ਮੈਲਬੋਰਨ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਬਟਾਲਾ ਦੇ ਨੌਜਵਾਨ ਦੀ ਮੌਤ, ਇਕਲੌਤੇ ਪੁੱਤਰ ਦੇ ਤੁਰ ਜਾਣ ਨਾਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਸਟ੍ਰੇਲੀਆ ਦੀ ਧਰਤੀ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ, ਜਿੱਥੇ 36 ਸਾਲਾ ਨੌਜਵਾਨ ਸਨੇਹ ਪਾਲ ਸਿੰਘ ਦੀ ਮੌਤ ਹੋ ਗਈ ਹੈ। ਬਟਾਲੇ ਦੇ ਨੌਜਵਾਨ ਦੀ ਮੌਤ ਦੀ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਫੈਲ ਗਿਆ...

By:  Lajwinder Kaur August 10th 2026 05:30 PM -- Updated: August 10th 2026 05:43 PM

ਆਸਟ੍ਰੇਲੀਆ ਦੇ ਮੈਲਬੋਰਨ ਸ਼ਹਿਰ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਬਟਾਲਾ ਦੇ ਅਰਬਨ ਅਸਟੇਟ ਨਾਲ ਸਬੰਧਤ 36 ਸਾਲਾ ਨੌਜਵਾਨ ਸਨੇਹ ਪਾਲ ਸਿੰਘ ਦੀ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਕਾਰਨ ਮ੍ਰਿਤਕ ਦੇ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਸੜਕ ਕਿਨਾਰੇ ਖੜ੍ਹੀ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ

ਪ੍ਰਾਪਤ ਜਾਣਕਾਰੀ ਅਨੁਸਾਰ ਸਨੇਹ ਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਅਤੇ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

11 ਸਾਲ ਪਹਿਲਾਂ ਗਿਆ ਸੀ ਆਸਟ੍ਰੇਲੀਆ

ਮ੍ਰਿਤਕ ਸਨੇਹ ਪਾਲ ਸਿੰਘ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ। ਉਹ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਅਤੇ ਉੱਥੇ ਮਿਹਨਤ ਕਰ ਰਿਹਾ ਸੀ। ਪੁੱਤਰ ਦੀ ਅਚਾਨਕ ਮੌਤ ਦੀ ਖ਼ਬਰ ਜਿਵੇਂ ਹੀ ਬਟਾਲਾ ਵਿਖੇ ਪਰਿਵਾਰ ਨੂੰ ਮਿਲੀ, ਤਾਂ ਘਰ ਵਿੱਚ ਕੋਹਰਾਮ ਮੱਚ ਗਿਆ ਅਤੇ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ।

ਆਗੂਆਂ ਨੇ ਪ੍ਰਗਟਾਇਆ ਦੁੱਖ, ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ

ਘਟਨਾ ਦਾ ਪਤਾ ਲੱਗਦਿਆਂ ਹੀ ਰਿਸ਼ਤੇਦਾਰ ਅਤੇ ਜਾਣਕਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲਗਾਤਾਰ ਪਹੁੰਚ ਰਹੇ ਹਨ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਨੇ ਵੀ ਘਸੀਟਪੁਰ ਵਿਖੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।

ਦੁਖੀ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਂਦਾ ਜਾਵੇ, ਤਾਂ ਜੋ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ।

Related Post

ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ! ਫਤਿਹਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਿਕਰਮਜੀਤ ਸਿੰਘ ਰੰਧਾਵਾ ਅਕਾਲੀ ਦਲ ‘ਚ ਸ਼ਾਮਲ
ਏਸ਼ੀਆਈ ਖੇਡਾਂ ‘ਚ ਪੰਜਾਬ ਦੇ ਗੱਭਰੂ ਸਤਨਾਮ ਸਿੰਘ ਨੇ ਰੋਇੰਗ ‘ਚ ਜਿੱਤਿਆ ਕਾਂਸੀ ਦਾ ਤਮਗਾ: CM ਮਾਨ ਵੱਲੋਂ 50 ਲੱਖ ਰੁਪਏ ਦੇ ਇਨਾਮ ਦਾ ਐਲਾਨ
ਇਲਜ਼ਾਮਾਂ ਤੋਂ ਬਾਅਦ ਮੀਡੀਆ ਅੱਗੇ ਆਏ ਹਰਦੀਪ ਮੁੰਡੀਆਂ, ਬੋਲੇ- ‘ਪਰਿਵਾਰ ਨੂੰ ਕੀਤਾ ਗਿਆ ਪ੍ਰੇਸ਼ਾਨ, ਪਾਰਟੀ ਬਦਲਣ ਨੂੰ ਲੈ ਕੇ ਪਾਇਆ ਦਬਾਅ’, ਬਿੱਟੂ ਨੂੰ ਸੁਣਾਈਆਂ ਖਰੀਆਂ-ਖਰੀਆਂ
ASI 'ਤੇ ਗੋਲੀ ਚਲਾਉਣ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ; ਮਹਿਕਮੇ 'ਚ ਮੱਚਿਆ ਹੜਕੰਪ, SHO ਸਸਪੈਂਡ
ਪੰਜਾਬ-ਚੰਡੀਗੜ੍ਹ ਤੋਂ ਮਾਨਸੂਨ ਦੀ ਵਿਦਾਈ: ਅੱਜ ਮੌਸਮ ਰਹੇਗਾ ਖੁਸ਼ਕ, 26 ਤੋਂ 28 ਸਤੰਬਰ ਤੱਕ ਮੀਂਹ ਦੇ ਆਸਾਰ
DA ਨੂੰ ਲੈ ਕੇ ਵੱਡਾ ਅਪਡੇਟ! ਮੁਲਾਜ਼ਮਾਂ ਦੇ 8 ਫੀਸਦੀ ਡੀਏ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤਾ ਪੱਤਰ

© Copyright Galactic Television & Communications Pvt. Ltd. 2026. All rights reserved.