ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਕਸ਼ਨ! ਇਸ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ…

ਪੰਜਾਬ 'ਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕਮਰ ਕੱਸੀ ਹੋਈ ਹੈ। ਜਿੱਥੇ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਦੇ ਹੋਏ ਆਗੂਆਂ ਨੂੰ ਪਾਰਟੀ ਚ ਜੋੜ ਰਹੀ ਹੈ, ਉੱਥੇ ਹੀ ਹਾਈਕਮਾਨ ਵੱਲੋਂ ਸਖਤ ਫੈਸਲੇ ਵੀ ਲੈ ਰਹੀ ਅਤੇ ਕੁੱਝ ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵੀ ਦਿਖਾ ਰਹੀ ਹੈ। ਇਸ ਸਮੇਂ ਦੀ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਤੋਂ ਆ ਰਹੀ ਹੈ।

By:  Lajwinder Kaur September 15th 2026 04:40 PM -- Updated: September 15th 2026 04:53 PM

ਪੰਜਾਬ 'ਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕਮਰ ਕੱਸੀ ਹੋਈ ਹੈ। ਜਿੱਥੇ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਦੇ ਹੋਏ ਆਗੂਆਂ ਨੂੰ ਪਾਰਟੀ ਚ ਜੋੜ ਰਹੀ ਹੈ, ਉੱਥੇ ਹੀ ਹਾਈਕਮਾਨ ਵੱਲੋਂ ਸਖਤ ਫੈਸਲੇ ਵੀ ਲੈ ਰਹੀ ਅਤੇ ਕੁੱਝ ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵੀ ਦਿਖਾ ਰਹੀ ਹੈ। ਇਸ ਸਮੇਂ ਦੀ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਤੋਂ ਆ ਰਹੀ ਹੈ। ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਅੰਦਰ ਅਨੁਸ਼ਾਸ਼ਨਹੀਣਤਾ ਨੂੰ ਸਖ਼ਤੀ ਨਾਲ ਲੈਂਦਿਆਂ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਵੱਲੋਂ ਇਹ ਫ਼ੈਸਲਾ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਵਰਕਰਾਂ ਦੀਆਂ ਸ਼ਿਕਾਇਤਾਂ ‘ਤੇ ਹੋਈ ਕਾਰਵਾਈ

ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਲਗਾਤਾਰ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋ ਰਹੀਆਂ ਸਨ। ਮਾਮਲਾ ਉਸ ਸਮੇਂ ਹੋਰ ਗਰਮ ਹੋ ਗਿਆ ਜਦੋਂ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੌਰਾਨ ਸਥਾਨਕ ਲੀਡਰਸ਼ਿਪ ਨੇ ਖ਼ੁਦ ਮਿਲ ਕੇ ਸੁਖਬੀਰ ਸਿੰਘ ਬਾਦਲ ਨੂੰ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖ਼ਿਲਾਫ਼ ਕੀਤੀ ਜਾ ਰਹੀ ਸਾਜ਼ਿਸ਼ਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਸੀ।

ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ: ਸੁਖਬੀਰ ਬਾਦਲ

ਇਸ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਡੂੰਘੀ ਵਿਚਾਰ-ਚਰਚਾ ਕੀਤੀ। ਮੀਟਿੰਗ ਬਾਅਦ ਸਪੱਸ਼ਟ ਕੀਤਾ ਗਿਆ ਕਿ ਪਾਰਟੀ ਦਾ ਅਨੁਸ਼ਾਸ਼ਨ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਕਿਸੇ ਵੀ ਆਗੂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਅਨੁਸ਼ਾਸ਼ਨੀ ਕਾਰਵਾਈ ਤਹਿਤ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।



© Copyright Galactic Television & Communications Pvt. Ltd. 2026. All rights reserved.