ਪੰਜਾਬ ਯੂਥ ਕਾਂਗਰਸ ਨੂੰ ਮਿਲਿਆ ਨਵਾਂ ‘ਪ੍ਰਧਾਨ’! ਧੂਰੀ ਦੇ ਸ਼ੁਭਮ ਸ਼ਰਮਾ ਨੇ ਸੰਭਾਲੀ ਕਮਾਨ, ਸਾਬਕਾ CM ਚੰਨੀ ਦੇ ਪੁੱਤਰ ਨੂੰ ਵੀ ਮਿਲੀ ਅਹਿਮ ਜ਼ਿੰਮੇਵਾਰੀ, ਇਸ ਅਹੁਦੇ...

By:  Lajwinder Kaur June 23rd 2026 03:55 PM -- Updated: June 23rd 2026 04:17 PM

ਪੰਜਾਬ ਯੂਥ ਕਾਂਗਰਸ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸੰਗਰੂਰ ਜ਼ਿਲ੍ਹੇ ਦੇ ਧੂਰੀ ਨਾਲ ਸਬੰਧਤ ਨੌਜਵਾਨ ਆਗੂ ਸ਼ੁਭਮ ਸ਼ਰਮਾ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਚੁਣਿਆ ਗਿਆ ਹੈ। ਸ਼ੁਭਮ ਨੇ ਜਥੇਬੰਦਕ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਚੰਨੀ ਪਰਿਵਾਰ ਨੂੰ ਵੀ ਕਾਂਗਰਸ ਦੇ ਵਿੱਚ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਦੇ ਪੁੱਤ  ਨੇ ਸਿਆਸੀ ਐਂਟਰੀ ਕਰਦੇ ਹੋਏ ਰੋਪੜ ਤੋਂ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਚੋਣ ਵਿੱਚ ਵੱਡੀ ਗਿਣਤੀ ਵੋਟ ਹਾਸਿਲ ਕਰਕੇ ਜਿੱਤ ਦਰਜ ਕਰਵਾਈ ਹੈ।

ਵਿਰੋਧੀ ਨੂੰ ਵੱਡੇ ਫਰਕ ਨਾਲ ਦਿੱਤੀ ਮਾਤ

ਇਸ ਚੋਣ ਵਿੱਚ ਸ਼ੁਭਮ ਸ਼ਰਮਾ ਨੇ ਆਪਣੇ ਨਜ਼ਦੀਕੀ ਵਿਰੋਧੀ ਗਗਨਦੀਪ ਸਿੰਘ ਜਲਾਲਪੁਰ ਨੂੰ 3,883 ਵੋਟਾਂ ਦੇ ਭਾਰੀ ਫਰਕ ਨਾਲ ਹਰਾਇਆ। ਗਗਨਦੀਪ ਜਲਾਲਪੁਰ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਹਨ। ਇਸ ਦੌੜ ਵਿੱਚ ਕਰਮਵੀਰ ਢਿੱਲੋਂ ਤੀਜੇ ਸਥਾਨ 'ਤੇ ਰਹੇ।

ਰਾਜਾ ਵੜਿੰਗ ਵੱਲੋਂ ਸਵਾਗਤ

ਸ਼ੁਭਮ ਸ਼ਰਮਾ ਦੇ ਪ੍ਰਧਾਨ ਬਣਨ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਧੂਰੀ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨਵੀਂ ਟੀਮ ਨੂੰ ਸੰਸਥਾ ਦੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

2027 ਦੀਆਂ ਚੋਣਾਂ 'ਤੇ ਨਜ਼ਰ

ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੀ ਯੁਵਾ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਹੈ। ਪਾਰਟੀ ਹਾਈਕਮਾਂਡ ਦਾ ਮੰਨਣਾ ਹੈ ਕਿ ਨਵੀਂ ਅਤੇ ਨੌਜਵਾਨ ਲੀਡਰਸ਼ਿਪ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰੇਗੀ ਅਤੇ ਸੂਬੇ ਦੇ ਰਾਜਨੀਤਿਕ ਸਮੀਕਰਨਾਂ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸਾਬਕਾ CM ਚੰਨੀ ਦੇ ਪੁੱਤਰ ਦੀ ਵੱਡੀ ਸਿਆਸੀ ਐਂਟਰੀ! 

ਪੰਜਾਬ ਦੀ ਸਿਆਸਤ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਨਾਲ ਜੁੜੀ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਚੰਨੀ ਦੇ ਪੁੱਤਰ ਨਵਜੀਤ ਸਿੰਘ (Navjit singh) ਨੇ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਦਿਆਂ ਰੋਪੜ ਤੋਂ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਹਾਸਲ ਕਰ ਲਿਆ ਹੈ। ਜਿਸ ਕਰਕੇ ਪਰਿਵਾਰ ਸਣੇ ਪੂਰੇ ਇਲਾਕੇ ਦੇ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। 

ਜਿੱਤ ਤੋਂ ਬਾਅਦ ਨਵਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੋਟਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ਰੋਪੜ ਦੇ ਯੂਥ ਕਾਂਗਰਸ ਵਰਕਰਾਂ ਅਤੇ ਵੋਟਰਾਂ ਵੱਲੋਂ ਦਿੱਤੇ ਗਏ ਭਰੋਸੇ ਨੂੰ ਉਹ ਕਦੇ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਸੰਗਠਨ ਦੇ ਵਿਸਥਾਰ ਅਤੇ ਨੌਜਵਾਨ ਵਰਕਰਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਪੂਰੀ ਮਿਹਨਤ ਕੀਤੀ ਜਾਵੇਗੀ।

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.