ਸੁਖਬੀਰ ਸਿੰਘ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਦਾ ਐਲਾਨ, ਇਨ੍ਹਾਂ ਦੋ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਤੇ ਉਪ ਪ੍ਰਧਾਨ ਬਣਾ ਸੌਂਪੀ ਵੱਡੀ ਜ਼ਿੰਮੇਵਾਰੀ

By:  Lajwinder Kaur April 23rd 2026 12:53 PM -- Updated: April 23rd 2026 01:42 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੀ ਉੱਚ ਲੀਡਰਸ਼ਿਪ ਵੱਲੋਂ ਨਵਨੀਤ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ (ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਮਜੀਠਾ ਹਲਕੇ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਪ ਪ੍ਰਧਾਨ ਬਣਾ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਨ੍ਹਾਂ ਨਿਯੁਕਤੀਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਲੀਡਰਸ਼ਿਪ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਭੂਮਿਕਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਸਹਾਈ ਹੋਣਗੀਆਂ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸ਼ੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦੋਵਾਂ ਆਗੂਆਂ ਨੂੰ ਵਧਾਈ ਦਿੰਦੇ ਹੋਏ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ- ‘ਸ਼੍ਰੀ ਨਵਨੀਤ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ (ਸ਼ਹਿਰੀ) ਅਤੇ ਸਰਬਜੀਤ ਸਿੰਘ ਸੁਪਾਰੀਵਿੰਡ (ਮਜੀਠਾ) ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਪ ਪ੍ਰਧਾਨ ਨਿਯੁਕਤ ਹੋਣ 'ਤੇ ਬਹੁਤ ਬਹੁਤ ਵਧਾਈ।

ਮੈਂ ਦੋਵਾਂ ਨੂੰ ਉਨ੍ਹਾਂ ਦੀ ਨਵੀਂ ਭੂਮਿਕਾ ਅਤੇ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।’

ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਦੋਵਾਂ ਆਗੂਆਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਵੱਲੋਂ ਆਗੂ ਜਸਬੀਰ ਸਿੰਘ ‘ਜੱਸੀ ਮੰਨਵੀ ’ ਨੂੰ ਅਮਰਗੜ੍ਹ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਅਤੇ ਸੰਦੀਪ ਚੌਧਰੀ ‘ਹਨੀ ਟੌਂਸਾ’ ਨੂੰ ਬਲਾਚੌਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਕਾਲੀ ਦਲ ਜ਼ਮੀਨੀ ਪੱਧਰ ਉੱਤੇ ਆਪਣੀ ਪਕੜ ਨੂੰ ਮਜ਼ਬੂਤ ਕਰਨ ਦੇ ਲਈ ਨਵੀਆਂ ਰਣਨੀਤੀਆਂ ਅਤੇ ਨਵੇਂ ਚਿਹਰਿਆਂ ਨੂੰ ਪਾਰਟੀ ਦੇ ਨਾਲ ਜੋੜ ਰਹੇ ਹਨ।  

Related Post

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ
ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
DA ਮਾਮਲੇ ‘ਚ ਵੱਡਾ ਅਪਡੇਟ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ; ਚੀਫ਼ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
ਪਿੰਡ ਨਾਨੋਵਾਲ ਦੇ ਕਾਂਗਰਸੀ ਵਰਕਰ ‘ਆਪ’ ‘ਚ ਸ਼ਾਮਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਸਵਾਗਤ, ਹਲਕੇ ‘ਚ ਪਾਰਟੀ ਹੋਈ ਹੋਰ ਮਜ਼ਬੂਤ
ਪੰਜਾਬ-ਚੰਡੀਗੜ੍ਹ ‘ਚ 6 ਦਿਨ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਵਿਦਾਈ ਸ਼ੁਰੂ; 12 ਸਾਲਾਂ ‘ਚ ਸਭ ਤੋਂ ਘੱਟ ਮੀਂਹ…
ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

© Copyright Galactic Television & Communications Pvt. Ltd. 2026. All rights reserved.