ ਕੌਰ ਅਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਅੱਜ ਦੀ ਇਸ ਅਹਿਮ ਪੇਸ਼ੀ ਨੂੰ ਲੈ ਕੇ ਭਾਰੀ ਸਸਪੈਂਸ ਬਣਿਆ ਹੋਇਆ ਹੈ।

Related Post

ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ

© Copyright Galactic Television & Communications Pvt. Ltd. 2026. All rights reserved.