ਚੋਰਾਂ ਨੇ ਮਾਸੂਮ ਬੱਚਿਆਂ ਦੇ ਖਾਣੇ ਨੂੰ ਵੀ ਨਹੀਂ ਬਖਸ਼ਿਆ! ਮਿਡ-ਡੇ ਮੀਲ ਦੇ ਰਾਸ਼ਨ ‘ਤੇ ਕੀਤਾ ਹੱਥ ਸਾਫ, ਕਣਕ-ਚੌਲਾਂ ਦੀਆਂ ਬੋਰੀਆਂ ਕੀਤੀਆਂ ਚੋਰੀਆਂ

ਪਿੰਡ ਲੱਡਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਚੋਰਾਂ ਨੇ ਬੱਚਿਆਂ ਦੇ ਖਾਣੇ ਉੱਤੇ ਹੀ ਹੱਥ ਸਾਫ ਕਰ ਦਿੱਤਾ ਹੈ। ਬੱਚਿਆਂ ਦੇ ਮਿਡ-ਡੇ ਮੀਲ (Mid-Day Meal) ਲਈ ਰੱਖੇ ਚੌਲਾਂ ਅਤੇ ਕਣਕ ਦੀਆਂ ਬੋਰੀਆਂ ਚੋਰੀ ਕਰ ਲਈਆਂ ਗਈਆਂ ਹਨ।

By:  Lajwinder Kaur August 28th 2026 05:44 PM -- Updated: August 28th 2026 05:55 PM

ਪੰਜਾਬ ਦੇ ਪਿੰਡਾਂ ਵਿੱਚੋਂ ਇੱਕ ਹੈਰਾਨ ਕਰਨ ਵਾਲੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਮਾਸੂਮ ਬੱਚਿਆਂ ਦੇ ਖਾਣੇ ਨੂੰ ਵੀ ਨਹੀਂ ਬਖਸ਼ਿਆ। ਪਿੰਡ ਲੱਡਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਰਾਤ ਦੇ ਸਮੇਂ ਚੋਰਾਂ ਵੱਲੋਂ ਸਕੂਲ ਦੀ ਰਸੋਈ ਨੂੰ ਨਿਸ਼ਾਨਾ ਬਣਾਉਂਦਿਆਂ ਬੱਚਿਆਂ ਦੇ ਮਿਡ-ਡੇ ਮੀਲ (Mid-Day Meal) ਲਈ ਰੱਖੇ ਚਾਵਲ ਅਤੇ ਕਣਕ ਦੀਆਂ ਬੋਰੀਆਂ ਚੋਰੀ ਕਰ ਲਈਆਂ ਗਈਆਂ ਹਨ।

ਮੋਟਰਸਾਈਕਲ 'ਤੇ ਲੱਦ ਕੇ ਕਈ ਗੇੜਿਆਂ ਵਿੱਚ ਲੈ ਗਏ ਚੋਰ

ਜਾਣਕਾਰੀ ਅਨੁਸਾਰ, ਸਕੂਲ ਦੀ ਰਸੋਈ ਵਿੱਚੋਂ ਲਗਭਗ 12 ਤੋਂ 13 ਬੋਰੀਆਂ ਕਣਕ ਅਤੇ ਚਾਵਲ ਦੀਆਂ ਚੋਰੀ ਹੋਈਆਂ ਹਨ। ਚੋਰਾਂ ਨੇ ਇਸ ਘਟਨਾ ਨੂੰ ਬਹੁਤ ਚਲਾਕੀ ਨਾਲ ਅੰਜਾਮ ਦਿੱਤਾ ਹੈ। ਉਹ ਕਮਰੇ ਵਿੱਚੋਂ ਬੋਰੀਆਂ ਚੁੱਕ ਕੇ ਬਾਹਰ ਖੜ੍ਹੇ ਮੋਟਰਸਾਈਕਲ ਉੱਪਰ ਰੱਖਦੇ ਸਨ ਅਤੇ ਫਿਰ ਪਿੰਡ ਕਾਂਜਲੇ ਵੱਲ ਨੂੰ ਲੈ ਕੇ ਜਾਂਦੇ ਸਨ। ਮਿਲੀ ਜਾਣਕਾਰੀ ਮੁਤਾਬਕ ਚੋਰਾਂ ਨੇ ਇਹ ਚੋਰੀ ਇੱਕ ਵਾਰ ਵਿੱਚ ਨਹੀਂ, ਸਗੋਂ ਦੋ-ਤਿੰਨ ਗੇੜੇ ਲਗਾ ਕੇ ਸਾਰਾ ਸਮਾਨ ਉੱਥੋਂ ਤਕ਼ਸੀਮ ਕਰਕੇ ਚੁੱਕਿਆ।

ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋਈ ਘਟਨਾ

ਇਹ ਪੂਰੀ ਘਟਨਾ 26 ਅਗਸਤ ਦੀ ਸਵੇਰ ਨੂੰ ਕਰੀਬ 4:46 ਵਜੇ ਵਾਪਰੀ ਹੈ। ਚੋਰੀ ਨੂੰ ਅੰਜਾਮ ਦੇਣ ਵਾਲੇ ਦੋਵੇਂ ਚੋਰਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ, ਪਰ ਇਹ ਸਾਰੀ ਹਰਕਤ ਉੱਥੇ ਲੱਗੇ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਸਰਪੰਚ ਦਾ ਬਿਆਨ ਅਤੇ ਪੁਲਿਸ ਕਾਰਵਾਈ

ਘਟਨਾ ਬਾਰੇ ਗੱਲ ਕਰਦਿਆਂ ਪਿੰਡ ਲੱਡੇ ਦੇ ਸਰਪੰਚ ਮਿੱਠੂ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਚੋਰੀ ਦੀ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

Related Post

ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਬਠਿੰਡਾ ਦਿਹਾਤੀ ਤੋਂ ਲਗਾਇਆ ਹਲਕਾ ਇੰਚਾਰਜ
ਪੰਜਾਬ-ਚੰਡੀਗੜ੍ਹ ’ਚ 3 ਦਿਨ ਮੀਂਹ-ਹਨੇਰੀ ਦਾ ਅਲਰਟ! ਭਲਕੇ ਗੜ੍ਹੇਮਾਰੀ ਦੀ ਵਾਰਨਿੰਗ, ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ
CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.