Samrala : ਅਣਪਛਾਤੇ ਨੌਜਵਾਨਾਂ ਵੱਲੋਂ ਘਰ 'ਤੇ ਹਮਲਾ, ਪੁਲਿਸ ਵੱਲੋਂ ਜਾਂਚ ਜਾਰੀ

By:  Gurjeet Singh January 7th 2026 04:05 PM -- Updated: January 7th 2026 04:22 PM

ਸਮਰਾਲਾ:-  ਪੰਜਾਬ ਵਿੱਚ ਹਮਲਾ ਕਰਨ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਉੱਥੇ ਹੀ ਸਮਰਾਲਾ ਦੇ ਨਜ਼ਦੀਕ ਪੈਂਦੇ ਪਿੰਡ ਕੁੱਬੇ ਵਿਖੇ ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਸਕੂਲ ਦੇ ਨਾਲ ਲੱਗਦੇ ਘਰ ਉੱਤੇ ਰੋੜਿਆਂ ਅਤੇ ਕੰਚ ਦੀਆਂ ਬੋਤਲਾਂ ਨਾਲ ਹਮਲਾ ਕੀਤਾ ਗਿਆ। 

ਘਰ ਦੇ ਮੈਂਬਰ ਬਲਜੀਤ ਕੌਰ ਨੇ ਦੱਸਿਆ ਕਿ ਉਨਾਂ ਦੇ ਘਰ ਉੱਤੇ ਰਾਤ 10:10 ਵਜੇ ਦੇ ਕਰੀਬ ਸਾਰੇ ਪਿੰਡ ਵਿੱਚ ਲਾਈਟ ਗਈ ਹੋਈ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਦੇ ਘਰ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ। ਸਾਰੇ ਪਿੰਡ ਵਾਸੀ ਆਪਣੇ-ਆਪਣੇ ਘਰਾਂ ਵਿੱਚ ਸਨ, ਉਹਨਾਂ ਕਿਹਾ ਕਿ ਸਾਡੀ ਕਿਸੇ ਨਾਲ ਲਾਗ ਡਾਟ ਵੀ ਨਹੀਂ ਤਾਂ ਵੀ ਸਾਡੇ ਉੱਤੇ ਹਮਲਾ ਕੀਤਾ ਗਿਆ। ਉਹਨਾਂ ਦੱਸਿਆ ਕਿ ਅਸੀਂ ਘਰ ਵਿੱਚ 3 ਮੈਂਬਰ ਹਾਂ ਅਤੇ ਉਹਨਾਂ ਦਾ ਇੱਕ ਬੇਟਾ ਅਮਰੀਕਾ ਵਿੱਚ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ। 

ਉਹਨਾਂ ਦੱਸਿਆ ਕਿ ਉਹਨਾਂ ਦੇ ਘਰ ਦੇ ਬਾਹਰ ਅਤੇ ਅੰਦਰ ਰੋੜੇ ਅਤੇ ਕੰਚ ਦੀਆਂ ਬੋਤਲਾਂ ਨਾਲ ਹਮਲਾ ਕੀਤਾ ਗਿਆ। ਜਿਸ ਦੀ ਜਾਣਕਾਰੀ ਪੁਲਿਸ ਨੂੰ ਮੌਕੇ ਉੱਤੇ ਦਿੱਤੀ ਗਈ। ਉੱਥੇ ਹੀ ਪਿੰਡ ਦੇ ਸਰਪੰਚ ਕਰਨ ਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ 10 ਵੱਜ ਕੇ 10 ਕੁ ਮਿੰਟ ਉੱਤੇ ਇਸ ਘਰ ਵਿੱਚੋਂ ਫੋਨ ਆਇਆ ਕੀ ਅਣਪਛਾਤੇ ਨੌਜਵਾਨਾਂ ਨੇ ਉਹਨਾਂ ਦੇ ਘਰ ਉੱਤੇ ਹਮਲਾ ਕੀਤਾ ਗਿਆ ਹੈ ਅਤੇ ਜਦੋਂ ਆ ਕੇ ਦੇਖਿਆ ਤਾਂ ਇਸ ਘਰ ਦੀ ਭੰਨ ਤੋੜ ਕੀਤੀ ਹੋਈ ਸੀ ਅਤੇ ਕੰਚ ਦੀਆਂ ਬੋਤਲਾਂ ਦੇ ਨਾਲ-ਨਾਲ ਰੋੜੇ ਵੱਟੇ ਵੀ ਪਏ ਸਨ । 

ਉਥੇ ਹੀ ਮੌਕੇ 'ਤੇ ਪਹੁੰਚੇ ਥਾਣਾ ਮੁਖੀ ਸਮਰਾਲਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ 112 ਨੰਬਰ ਤੇ ਇੱਕ ਫੋਨ ਕਾਲ ਆਈ, ਜਿਸ ਵਿੱਚ ਦੱਸਿਆ ਗਿਆ ਕਿ ਪਿੰਡ ਕੁੱਬੇ ਵਿੱਚ ਸਕੂਲ ਦੇ ਨੇੜੇ ਬਣੇ ਘਰ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ, ਅਸੀਂ ਮੌਕੇ ਉੱਤੇ ਪਹੁੰਚ ਕੇ ਜਾਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Related Post

ਪੰਜਾਬ ਦੇ 9 ਜ਼ਿਲ੍ਹਿਆਂ 'ਚ ਛਮ-ਛਮ ਮੀਂਹ ਪੈਣ ਦੇ ਆਸਾਰ; 27 ਤੋਂ 29 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ’ਚ ਬਾਰਿਸ਼ ਦੀ ਭਵਿੱਖਬਾਣੀ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬਰਨਾਲਾ ਤੋਂ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਚ ਹੋਣਗੇ ਸ਼ਾਮਿਲ
ਪੰਜਾਬ ਦੀ ਸਿਆਸਤ ‘ਚ ਹਲਚਲ; ਕਾਂਗਰਸ ਨੂੰ ਵੱਡਾ ਝਟਕਾ, ਨਾਮੀ ਆਗੂ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਿਲ
ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਨਾ ਘਬਰਾਓ! ਸਰਕਾਰ ਨੇ ਰਾਹਤ ਦਿੰਦੇ ਹੋਏ ਕਰਤਾ ਵੱਡਾ ਐਲਾਨ; ਮੁਫ਼ਤ ਬਿਜਲੀ ਸਬਸਿਡੀ….
Punjab ਦੀ ਸਿਆਸਤ ‘ਚ ਵੱਡਾ ਮੋੜ: ਪੰਜਾਬ ਦੌਰੇ ’ਤੇ ਆਏ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਦਾ ਵੱਡਾ ਐਲਾਨ; ਭਾਜਪਾ-ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਬੋਲੇ…
ਰੋਪੜ ਦੀਆਂ ਔਰਤਾਂ, ਫਰੀਦਕੋਟ ਦੇ ਮਰਦ ਸ਼ਰਾਬ ਪੀਣ ‘ਚ ਅੱਗੇ: ਮੋਗਾ ਦੀਆਂ ਮਹਿਲਾਵਾਂ ਜ਼ਿਆਦਾ ਤੰਬਾਕੂ ਦਾ ਕਰਦੀਆਂ ਸੇਵਨ; ਪਟਿਆਲੇ ਦੀਆਂ ਅੱਧੀਆਂ ਲੇਡੀਜ਼ ਮੋਟੀਆਂ; NFHS ਦੀ ਰਿਪੋਰਟ

© Copyright Galactic Television & Communications Pvt. Ltd. 2026. All rights reserved.