Shivraj Patil passes away, ਨਹੀਂ ਰਹੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ

By:  Jitendra Baghel December 12th 2025 11:04 AM -- Updated: December 12th 2025 01:51 PM

ਸੀਨੀਅਰ ਕਾਂਗਰਸੀ ਆਗੂ,ਸਾਬਕਾ ਕੇਂਦਰੀ ਮੰਤਰੀ ਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਅੱਜ ਮਹਾਰਾਸ਼ਟਰ ਦੇ ਪਿੱਤਰੀ ਕਸਬੇ ਲਾਤੂਰ ਵਿਚ ਦੇਹਾਂਤ ਹੋ ਗਿਆ । 90 ਸਾਲਾ ਪਾਟਿਲ ਲੰਬੇ ਸਮੇਂ ਤੋਂ ਉਮਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਸੀ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਲਾਤੂਰ ਵਿੱਚ ਕੀਤਾ ਜਾਵੇਗਾ, ਇਸ ਦੌਰਾਨ ਪਾਰਟੀ ਦੇ ਵੱਡੇ ਨੇਤਾ ਮੌਜੂਦ ਰਹਿਣਗੇ ।  ਉਧਰ ਕਾਂਗਰਸ ਪਾਰਟੀ ਨੇ ਪਾਟਿਲ ਦੀ ਮੌਤ ਨੂੰ ਇੱਕ ਵੱਡਾ ਘਾਟਾ ਦੱਸਿਆ । ਸ਼ਿਵਰਾਜ ਪਾਟਿਲ ਨੂੰ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਸੀ 

ਉਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ਿਵਰਾਜ ਪਾਟਿਲ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ 

ਦੱਸ ਦਈਏ ਕਿ ਕਾਂਗਰਸੀ ਆਗੂ ਪਾਟਿਲ 2004 ਤੋਂ 2008 ਤੱਕ ਕੇਂਦਰੀ ਗ੍ਰਹਿ ਮੰਤਰੀ ਅਤੇ 1991 ਤੋਂ 1996 ਤੱਕ ਲੋਕ ਸਭਾ ਦੇ 10ਵੇਂ ਸਪੀਕਰ ਰਹੇ । ਉਹ ਪੰਜਾਬ ਦੇ ਰਾਜਪਾਲ ਰਹੇ ਅਤੇ 2010 ਤੋਂ 2015 ਤੱਕ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਸੇਵਾ ਨਿਭਾਈ। 

ਪਾਟਿਲ ਦਾ ਜਨਮ 12 ਅਕਤੂਬਰ 1935 ਨੂੰ ਹੋਇਆ ਤੇ ਉਨ੍ਹਾਂ ਲਾਤੂਰ ਦੇ ਨਗਰ ਕੌਂਸਲ ਮੁਖੀ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਅਤੇ 70 ਦੇ ਦਹਾਕੇ ਦੇ ਸ਼ੁਰੂ ਵਿੱਚ ਵਿਧਾਇਕ ਚੁਣੇ ਗਏ । ਬਾਅਦ ਵਿੱਚ ਉਹ ਸੱਤ ਵਾਰ ਲਾਤੂਰ ਲੋਕ ਸਭਾ ਸੀਟ ਜਿੱਤੇ । 2004 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਭਾਜਪਾ ਦੇ ਰੂਪਤਾਈ ਪਾਟਿਲ ਨੀਲਾਂਗੇਕਰ ਤੋਂ ਹਾਰ ਗਏ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.