ਪੰਜਾਬ ‘ਚ ਦਿਲ ਕੰਬਾਊ ਹਾਦਸਾ; ਫੁੱਲ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 8 ਦੀ ਮੌਕੇ ‘ਤੇ ਮੌਤ, ਬਾਕੀ ਗੰਭੀਰ ਜ਼ਖਮੀ

By:  Lajwinder Kaur June 6th 2026 10:50 AM -- Updated: June 6th 2026 10:56 AM

ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਅੱਜ (6 ਜੂਨ) ਸਵੇਰੇ ਸਾਢੇ 5 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਪਿਕਅੱਪ ਗੱਡੀ ਅਤੇ ਟਰਾਲੇ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਜ਼ਖ਼ਮੀਆਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਚੱਲ ਰਿਹਾ ਹੈ।

ਫੁੱਲ ਜਲ ਪ੍ਰਵਾਹ ਕਰਨ ਜਾ ਰਹੇ ਸੀ

ਮਿਲੀ ਜਾਣਕਾਰੀ ਅਨੁਸਾਰ, ਜਲਾਲਾਬਾਦ ਦੇ ਪਿੰਡ ਮਲਕਜ਼ਾਦੇ ਦਾ ਇੱਕ ਪਰਿਵਾਰ ਆਪਣੇ ਮ੍ਰਿਤਕ ਪਰਿਵਾਰਕ ਮੈਂਬਰ ਦੀਆਂ ਅਸਥੀਆਂ ਵਿਸਰਜਿਤ ਕਰਨ ਲਈ ਡੇਰਾ ਬਿਆਸ ਜਾ ਰਿਹਾ ਸੀ। ਇਸ ਪਿਕਅੱਪ ਗੱਡੀ ਵਿੱਚ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ ਕਰੀਬ 25 ਤੋਂ 30 ਲੋਕ ਸਵਾਰ ਸਨ। ਜਦੋਂ ਇਹ ਵਾਹਨ ਪਿੰਡ ਹੁਸੈਨਸ਼ਾਹ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ।

ਪੁਲਿਸ ਮੌਕੇ ‘ਤੇ ਪਹੁੰਚ ਕੀਤੀ ਜਾ ਰਹੀ ਜਾਂਚ

ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਦੇ ਉੱਪਰਲੇ ਹਿੱਸੇ 'ਤੇ ਬੈਠੇ ਪੰਜ ਲੋਕ ਟੱਕਰ ਤੋਂ ਬਾਅਦ ਉਛਲ ਕੇ ਟਰਾਲੇ ਦਾ ਸ਼ੀਸ਼ਾ ਤੋੜਦੇ ਹੋਏ ਸਿੱਧੇ ਉਸ ਦੇ ਅੰਦਰ ਜਾ ਡਿੱਗੇ। ਮਰਨ ਵਾਲਿਆਂ ਵਿੱਚ ਇੱਕ 13 ਸਾਲ ਦੀ ਬੱਚੀ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ। ਐੱਸ.ਐੱਸ.ਪੀ. ਮੁਤਾਬਕ ਹਾਦਸੇ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Related Post

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ! ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਮਿਲੇਗੀ 50% ਸਬਸਿਡੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
ਪੰਜਾਬ 'ਚ ਵੱਡਾ ਸਿਆਸੀ ਧਮਾਕਾ: ਸਾਬਕਾ ਕਾਂਗਰਸੀ ਵਿਧਾਇਕ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਪੰਜਾਬ ਦੇ ਮੈਡੀਕਲ ਸਟੋਰਾਂ 'ਤੇ ਨਹੀਂ ਮਿਲੇਗੀ 'ਪ੍ਰੇਗਾਬਾਲਿਨ': ਕੈਮਿਸਟਾਂ ਦਾ ਵੱਡਾ ਫ਼ੈਸਲਾ, ਪੁਲਿਸ ਰੇਡਾਂ ਦੇ ਵਿਰੋਧ 'ਚ ਸਟਾਕ ਵਾਪਸ ਕਰਨ ਦਾ ਐਲਾਨ
ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜ਼ਾਜ: 28 ਅਕਤੂਬਰ ਤੋਂ ਮੀਂਹ ਦੇ ਆਸਾਰ, 29-30 ਅਕਤੂਬਰ ਲਈ ਤੇਜ਼ ਹਵਾਵਾਂ ਤੇ ਬਿਜਲੀ ਲਿਸ਼ਕਣ ਦਾ ਅਲਰਟ
ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ! 20 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, 11 ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦਾ ਅਲਰਟ
ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- 'ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ'

© Copyright Galactic Television & Communications Pvt. Ltd. 2026. All rights reserved.