ਸਿਆਸੀ ਗਲਿਆਰਿਆਂ ‘ਚ ਸੋਗ ਦੀ ਲਹਿਰ: ਸੀਨੀਅਰ ਅਕਾਲੀ ਆਗੂ ਦੇ ਪੁੱਤਰ ਦਾ ਦੇਹਾਂਤ, ਜਾਣੋ ਕਿਵੇਂ ਲਾਇਸੈਂਸੀ ਰਿਵਾਲਵਰ ‘ਚੋਂ ਗੋਲੀ…

ਪੰਜਾਬ ਦੀ ਸਿਆਸਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਰਾਜਨੀਤਿਕ ਅਤੇ ਸਮਾਜਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਦੇ 35 ਸਾਲਾ ਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ।

By:  Lajwinder Kaur July 27th 2026 01:03 PM -- Updated: July 27th 2026 01:12 PM

ਪੰਜਾਬ ਦੀ ਸਿਆਸਤ ਤੋਂ ਇੱਕ ਅਤਿਅੰਤ ਮੰਦਭਾਗੀ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਰਾਜਨੀਤਿਕ ਅਤੇ ਸਮਾਜਿਕ ਹਲਕਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਲੰਘੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਦੇ ਹੋਣਹਾਰ ਸਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਘਟਨਾ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਰਾੜ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਕੀਤੀ ਗਈ ਹੈ।

ਸੀਨੀਅਰ ਆਗੂਆਂ ਵੱਲੋਂ ਡੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਰਜਿੰਦਰ ਸਿੰਘ ਬਰਾੜ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਮੇਰੇ ਸਤਿਕਾਰਯੋਗ ਸ. ਹਰਭੁਪਿੰਦਰ ਸਿੰਘ (ਲਾਡੀ ਬੁੱਟਰ) ਜੀ ਦੇ ਹੋਣਹਾਰ ਸਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦੇ ਅਕਾਲ ਚਲਾਣੇ ਦੀ ਅਤਿਅੰਤ ਦੁਖਦਾਈ ਖ਼ਬਰ ਨੇ ਦਿਲ ਨੂੰ ਝੰਜੋੜ ਦਿੱਤਾ। ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਾਨੂੰ ਸਾਰਿਆਂ  ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।"

ਜਾਣੋ ਕੀ ਹੈ ਪੂਰਾ ਮਾਮਲਾ?

ਪ੍ਰਾਪਤ ਜਾਣਕਾਰੀ ਅਨੁਸਾਰ, ਮੋਗਾ ਜ਼ਿਲ੍ਹੇ ਦੇ ਕਸਬੇ ਬੁੱਟਰ ਵਿੱਚ ਬੀਤੀ ਦੇਰ ਰਾਤ 35 ਸਾਲਾ ਐਡਵੋਕੇਟ ਅਮਨਿੰਦਰ ਸਿੰਘ ਦੀ ਲਾਇਸੈਂਸੀ ਰਿਵਾਲਵਰ ਵਿੱਚੋਂ ਗੋਲੀ ਚੱਲਣ ਕਾਰਨ ਮੌਤ ਹੋ ਗਈ। ਸ਼ੁਰੂਆਤੀ ਰਿਪੋਰਟਾਂ ਵਿੱਚ ਇਹ ਹਾਦਸਾ ਅਚਾਨਕ ਗੋਲੀ ਚੱਲਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ, ਹਾਲਾਂਕਿ ਗੋਲੀ ਕਿਵੇਂ ਅਤੇ ਕਿਨ੍ਹਾਂ ਹਾਲਾਤਾਂ ਵਿੱਚ ਚੱਲੀ, ਇਸ ਦੀ ਅਜੇ ਅਧਿਕਾਰਤ ਤੌਰ 'ਤੇ ਪੂਰੀ ਪੁਸ਼ਟੀ ਨਹੀਂ ਹੋ ਸਕੀ ਹੈ। ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਜ਼ਿੰਦਗੀ ਦੀ ਜੰਗ ਹਾਰ ਗਏ। ਇਸ ਅਚਾਨਕ ਵਾਪਰੇ ਭਾਣੇ ਕਾਰਨ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਵੱਖ-ਵੱਖ ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਪੁਲਿਸ ਪ੍ਰਸ਼ਾਸਨ ਦਾ ਬਿਆਨ

ਇਸ ਮਾਮਲੇ ਸੰਬੰਧੀ ਗੱਲ ਕਰਦਿਆਂ ਬੱਧਨੀ ਕਲਾਂ ਥਾਣੇ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਇੱਕ ਅਚਾਨਕ ਵਾਪਰਿਆ ਹਾਦਸਾ ਜਾਪਦਾ ਹੈ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਅਧਿਕਾਰਤ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਹੀ ਅੱਗੇ ਦੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦੀ ਜਾਵੇਗੀ।

Related Post

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਵੱਡਾ ਐਕਸ਼ਨ! ਯੂਥ ਵਿੰਗ ਦਾ ਕੀਤਾ ਗਠਨ; ਇਸ ਆਗੂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
CBI ਦਾ ਵੱਡਾ ਐਕਸ਼ਨ! ਐਕਸਈਐਨ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ, ਵਿਭਾਗ ‘ਚ ਮੱਚੀ ਹਲਚਲ
ਪੁਲਿਸ ਵਿਭਾਗ ‘ਚ ਮੱਚੀ ਹਲਚਲ! DSP ਸਸਪੈਂਡ; ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ 'ਤੇ ਹੋਇਆ ਵੱਡਾ ਐਕਸ਼ਨ
ਪੰਜਾਬ-ਚੰਡੀਗੜ੍ਹ 'ਚ 3 ਦਿਨ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਸਵੇਰ ਤੋਂ ਮੀਂਹ; 28 ਤੇ 29 ਜੁਲਾਈ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਅਲਰਟ
ਆਮ ਆਦਮੀ ਪਾਰਟੀ ਦਾ ਵੱਡਾ ਐਕਸ਼ਨ: ਪੰਜਾਬ ਯੂਥ ਵਿੰਗ ਦੇ 190 ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ
ਕੈਨੇਡਾ ‘ਚ ਪੰਜਾਬੀ ਮੁਟਿਆਰ ਦਾ ਕਤਲ; ਲਿਵ-ਇਨ ਪਾਰਟਨਰ ਨੇ ਘੋਟਿਆ ਗਲਾ, 3 ਦਿਨ ਇਲਾਜ ਤੋਂ ਬਾਅਦ ਹਸਪਤਾਲ 'ਚ ਤੋੜਿਆ ਦਮ...

© Copyright Galactic Television & Communications Pvt. Ltd. 2026. All rights reserved.