Tarn Taran Sahib: ਕਤਲ ਕਰਾਰ ਤੋਂ ਮ੍ਰਿਤਕ ਲੜਕੀ ਹੋਈ ਜਿਉਂਦਾ, ਸਭ ਦੇ ਉੱਡੇ ਹੋਸ਼ !

By:  Jitendra Baghel December 22nd 2025 04:55 PM -- Updated: December 22nd 2025 05:04 PM

ਤਰਨਤਾਰਨ ਦੇ ਪਿੰਡ ਰਸੂਲਪੁਰ ਤੋਂ ਸਭ ਦੇ ਹੋਸ਼ ਉਡਾਉਣ ਵਾਲੀ ਖ਼ਬਰ ਆ ਰਹੀ ਹੈ। ਜਿੱਥੇ ਕੀ ਇੱਕ ਲੜਕੀ ਨੂੰ ਪਰਿਵਾਰ ਵਾਲਿਆਂ ਨੇ ਕਤਲ ਹੋਣ ਦੀ ਗੱਲ ਕਹੀ ਸੀ, ਜਿਸ ਦੀ ਪੋਸਟਮਾਰਟਮ ਦੌਰਾਨ ਜਿਉਂਦਾ ਹੋਣ ਦੀ ਖਬਰ ਹੈ। ਉਸ ਤੋਂ ਬਾਅਦ ਪਰਿਵਾਰ ਅਤੇ ਡਾਕਟਰ ਸਭ ਹੈਰਾਨ ਰਹਿ ਗਏ। 

ਜਾਣਕਾਰੀ ਅਨੁਸਾਰ ਸੈਲੂਨ ਉੱਤੇ ਕੰਮ ਕਰਦੀ ਲੜਕੀ ਨਵਰੂਪ ਕੌਰ ਜੋ ਕਿ ਪਿੰਡ ਬਨਵਾਲੀਪੁਰ ਦੀ ਵਸਨੀਕ ਹੈ, ਜਿਸ ਨੂੰ ਗੋਲੀਆਂ ਮਾਰੀਆਂ ਸਨ, ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰਾਰ ਦਿੱਤਾ ਸੀ, ਜਿਸ ਦੀ ਜਾਣਕਾਰੀ ਪਰਿਵਾਰ ਵੱਲੋਂ ਵੀ ਮੀਡਿਆ ਨੂੰ ਸਾਂਝੀ ਕੀਤੀ ਗਈ ਸੀ।

ਸੈਲੂਨ ਮਾਲਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀ ਨੂੰ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਤਾਂ ਲੜਕੀ ਦੇ ਸਾਹ ਚੱਲਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਡਾਕਟਰਾਂ ਨੇ ਲੜਕੀ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਹੁਣ ਲੜਕੀ ਨਵਰੂਪ ਕੌਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ। ਸੈਲੂਨ ਮਾਲਕ ਨੇ ਦੱਸਿਆ ਪੀੜਤ ਲੜਕੀ ਨਵਰੂਪ ਕੌਰ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ, ਜਿਸ ਦੇ ਇਲਾਜ ਲਈ ਉਹਨਾਂ ਨੇ ਦਾਨੀ ਸੱਜਣਾਂ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.