ਸਮਰਾਲਾ ਦੇ ਬਾਈਪਾਸ ਦੇ ਨੇੜੇ ਪਿੰਡ ਭਰਥਲਾ ਕੋਲ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਨੌਜਵਾਨ ਦੀ ਮੌਤ ਦਾ ਚਾਈਨਾ ਡੋਰ ਕਾਰਨ ਹੋਈ ਬਣੀ ਹੈ।
ਮ੍ਰਿਤਕ, ਜੋ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੀ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਰਸਤੇ ਵਿੱਚ ਚਾਈਨਾ ਡੋਰ ਉਸਦੇ ਗੱਲ ਚ ਫਸ ਗਿਆ, ਜਿਸ ਕਾਰਨ ਉਹ ਸੰਭਾਲ ਨਹੀਂ ਸਕਿਆ ਅਤੇ ਹਾਦਸੇ ਵਿੱਚ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਹਰਚੰਦ ਸਿੰਘ ਸਰਪੰਚ ਪਿੰਡ ਰੌਲੇ ਨੇ ਦੱਸਿਆ ਕਿ ਮੇਰੇ ਪੁੱਤਰ ਦੀ ਮੌਤ ਦਾ ਕਾਰਨ ਚਾਈਨਾ ਡੋਰ ਹੈ। ਹਾਦਸੇ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚਾਈਨਾ ਡੋਰ ਲੱਗਣ ਵਾਲੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਵੀ ਪੁਸ਼ਟੀ ਕੀਤੀ ਜਾ ਰਹੀ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਨੁਕਸਾਨ ਅਤੇ ਸੁਰੱਖਿਆ ਲਈ ਕਾਰਵਾਈ ਦੀ ਮੰਗ ਕੀਤੀ ਹੈ।