ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਦੇ ਬਾਥਰੂਮ 'ਚੋਂ ਮਿਲੀ ਜੂਨੀਅਰ ਡਾਕਟਰ ਦੀ ਲਾਸ਼, ਦਰਵਾਜ਼ਾ ਤੋੜਿਆ ਕੱਢਿਆ ਬਾਹਰ, ਹਰ ਕਿਸੇ ਦੇ ਉੱਡੇ ਹੋਸ਼…

By:  Lajwinder Kaur June 2nd 2026 05:09 PM

ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਵਿੱਚੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਜੂਨੀਅਰ ਡਾਕਟਰ ਨੇ ਹਸਪਤਾਲ ਦੇ ਬਾਥਰੂਮ ਵਿੱਚ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਹਸਪਤਾਲ ਦੇ ਵਿੱਚ ਹਾਹਾਕਾਰ ਮੱਚ ਗਈ।

ਇੰਝ ਮਿਲੀ ਲਾਸ਼

ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH-32) ਵਿੱਚ ਮੰਗਲਵਾਰ ਨੂੰ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ 25 ਸਾਲਾ ਡਾ. ਯੋਗੇਸ਼ ਦੀ ਮੌਤ ਹੋ ਗਈ। ਡਾ. ਯੋਗੇਸ਼ ਜਨਰਲ ਮੈਡੀਸਨ ਵਿਭਾਗ ਵਿੱਚ ਪੀਜੀ ਜੂਨੀਅਰ ਰੈਜ਼ੀਡੈਂਟ ਵਜੋਂ ਕੰਮ ਕਰ ਰਹੇ ਸਨ। ਜਦੋਂ ਉਹ ਹਸਪਤਾਲ ਦੇ ਟਰਾਮਾ ਸੈਂਟਰ ਦੇ ਇੱਕ ਬਾਥਰੂਮ ਵਿੱਚ ਗਏ ਅਤੇ ਕਾਫੀ ਦੇਰ ਤੱਕ ਬਾਹਰ ਨਹੀਂ ਆਏ, ਤਾਂ ਸਾਥੀਆਂ ਨੂੰ ਸ਼ੱਕ ਹੋਇਆ। ਕਈ ਵਾਰ ਦਰਵਾਜ਼ਾ ਖੜਕਾਉਣ 'ਤੇ ਜਦੋਂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ, ਤਾਂ ਦਰਵਾਜ਼ਾ ਤੋੜਿਆ ਗਿਆ। ਅੰਦਰ ਡਾ. ਯੋਗੇਸ਼ ਬੇਸੁੱਧ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਹਸਪਤਾਲ ਵਿੱਚ ਹੜਕੰਪ ਮੱਚ ਗਿਆ।

ਇੰਜੈਕਸ਼ਨ ਲਗਾ ਕੇ ਕੀਤੀ ਖੁਦਕੁਸ਼ੀ

ਮੁੱਢਲੀ ਜਾਣਕਾਰੀ ਅਨੁਸਾਰ, ਡਾਕਟਰ ਯੋਗੇਸ਼ ਨੇ ਹਸਪਤਾਲ ਦੇ ਬਾਥਰੂਮ ਦੇ ਅੰਦਰ ਇੰਜੈਕਸ਼ਨ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਵਿੱਚ ਹੜਕੰਪ ਮੱਚ ਗਿਆ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Related Post

CM ਮਾਨ ਦਾ ਵੱਡਾ ਐਲਾਨ: 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਅਗਲੇ 3 ਮਹੀਨਿਆਂ ਦੀ ਰਕਮ ਆਵੇਗੀ
ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਤੇ ਅਕਾਲੀ ਦਲ (PS) ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਸਾਥੀਆਂ ਸਮੇਤ ‘ਆਪ’ 'ਚ ਸ਼ਾਮਲ
ਸਾਬਕਾ IAS ਅਧਿਕਾਰੀ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਦਾ ਦੇਹਾਂਤ; ਦੇਹ PGI ਨੂੰ ਦਾਨ
ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਕੱਲ੍ਹ ਤੋਂ ਮੌਸਮ ਰਹੇਗਾ ਖੁਸ਼ਕ, ਸਵੇਰ-ਸ਼ਾਮ ਤਾਪਮਾਨ 'ਚ ਠੰਢਕ; ਮਾਨਸੂਨ ਪੈਣ ਲੱਗਾ ਕਮਜ਼ੋਰ
ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….
ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਕੜਵਾਹਟ ਹੋਈ ਦੂਰ: DA 'ਤੇ ਬਣੀ ਸਹਿਮਤੀ, ਜਾਣੋ ਕਿੰਨੇ ਫੀਸਦੀ ਮਿਲੇਗਾ ਮਹਿੰਗਾਈ ਭੱਤਾ

© Copyright Galactic Television & Communications Pvt. Ltd. 2026. All rights reserved.