ਨਸ਼ਿਆਂ ਦੇ ਮਾਮਲੇ 'ਚ ਵਰਤੀ ਢਿੱਲ ...SHO ਸਸਪੈਂਡ

By:  Jitendra Baghel December 28th 2025 11:16 AM -- Updated: December 28th 2025 12:09 PM

ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਇਸ ਮੁਹਿੰਮ ਦੇ ਤਹਿਤ ਕਿਸੇ ਵੀ ਨਸ਼ਾ ਤਸਕਰ ਜਾਂ ਨਸ਼ਾ ਤਸਕਰ ਨਾਲ ਸਬੰਧ ਰਖਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਹੈ। ਨਸ਼ਿਆਂ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਦੇ SHO ਦਲਜੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ। ਇਹ ਕਾਰਵਾਈ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਕੀਤੀ ਗਈ ਹੈ।ਸੰਗਤ ਪੁਲਿਸ ਸਟੇਸ਼ਨ ਪੰਜਾਬ ਅਤੇ ਹਰਿਆਣਾ ਦੀ ਹੱਦ 'ਤੇ ਸਥਿਤ ਹੈ। ਇਸ ਖੇਤਰ ਨੂੰ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਲਈ ਇੱਕ ਰਸਤੇ ਵਜੋਂ ਵਰਤਿਆ ਜਾਂਦਾ ਹੈ।

SSP ਦੇ ਆਦੇਸ਼ 'ਤੇ ਕਾਰਵਾਈ

DSP ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ 'ਤੇ, SSP ਬਠਿੰਡਾ ਅਮਨੀਤ ਕੌਂਡਲ ਨੇ ਐਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ 'ਤੇ ਆਪਣੇ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਲੋੜੀਂਦੀ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਆਰੋਪ  ਹੈ।ਇਸ ਮਾਮਲੇ ਵਿੱਚ ਦਲਜੀਤ ਸਿੰਘ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.