ਸ਼੍ਰੋਮਣੀ ਅਕਾਲੀ ਦਲ ਹੋਇਆ ਮਜ਼ਬੂਤ! ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਬਰਜਿੰਦਰ ਸਿੰਘ ਮੱਖਣ ਬਰਾੜ ਮੁੜ ਪਾਰਟੀ 'ਚ ਹੋਏ ਸ਼ਾਮਿਲ

By:  Lajwinder Kaur April 7th 2026 12:14 PM -- Updated: April 7th 2026 12:58 PM

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਅਹਿਮ ਘਟਨਾਕ੍ਰਮ ਦੇਖਣ ਨੂੰ ਮਿਲਿਆ ਜਦੋਂ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਉਨ੍ਹਾਂ ਦੀ ਇਹ 'ਘਰ ਵਾਪਸੀ' ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ। ਜ਼ਿਕਰਯੋਗ ਹੈ ਕਿ ਮੱਖਣ ਬਰਾੜ ਨੇ ਕੁਝ ਦਿਨ ਪਹਿਲਾਂ ਹੀ 'ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ' ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਮਾਂ ਪਾਰਟੀ ਵਿੱਚ ਸ਼ਾਮਿਲ ਹੋ ਕੇ ਉਹਨਾਂ ਨੂੰ ਖੁਸ਼ੀ ਤੇ ਤਸੱਲੀ ਪ੍ਰਗਟ ਹੋਈ ਹੈ। ਪਾਰਟੀ ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ।

ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਲੰਬੀ-ਚੌੜੀ ਪੋਸਟ ਪਾ ਕੇ ਅਸਤੀਫ਼ੇ ਬਾਰੇ ਜਾਣਕਾਰੀ ਦਿੱਤੀ ਸੀ। ਜਿਸ ਤੋਂ ਬਾਅਦ ਇਹੀ ਕਿਆਸ ਲਗਾਏ ਜਾ ਰਹੇ ਸੀ ਕਿ ਉਹ ਮੁੜ ਘਰ ਵਾਪਸੀ ਕਰਦੇ ਹੋਏ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਣਗੇ। ਅੱਜ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਾ ਪੱਲਾ ਫੜ੍ਹ ਲਿਆ ਹੈ। ਜਿਸ ਤੋਂ ਬਾਅਦ ਪਾਰਟੀ ਦੇ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੇ ਵਿੱਚ ਵੱਡੇ ਫੇਰ ਬਦਲ ਦੇਖਣ ਨੂੰ ਮਿਲ ਰਹੇ ਹਨ। ਕਈ ਨਾਮੀ ਆਗੂ ਇੱਧਰ ਤੋਂ ਉੱਧਰ ਹੋ ਰਹੇ ਹਨ। 


ਬਰਜਿੰਦਰ ਸਿੰਘ ਮੱਖਣ ਬਰਾੜ ਦੇ ਸਿਆਸੀ ਸਫ਼ਰ 'ਤੇ ਇੱਕ ਨਜ਼ਰ

ਬਰਜਿੰਦਰ ਸਿੰਘ ਮੱਖਣ ਬਰਾੜ ਪੰਥਕ ਅਤੇ ਸਿਆਸੀ ਖੇਤਰ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਹਨ। ਉਹ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਹਨ। ਆਪਣੇ ਸਿਆਸੀ ਜੀਵਨ ਦੌਰਾਨ ਉਹ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ:

ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਅਕਾਲੀ ਦਲ ਦੀ ਸਰਕਾਰ ਸਮੇਂ ਉਹ ਨਗਰ ਨਿਗਮ ਦੇ ਪਹਿਲੇ ਪ੍ਰਧਾਨ ਬਣੇ ਸਨ।

ਉਹ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਰਗੇ ਅਹਿਮ ਅਹੁਦੇ 'ਤੇ ਵੀ ਰਹਿ ਚੁੱਕੇ ਹਨ।

Related Post

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਸਰਕਾਰੀ ਦਫ਼ਤਰਾਂ ‘ਚ ਗ਼ੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਮੰਗ ਲਈ ਰਿਪੋਰਟ, ਹੋਏਗੀ ਸਖ਼ਤ ਕਾਰਵਾਈ
SC ਕਮਿਸ਼ਨ ਦੇ ਚੇਅਰਮੈਨ ਨੂੰ ‘ਆਪ’ ਵੱਲੋਂ ਵੱਡੀ ਜ਼ਿੰਮੇਵਾਰੀ: ਚਮਕੌਰ ਸਾਹਿਬ ਤੋਂ ਬਣਾਇਆ ਹਲਕਾ ਇੰਚਾਰਜ
CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’
ਪੰਜਾਬ ‘ਚ ਅੱਜ ਸਰਕਾਰੀ ਮੁਲਾਜ਼ਮਾਂ ਦੀ ਮਹਾ-ਹੜਤਾਲ: ਦਫ਼ਤਰ, ਸਕੂਲ ਤੇ ਹਸਪਤਾਲਾਂ ਦੀ OPD ਬੰਦ, CM ਦੁਪਹਿਰ 1 ਵਜੇ ਜਲੰਧਰ 'ਚ ਕਰਨਗੇ ਮੀਟਿੰਗ
ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਚੰਡੀਗੜ੍ਹ ਹੋਏਗੀ ਕਿਣ-ਮਿਣ, ਕਈ ਜ਼ਿਲ੍ਹਿਆਂ ‘ਚ ਗਰਮੀ ਅਤੇ ਹੁੰਮਸ ਨੇ ਵਧਾਈ ਪ੍ਰੇਸ਼ਾਨੀ
27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!

© Copyright Galactic Television & Communications Pvt. Ltd. 2026. All rights reserved.