ਲੁਧਿਆਣਾ ‘ਚ ਤੜਕਸਾਰ ਭਾਰੀ ਮੀਂਹ, ਮੋਹਾਲੀ-ਪਠਾਨਕੋਟ ‘ਚ ਛਾਏ ਬੱਦਲ: ਪੰਜਾਬ-ਚੰਡੀਗੜ੍ਹ ‘ਚ ਦੋ ਦਿਨ ਮੀਂਹ ਦਾ ਅਲਰਟ; ਅਗਸਤ ਦੀ ਸ਼ੁਰੂਆਤ ‘ਚ ਫੜੇਗਾ ਜ਼ੋਰ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਲੁਧਿਆਣਾ ਵਿੱਚ ਭਾਰੀ ਮੀਂਹ ਪਿਆ, ਜਦਕਿ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਲਈ ਅਗਲੇ ਦੋ ਦਿਨ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 1 ਤੋਂ 4 ਅਗਸਤ ਤੱਕ ਵੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਜੁਲਾਈ ਵਿੱਚ ਆਮ ਨਾਲੋਂ 24% ਘੱਟ ਵਰਖਾ ਦਰਜ ਹੋਈ, ਪਰ ਅਗਸਤ ਦੇ ਪਹਿਲੇ ਹਫ਼ਤੇ ਵਿੱਚ ਮਾਨਸੂਨ ਦੇ ਰਫ਼ਤਾਰ ਫੜਨ ਦੀ ਉਮੀਦ ਹੈ।

By:  Lajwinder Kaur July 30th 2026 09:43 AM -- Updated: July 30th 2026 09:52 AM

ਪੰਜਾਬ ਦੇ ਲੁਧਿਆਣਾ ਵਿੱਚ ਵੀਰਵਾਰ ਸਵੇਰੇ ਭਾਰੀ ਮੀਂਹ ਪਿਆ, ਜਦਕਿ ਮੋਹਾਲੀ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਆਉਂਦੇ ਦੋ ਦਿਨਾਂ ਲਈ ਪੰਜਾਬ-ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਉਂਦਿਆਂ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 1 ਤੋਂ 4 ਅਗਸਤ ਤੱਕ ਵੀ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੇ ਆਸਾਰ ਹਨ।

ਜੁਲਾਈ 'ਚ 24 ਫੀਸਦੀ ਘੱਟ ਪਿਆ ਮੀਂਹ

ਮਾਨਸੂਨ ਸੀਜ਼ਨ ਦਾ ਸਭ ਤੋਂ ਅਹਿਮ ਅਤੇ ਵੱਧ ਮੀਂਹ ਵਾਲਾ ਮਹੀਨਾ ਜੁਲਾਈ ਹੁਣ ਵਿਦਾ ਹੋਣ ਦੇ ਕੰਢੇ ਉੱਤੇ ਹੈ। ਇਸ ਵਾਰ ਜੁਲਾਈ ਵਿੱਚ ਆਮ ਨਾਲੋਂ 24 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ। ਹਾਲਾਂਕਿ, ਅਗਸਤ ਦੇ ਪਹਿਲੇ ਹਫ਼ਤੇ ਵਿੱਚ ਮਾਨਸੂਨ ਦੇ ਮੁੜ ਤੋਂ ਜ਼ੋਰ ਫੜਨ ਦੀ ਸੰਭਾਵਨਾ ਹੈ।

ਬੀਤੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਆਉਂਦੇ ਕੁਝ ਦਿਨਾਂ ਤੱਕ ਲਗਾਤਾਰ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਫਿਰ ਤੋਂ ਗਿਰਾਵਟ ਆਉਣ ਦੀ ਉਮੀਦ ਹੈ।

ਫ਼ਰੀਦਕੋਟ ਰਿਹਾ ਸਭ ਤੋਂ ਗਰਮ

ਪੰਜਾਬ ਵਿੱਚ ਬੁੱਧਵਾਰ ਨੂੰ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 23.9 ਡਿਗਰੀ ਸੈਲਸੀਅਸ ਰਿਹਾ, ਜੋ ਸੂਬੇ ਵਿੱਚ ਸਭ ਤੋਂ ਘੱਟ ਸੀ। ਚੰਡੀਗੜ੍ਹ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.3 ਡਿਗਰੀ ਵੱਧ ਹੈ, ਜਦਕਿ ਘੱਟੋ-ਘੱਟ ਤਾਪਮਾਨ 24.0 ਡਿਗਰੀ ਸੈਲਸੀਅਸ ਰਿਹਾ। ਉੱਥੇ ਹੀ, ਚੰਡੀਗੜ੍ਹ ਏਅਰਪੋਰਟ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਕਈ ਜ਼ਿਲ੍ਹਿਆਂ ਵਿੱਚ ਚੰਗੀ ਮੀਂਹ

ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 49.8 ਮਿਲੀਮੀਟਰ ਮੀਂਹ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 46 ਮਿਲੀਮੀਟਰ, ਚੰਡੀਗੜ੍ਹ ਵਿੱਚ 45.6 ਮਿਲੀਮੀਟਰ, ਮੋਹਾਲੀ ਵਿੱਚ 28.5 ਮਿਲੀਮੀਟਰ, ਫ਼ਰੀਦਕੋਟ ਵਿੱਚ 23 ਮਿਲੀਮੀਟਰ, ਅੰਮ੍ਰਿਤਸਰ ਵਿੱਚ 17.6 ਮਿਲੀਮੀਟਰ, ਥੀਨ ਡੈਮ (ਪਠਾਨਕੋਟ) ਵਿੱਚ 17.5 ਮਿਲੀਮੀਟਰ, ਬਲੋਵਾਲ ਸੌਂਖੜੀ ਵਿੱਚ 15.3 ਮਿਲੀਮੀਟਰ ਅਤੇ ਕੇ.ਵੀ.ਕੇ. ਪਠਾਨਕੋਟ ਵਿੱਚ 8.5 ਮਿਲੀਮੀਟਰ ਵਰਖਾ ਰਿਕਾਰਡ ਕੀਤੀ ਗਈ। ਉੱਥੇ ਹੀ, ਚੰਡੀਗੜ੍ਹ ਵਿੱਚ 1 ਜੂਨ ਤੋਂ 29 ਜੁਲਾਈ ਤੱਕ ਕੁੱਲ 337.2 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ ਆਮ ਨਾਲੋਂ 17.2 ਫੀਸਦੀ ਘੱਟ ਹੈ।

Related Post

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਮਿਲਿਆ DSP ਰੈਂਕ, ਗਜ਼ਟ ਨੋਟੀਫ਼ਿਕੇਸ਼ਨ ਜਾਰੀ
ਭਾਜਪਾ ਦਾ ਵੱਡਾ ਸਿਆਸੀ ਦਾਅ: 4 ਯਾਤਰਾਵਾਂ, 4000 ਕਿਲੋਮੀਟਰ ਦੀ ਯਾਤਰਾ ਅਤੇ 117 ਸੀਟਾਂ 'ਤੇ ਫੋਕਸ, 18 ਸਤੰਬਰ ਤੋਂ 'ਆਪ' ਖਿਲਾਫ ਸਿਆਸੀ ਮੁਹਿੰਮ
AAP ਨੂੰ ਵੱਡਾ ਝਟਕਾ! 'ਆਪ' ਆਗੂਆਂ ਦੀ ਅਕਾਲੀ ਦਲ-ਵਾਰਿਸ ਪੰਜਾਬ ‘ਚ ਐਂਟਰੀ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ
ਪੰਜਾਬ ਯੂਥ ਕਾਂਗਰਸ ਵੱਲੋਂ ਇਨ੍ਹਾਂ ਨੌਜਵਾਨ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਕੀਤੀ ਨਿਯੁਕਤੀ, ਇੱਥੇ ਦੇਖੋ ਲਿਸਟ
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; ਕੱਲ੍ਹ ਤੋਂ ਬਦਲੇਗਾ ਮੌਸਮ
ਸੁਖਬੀਰ ਸਿੰਘ ਬਾਦਲ SIT ਅੱਗੇ ਨਹੀਂ ਹੋਏ ਪੇਸ਼: ਮੈਡੀਕਲ ਅਤੇ ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ

© Copyright Galactic Television & Communications Pvt. Ltd. 2026. All rights reserved.