ਜਲੰਧਰ ਦੇ ਪੈਟਰੋਲ ਪੰਪ 'ਤੇ 2 ਲੱਖ ਦੀ ਲੁੱਟ, ਪਿਸਤੌਲ ਦੀ ਨੋਕ ‘ਤੇ ਦਿੱਤਾ ਵਾਰਦਾਤ ਨੂੰ ਅੰਜ਼ਾਮ

By:  Jitendra Baghel December 9th 2025 05:09 PM

ਜਲੰਧਰ:- ਜਲੰਧਰ ਦੇ ਕਾਲਾ ਸੰਘਿਕਾ ਰੋਡ ਉੱਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਨਕਾਬਪੋਸ਼ ਲੁਟੇਰਿਆਂ ਨੇ ਇੱਕ ਪੈਟਰੋਲ ਪੰਪ ‘ਤੇ  2 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਨਕਾਬਪੋਸ਼ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਉੱਤੇ ਪਿਸਤੌਲ ਤਾਣ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਲੁੱਟ ਦੀ ਪੂਰੀ ਵਾਰਦਾਤ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ। 

ਇਸ ਦੌਰਾਨ ਮੌਕੇ ਉੱਤੇ ਮੌਜੂਦ ਪੈਟਰੋਲ ਪੰਪ ਦੇ ਕਰਮਚਾਰੀ ਨੇ ਦੱਸਿਆ ਕਿ ਇਹ ਘਟਨਾ ਰਾਤ 8 ਵਜੇ ਦੇ ਕਰੀਬ ਵਾਪਰੀ ਸੀ,ਜਿਸ ਮੌਕੇ ਪੈਟਰੋਲ ਪੰਪ ਉੱਤੇ ਕੁੱਲ 4 ਕਰਮਚਾਰੀ ਮੌਜੂਦ ਸਨ। ਉਸ ਵੇਲੇ 2 ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਲਹਿਰਾਉਂਦੇ, ਪੈਟਰੋਲ ਪੰਪ ਦੇ ਕਰਮਚਾਰੀਆਂ ਉੱਤੇ ਹਮਲਾ ਕਰ ਦਿੱਤਾ ਅਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਲੁਟੇਰੇ ਕਰਮਚਾਰੀਆਂ ਨੂੰ ਕਮਰੇ ਅੰਦਰ ਬੰਦ ਕਰਕੇ 2 ਲੱਖ ਨਕਦੀ ਲੈ ਕੇ ਖੇਤਾਂ ਵੱਲ ਫਰਾਰ ਹੋ ਗਏ, ਜਿਸ ਦੀ ਸੂਚਨਾ ਅਸੀਂ ਲਾਂਬੜਾ ਪੁਲਿਸ ਸਟੇਸ਼ਨ ਨੂੰ ਦਿੱਤੀ। ਉੱਥੇ ਹੀ ਪੀੜਤ ਮਾਲਕ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਲੁਟੇਰਿਆਂ ਨੂੰ ਜਲਦੀ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇ। 


ਉੱਥੇ ਹੀ ਲਾਂਬੜਾ ਪੁਲਿਸ ਵੱਲੋਂ ਦੱਸਿਆ ਗਿਆ ਕਿ ਇਹ ਲੁੱਟ ਦੀ ਘਟਨਾ ਸੋਮਵਾਰ ਸ਼ਾਮ ਦੀ ਹੈ, ਉਹਨਾਂ ਕਿਹਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਵਾਰਦਾਤ ਵਾਲੀ ਥਾਂ ਉੱਤੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ। ਉੱਥੇ ਹੀ ਪੁਲਿਸ ਨੇ ਇਲਾਕੇ ਵਿੱਚ ਸਪੈਸ਼ਲ ਨਾਕਾਬੰਦੀ ਕਰਵਾ ਦਿੱਤੀ ਹੈ ਅਤੇ ਜਲਦ ਹੀ ਆਰੋਪੀਆਂ ਫੜਨ ਦੀ ਗੱਲ ਵੀ ਆਖੀ ਗਈ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.