ਪੰਜਾਬ ਦੇ 3 ਸ਼ਹਿਰਾਂ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ; 257 ਉਮੀਦਵਾਰਾਂ ਦੀ ਕਿਸਮਤ ਹੋਵੇਗੀ EVM 'ਚ ਬੰਦ

ਪੰਜਾਬ ਦੇ ਤਿੰਨ ਸ਼ਹਿਰਾਂ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਕਰਵਾਈ ਜਾ ਰਹੀ ਹੈ। ਪਟਿਆਲਾ, ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਕੁੱਲ 257 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

By:  Lajwinder Kaur November 28th 2026 10:54 AM -- Updated: November 28th 2026 10:59 AM

ਪੰਜਾਬ ਦੇ ਤਿੰਨ ਸ਼ਹਿਰਾਂ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਕਰਵਾਈ ਜਾ ਰਹੀ ਹੈ। ਪਟਿਆਲਾ, ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਕੁੱਲ 257 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗੀ ਅਤੇ ਵੋਟਰ EVM ਰਾਹੀਂ ਆਪਣੀ ਵੋਟ ਪਾਉਣਗੇ।

ਪਟਿਆਲਾ ਦੇ 30 ਵਾਰਡਾਂ ਵਿੱਚ ਹੋ ਰਹੀ ਮੁੜ ਵੋਟਿੰਗ

ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਅੱਜ ਮੁੜ ਵੋਟਿੰਗ ਕਰਵਾਈ ਜਾ ਰਹੀ ਹੈ। ਚੋਣਾਂ ਲਈ ਕੁੱਲ 123 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਚੋਣਾਂ ਵਿੱਚ 165 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਦਕਿ 36 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲੈ ਲਏ ਹਨ। ਕਿਸੇ ਵੀ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਰੱਦ ਨਹੀਂ ਹੋਇਆ।

ਇਨ੍ਹਾਂ 30 ਵਾਰਡਾਂ ਵਿੱਚ ਕੁੱਲ 1 ਲੱਖ 49 ਹਜ਼ਾਰ 768 ਵੋਟਰ ਹਨ, ਜੋ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਵੀ ਵੋਟਿੰਗ ਜਾਰੀ

ਮੋਗਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਵੀ ਅੱਜ ਮੁੜ ਵੋਟਿੰਗ ਹੋ ਰਹੀ ਹੈ। ਬਾਘਾਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਅਤੇ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਦੋਵਾਂ ਸ਼ਹਿਰਾਂ ਵਿੱਚ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਵੋਟ ਪਾਉਣ ਲਈ ਮੁਲਾਜ਼ਮਾਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ

ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਵੀ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪਟਿਆਲਾ, ਬਾਘਾਪੁਰਾਣਾ ਅਤੇ ਧਰਮਕੋਟ ਦੇ ਸਬੰਧਤ ਵਾਰਡਾਂ ਵਿੱਚ ਵੋਟਰ ਵਜੋਂ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ।

ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਦੀ ਧਾਰਾ 10 ਦੀ ਉਪ-ਧਾਰਾ 1 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 28 ਨਵੰਬਰ 2026 (ਸ਼ਨੀਵਾਰ) ਨੂੰ ਸਬੰਧਤ ਵੋਟਰ ਮੁਲਾਜ਼ਮਾਂ ਨੂੰ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ 28 ਨਵੰਬਰ ਨੂੰ ਹਫ਼ਤਾਵਾਰੀ ਛੁੱਟੀ ਦੇ ਬਦਲ ਵਜੋਂ ਬੰਦ ਦਿਵਸ ਨਹੀਂ ਮੰਨਿਆ ਜਾਵੇਗਾ। ਯਾਨੀ 22 ਤੋਂ 28 ਨਵੰਬਰ ਦਰਮਿਆਨ ਆਉਣ ਵਾਲੀ ਹਫ਼ਤਾਵਾਰੀ ਛੁੱਟੀ ਦੇ ਬਦਲੇ 28 ਨਵੰਬਰ ਨੂੰ ਵਪਾਰਕ ਅਦਾਰੇ ਬੰਦ ਨਹੀਂ ਰਹਿਣਗੇ।

ਇਹ ਸਹੂਲਤ ਪਟਿਆਲਾ ਨਗਰ ਨਿਗਮ ਦੇ ਵਾਰਡ ਨੰਬਰ 1, 4, 6, 12, 14, 15, 16, 22, 26, 28, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਤੋਂ ਇਲਾਵਾ ਬਾਘਾਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੇ ਰਜਿਸਟਰਡ ਵੋਟਰ ਮੁਲਾਜ਼ਮਾਂ ਨੂੰ ਦਿੱਤੀ ਗਈ ਹੈ।

Related Post

ਪਾਕਿਸਤਾਨ 'ਚ 3 ਸਿੱਖ ਸ਼ਰਧਾਲੂਆਂ ਦੇ ਲਾਪਤਾ ਹੋਣ ਦਾ ਸਾਹਮਣੇ ਆਇਆ ਪੂਰਾ ਸੱਚ! ਪਰਿਵਾਰ ਬੋਲੇ- ਸਾਰੇ ਪੂਰੀ ਤਰ੍ਹਾਂ ਸੁਰੱਖਿਅਤ…
ਕਾਂਗਰਸ ਨੂੰ ਵੱਡਾ ਝਟਕਾ, ਬਲਜਿੰਦਰ ਸਿੰਘ ਨੋਨੀ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਕੀਤਾ ਨਿੱਘਾ ਸਵਾਗਤ
ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਹੋਵੇਗਾ ਬਲੈਕਆਊਟ; ਲਾਈਟਾਂ ਬੰਦ ਰੱਖਣ ਦੇ ਨਿਰਦੇਸ਼; ਵੱਜਣਗੇ ਏਅਰ ਰੇਡ ਸਾਇਰਨ
ਪੰਜਾਬ ‘ਚ ਭਾਜਪਾ-ਅਕਾਲੀ ਦਲ ਦੇ ਸੀਟਾਂ ਦੀ ਵੰਡ ਦੀ ਫਰਜ਼ੀ ਸੂਚੀ ਵਾਇਰਲ, SAD ਨੇ ਲੋਕਾਂ ਨੂੰ ਕੀਤਾ ਸਾਵਧਾਨ
ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ 3 ਸ਼ਰਧਾਲੂ ਲਾਪਤਾ, ਜਾਣੋ ਕਿਵੇਂ ਹੋਏ ਗਾਇਬ…
ਬਟਾਲਾ ਵਾਸੀਆਂ ਲਈ ਜ਼ਰੂਰੀ ਖ਼ਬਰ: ਕੱਲ੍ਹ ਰਾਤ 8 ਵਜੇ ਤੋਂ 8:15 ਵਜੇ ਤੱਕ ਰਹੇਗਾ 'ਬਲੈਕਆਊਟ', ਸਰਕਾਰੀ ਹਸਪਤਾਲ ਵਿਖੇ ਹੋਵੇਗੀ ਮੌਕ ਡਰਿੱਲ

© Copyright Galactic Television & Communications Pvt. Ltd. 2026. All rights reserved.