ਪੰਜਾਬ ‘ਚ ਮਾਨਸੂਨ ਸੁਸਤ; ਕੁੱਝ ਜ਼ਿਲ੍ਹਿਆਂ 'ਚ ਛਮ-ਛਮ ਬਾਰਿਸ਼; ਹੁੰਮਸ ਤੋਂ ਪ੍ਰੇਸ਼ਾਨ ਲੋਕ, 12 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ

By:  Lajwinder Kaur July 8th 2026 09:41 AM -- Updated: July 8th 2026 09:55 AM

Punjab Weather: ਪੰਜਾਬ ਵਿੱਚ ਮਾਨਸੂਨ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਫਾਜ਼ਿਲਕਾ ਅਤੇ ਮੁਕਤਸਰ ਦੇ ਬਾਕੀ ਹਿੱਸਿਆਂ ਵਿੱਚ ਵੀ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਪੂਰਾ ਪੰਜਾਬ ਮਾਨਸੂਨ ਦੀ ਲਪੇਟ ਵਿੱਚ ਆ ਜਾਵੇਗਾ। ਮੌਸਮ ਵਿਭਾਗ ਨੇ 12 ਜੁਲਾਈ ਤੱਕ ਸੂਬੇ ਭਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਜੇਕਰ ਅੱਜ ਦੀ ਗੱਲ ਕਰੀਏ ਤਾਂ ਪਟਿਆਲਾ, ਮੋਹਾਲੀ, ਚੰਡੀਗੜ੍ਹ ਆਸਮਾਨ ਦੇ ਵਿੱਚ ਬੱਦਲ ਛਾਏ ਹੋਏ ਹਨ ਅਤੇ ਦੁਪਹਿਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਕੱਲ ਕੁੱਝ ਜ਼ਿਲ੍ਹਿਆਂ 'ਚ ਹੋਈ ਬਾਰਿਸ਼

ਮੰਗਲਵਾਰ ਨੂੰ ਜ਼ਿਆਦਾਤਰ ਥਾਵਾਂ 'ਤੇ ਮੌਸਮ ਖੁਸ਼ਕ ਰਿਹਾ, ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਬਾਰਿਸ਼ ਘੱਟ ਹੋਣ ਕਾਰਨ ਗਰਮੀ ਦਾ ਪ੍ਰਭਾਵ ਬਣਿਆ ਰਿਹਾ ਅਤੇ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਹੋਇਆ। ਫਰੀਦਕੋਟ ਵਿੱਚ ਪਾਰਾ 42.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ 2.7 ਡਿਗਰੀ ਵੱਧ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਮਿਲੇਗੀ ਰਾਹਤ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫਾਜ਼ਿਲਕਾ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਨੂੰ ਛੱਡ ਕੇ 3 ਜੁਲਾਈ ਤੱਕ ਮਾਨਸੂਨ ਰਾਜ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪਹੁੰਚ ਚੁੱਕਾ ਹੈ। ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਦਾ ਘੇਰਾ ਵਧਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਬਾਅਦ ਬਾਰਿਸ਼ ਦੀਆਂ ਗਤੀਵਿਧੀਆਂ ਵਿੱਚ ਹੌਲੀ-ਹੌਲੀ ਕਮੀ ਆਉਣ ਦੀ ਸੰਭਾਵਨਾ ਹੈ।


Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.