ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਬਠਿੰਡਾ ਦਿਹਾਤੀ ਤੋਂ ਲਗਾਇਆ ਹਲਕਾ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਨੇ ਸੇਵਾਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਸਥਾਨਕ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਸੌਂਪੀ ਗਈ ਹੈ। ਜਸਕਰਨ ਸਿੰਘ ਗਹਿਰੀ ਬੁੱਟਰ ਨੇ ਆਪਣੀਆਂ ਸਰਕਾਰੀ ਸੇਵਾਵਾਂ ਤੋਂ ਅਸਤੀਫ਼ਾ ਦੇਣ ਮਗਰੋਂ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।

By:  Lajwinder Kaur October 13th 2026 03:33 PM -- Updated: October 13th 2026 03:37 PM

ਸ਼੍ਰੋਮਣੀ ਅਕਾਲੀ ਦਲ ਨੇ ਸੇਵਾਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਸਥਾਨਕ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਸੌਂਪੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਸਕਰਨ ਸਿੰਘ ਗਹਿਰੀ ਬੁੱਟਰ ਨੇ ਆਪਣੀਆਂ ਸਰਕਾਰੀ ਸੇਵਾਵਾਂ ਤੋਂ ਅਸਤੀਫ਼ਾ ਦੇਣ ਮਗਰੋਂ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।

‘ਪਾਣੀਆਂ ਦੇ ਰਾਖੇ’ ਵਜੋਂ ਜਾਣੇ ਜਾਂਦੇ ਜਸਕਰਨ ਸਿੰਘ

ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ‘ਪਾਣੀਆਂ ਦਾ ਰਾਖਾ’ ਵੀ ਕਿਹਾ ਜਾਂਦਾ ਹੈ। ਉਹ ਸਾਲ 2017 ਤੋਂ ਨਹਿਰੀ ਪਟਵਾਰ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਨਹਿਰੀ ਸਿੰਚਾਈ ਨਾਲ ਜੁੜੇ ਮੁੱਦਿਆਂ ’ਤੇ ਉਨ੍ਹਾਂ ਦੇ ਸਟੈਂਡ ਕਾਰਨ ਉਹ ਚਰਚਾ ਵਿੱਚ ਰਹੇ ਹਨ।

2024 ਵਿੱਚ ਸਰਕਾਰ ਦੇ ਹੁਕਮਾਂ ਦਾ ਕੀਤਾ ਸੀ ਵਿਰੋਧ

ਜਾਣਕਾਰੀ ਅਨੁਸਾਰ, ਸਾਲ 2024 ਵਿੱਚ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਚਾਈ ਦੇ ਵਧੇ ਹੋਏ ਅੰਕੜੇ ਦਰਜ ਕਰਨ ਦੇ ਕਥਿਤ ਹੁਕਮਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਅੰਕੜਿਆਂ ਨੂੰ ਗ਼ਲਤ ਦੱਸਦਿਆਂ ਇਸ ਮੁੱਦੇ ਨੂੰ ਉਠਾਇਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਮੁਕੱਦਮਾ ਵੀ ਚਲਾਇਆ ਗਿਆ ਅਤੇ ਉਨ੍ਹਾਂ ਨੂੰ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੇ ਸਟੈਂਡ ਤੋਂ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ ਸੀ।

ਬਠਿੰਡਾ ਦਿਹਾਤੀ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ

ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪਾਰਟੀ ਆਗੂ ਨੇ ਭਰੋਸਾ ਜਤਾਇਆ ਕਿ ਉਹ ਬਠਿੰਡਾ ਦਿਹਾਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰਨਗੇ। ਪਾਰਟੀ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀ ਜਿੱਤ ਲਈ ਯਤਨਾਂ ਨੂੰ ਹੁਲਾਰਾ ਮਿਲੇਗਾ।

Related Post

ਪੰਜਾਬ-ਚੰਡੀਗੜ੍ਹ ’ਚ 3 ਦਿਨ ਮੀਂਹ-ਹਨੇਰੀ ਦਾ ਅਲਰਟ! ਭਲਕੇ ਗੜ੍ਹੇਮਾਰੀ ਦੀ ਵਾਰਨਿੰਗ, ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ
CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….

© Copyright Galactic Television & Communications Pvt. Ltd. 2026. All rights reserved.