ਮਾਨਸੂਨ ਦੀ ਦਸਤਕ: ਅੰਮ੍ਰਿਤਸਰ, ਪਟਿਆਲਾ ਤੇ ਮੋਹਾਲੀ ਸਮੇਤ ਕਈ ਇਲਾਕਿਆਂ 'ਚ ਵਰ੍ਹਿਆ ਮੀਂਹ, 9 ਜੁਲਾਈ ਤੱਕ ਭਾਰੀ ਬਾਰਿਸ਼ ਦੀ ਭਵਿੱਖਬਾਣੀ

By:  Lajwinder Kaur July 4th 2026 09:40 AM -- Updated: July 4th 2026 09:56 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਦੇ ਨਾਲ-ਨਾਲ ਗੁਰਦਾਸਪੁਰ, ਪਠਾਨਕੋਟ, ਫਰੀਦਕੋਟ, ਮੋਹਾਲੀ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪਿਆ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।

ਇਸ ਜ਼ਿਲ੍ਹੇ 'ਚ ਪਿਆ ਭਾਰੀ ਮੀਂਹ

ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਬਹਿਰਾਮਪੁਰ ਵਿੱਚ ਧੁੱਸੀ ਬੰਨ੍ਹ ਟੁੱਟ ਗਿਆ। ਬੰਨ੍ਹ ਦਾ ਪਾਣੀ ਮੁਗਲਾਨੀਚੱਕ ਪਿੰਡ ਦੇ ਖੇਤਾਂ ਵਿੱਚ ਵੜ ਗਿਆ। ਹਾਲਾਂਕਿ, ਹੁਣ ਪਾਣੀ ਉਤਰਨ ਲੱਗਾ ਹੈ ਅਤੇ ਹਾਲਾਤ ਸੁਧਰ ਰਹੇ ਹਨ। ਇਹ ਬੰਨ੍ਹ ਪਿਛਲੇ ਸਾਲ ਆਏ ਹੜ੍ਹ ਦੌਰਾਨ ਵੀ ਟੁੱਟਿਆ ਸੀ, ਜਿਸ ਨੂੰ ਵਿਭਾਗ ਨੇ ਪੱਕੇ ਤੌਰ 'ਤੇ ਠੀਕ ਨਹੀਂ ਕੀਤਾ ਸੀ।

9 ਜੁਲਾਈ ਤੱਕ ਮੌਸਮ ਅਜਿਹਾ ਹੀ ਰਹੇਗਾ

ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ, 9 ਜੁਲਾਈ ਤੱਕ ਮੌਸਮ ਅਜਿਹਾ ਹੀ ਰਹੇਗਾ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ (ਰੋਪੜ) ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਮੁਤਾਬਕ, ਗਰਜ-ਚਮਕ ਅਤੇ ਬਿਜਲੀ ਕੜਕਣ ਵੇਲੇ ਖੁੱਲ੍ਹੀਆਂ ਥਾਵਾਂ, ਉੱਚੇ ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਦੇ ਹੇਠਾਂ ਖੜ੍ਹੇ ਹੋਣ ਤੋਂ ਬਚਣਾ ਚਾਹੀਦਾ ਹੈ।

ਇਸ ਤੋਂ ਇਲਾਵਾ, ਭਾਰੀ ਮੀਂਹ ਦੌਰਾਨ ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗੱਡੀ ਚਲਾਉਂਦੇ ਸਮੇਂ ਧਿਆਨ ਰੱਖਣ ਅਤੇ ਬਿਨਾਂ ਵਜ੍ਹਾ ਸਫ਼ਰ ਨਾ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ। ਅਗਲੇ ਕੁਝ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦਾ ਅਸਰ ਇਵੇਂ ਹੀ ਬਣਿਆ ਰਹਿਣ ਦੀ ਸੰਭਾਵਨਾ ਹੈ।

Related Post

ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਬਠਿੰਡਾ ਦਿਹਾਤੀ ਤੋਂ ਲਗਾਇਆ ਹਲਕਾ ਇੰਚਾਰਜ
ਪੰਜਾਬ-ਚੰਡੀਗੜ੍ਹ ’ਚ 3 ਦਿਨ ਮੀਂਹ-ਹਨੇਰੀ ਦਾ ਅਲਰਟ! ਭਲਕੇ ਗੜ੍ਹੇਮਾਰੀ ਦੀ ਵਾਰਨਿੰਗ, ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ
CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.