ਪੰਜਾਬੀਓ ਸਾਵਧਾਨ! ਭਾਰੀ ਮੀਂਹ ਦਾ ਅਲਰਟ: ਅੱਜ ਤੋਂ ਚਾਰ ਦਿਨ ਜੰਮ ਕੇ ਵਰ੍ਹਨਗੇ ਬੱਦਲ, ਤਾਪਮਾਨ ‘ਚ ਆਵੇਗੀ ਗਿਰਾਵਟ

By:  Lajwinder Kaur July 9th 2026 09:55 AM -- Updated: July 9th 2026 10:06 AM

ਪੰਜਾਬ ਵਿੱਚ ਚਾਰ ਦਿਨਾਂ ਲਈ ਭਾਰੀ ਮੀਂਹ (Heavy Rainਦਾ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਨੂੰ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਰਾ ਹੁਣ ਆਮ ਨਾਲੋਂ 2.7 ਡਿਗਰੀ ਹੇਠਾਂ ਪਹੁੰਚ ਗਿਆ ਹੈ, ਜਿਸ ਨਾਲ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਅੱਜ ਸਵੇਰੇ ਤੋਂ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਦੇ ਵਿੱਚ ਮੀਂਹ ਦੀ ਝੜੀ ਲੱਗੀ ਹੋਈ ਹੈ। ਚੰਡੀਗੜ੍ਹ, ਮੋਹਾਲੀ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਚੰਗੀ ਬਾਰਿਸ਼ ਪੈ ਰਹੀ ਹੈ।

ਭਾਰੀ ਮੀਂਹ ਪੈਣ ਦਾ ਅਲਰਟ

ਭਾਵੇਂ ਤਾਪਮਾਨ ਵਿੱਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਨਾਲੋਂ 2.9 ਡਿਗਰੀ ਘੱਟ ਚੱਲ ਰਿਹਾ ਹੈ, ਪਰ ਫਰੀਦਕੋਟ ਵਿੱਚ ਤਾਪਮਾਨ 38.9 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ, ਅੱਜ (9 ਜੁਲਾਈ) ਤੋਂ ਲੈ ਕੇ ਅਗਲੇ ਤਿੰਨ ਦਿਨਾਂ ਤੱਕ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ (ਅਲਰਟ) ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਬੱਦਲਵਾਈ ਅਤੇ ਮੀਂਹ ਪੈਣ ਦੇ ਆਸਾਰ ਹਨ।

ਹਿਮਾਚਲ ਪ੍ਰਦੇਸ਼ 'ਚ ਵੀ ਭਾਰੀ ਮੀਂਹ ਦੀ ਵਾਰਨਿੰਗ

ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਨੇ 12 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਅਨੁਸਾਰ ਕਾਂਗੜਾ, ਮੰਡੀ, ਹਮੀਰਪੁਰ, ਸਿਰਮੌਰ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਜ਼ਮੀਨ ਖਿਸਕਣ (ਲੈਂਡਸਲਾਈਡ) ਦਾ ਖ਼ਤਰਾ ਬਣਿਆ ਹੋਇਆ ਹੈ।

ਇਸ ਤੋਂ ਇਲਾਵਾ, ਬੁੱਧਵਾਰ ਨੂੰ ਮੰਡੀ ਵਿੱਚ ਮੀਂਹ ਕਾਰਨ ਬਿਆਸ ਦਰਿਆ ਦਾ ਜਲ ਪੱਧਰ ਵਧਣ ਕਰਕੇ ਸੈਲਾਨੀਆਂ ਨੂੰ ਨਦੀ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਪਠਾਨਕੋਟ-ਮੰਡੀ ਰਾਸ਼ਟਰੀ ਰਾਜਮਾਰਗ (NH) 'ਤੇ ਮੈਗਲ ਨੇੜੇ ਪਹਾੜੀ ਤੋਂ ਮਲਬਾ ਡਿੱਗਣ ਕਾਰਨ ਪੁਰਾਣਾ ਐਨ.ਐਚ. ਬੰਦ ਹੋ ਗਿਆ ਹੈ।

ਬੰਨ੍ਹ (ਡੈਮ) ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

ਬੀ.ਬੀ.ਐਮ.ਬੀ. (BBMB) ਦੇ ਤਾਜ਼ਾ ਅੰਕੜਿਆਂ ਅਨੁਸਾਰ, ਭਾਖੜਾ ਡੈਮ ਵਿੱਚ 39,834 ਕਿਊਸਿਕ ਅਤੇ ਪੌਂਗ ਡੈਮ ਵਿੱਚ 21,459 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਹੈ। ਦੂਜੇ ਪਾਸੇ, ਭਾਖੜਾ ਡੈਮ ਵਿੱਚੋਂ 24,287 ਕਿਊਸਿਕ ਅਤੇ ਪੌਂਗ ਡੈਮ ਵਿੱਚੋਂ 17,219 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਵਰਤਮਾਨ ਵਿੱਚ ਭਾਖੜਾ ਡੈਮ ਦਾ ਜਲ ਪੱਧਰ 1,568.66 ਫੁੱਟ ਅਤੇ ਪੌਂਗ ਡੈਮ ਦਾ ਜਲ ਪੱਧਰ 1,318.96 ਫੁੱਟ ਹੈ, ਜੋ ਕਿ ਦੋਵਾਂ ਡੈਮਾਂ ਦੇ ਨਿਰਧਾਰਤ ਅਧਿਕਤਮ (maximum) ਪੱਧਰ ਤੋਂ ਕਾਫੀ ਹੇਠਾਂ ਹੈ। ਦੱਸ ਦਈਏ ਕਿ ਭਾਖੜਾ ਡੈਮ ਦਾ ਅਧਿਕਤਮ ਚੇਤਾਵਨੀ ਪੱਧਰ 1,680 ਫੁੱਟ ਅਤੇ ਪੌਂਗ ਡੈਮ ਦਾ 1,390 ਫੁੱਟ ਨਿਰਧਾਰਤ ਕੀਤਾ ਗਿਆ ਹੈ।

ਅੱਜ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਨਿਰਦੇਸ਼ਕ ਸੁਰਿੰਦਰ ਪਾਲ ਅਨੁਸਾਰ, 9 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਟ੍ਰਾਈਸਿਟੀ ਵਿੱਚ ਮਾਨਸੂਨ ਸਰਗਰਮ ਰਹੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਬਾਅਦ 10 ਜੁਲਾਈ ਤੋਂ ਮਾਨਸੂਨ ਦੀਆਂ ਗਤੀਵਿਧੀਆਂ ਹੌਲੀ-ਹੌਲੀ ਕਮਜ਼ੋਰ ਪੈ ਜਾਣਗੀਆਂ ਅਤੇ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਰੁਕ-ਰੁਕ ਕੇ ਮੀਂਹ ਪੈਣ ਦੇ ਆਸਾਰ ਹਨ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਆਮ ਨਾਲੋਂ ਠੰਢਾ ਅਤੇ ਸੁਹਾਵਣਾ ਬਣਿਆ ਰਹੇਗਾ।

Related Post

27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!
ਪੰਜਾਬ 'ਚ ਭਲਕੇ ਮਹਾ-ਹੜਤਾਲ : OPS, DA ਤੇ ਪੇ-ਸਕੇਲ ਸਮੇਤ ਕਈ ਮੰਗਾਂ, ਵਿਰੋਧੀ ਪਾਰਟੀਆਂ ਵੱਲੋਂ ਸਮਰਥਨ, ਜਾਣੋ ਕਿਹੜੀਆਂ ਸੇਵਾਵਾਂ ਹੋਣਗੀਆਂ ਪ੍ਰਭਾਵਿਤ?
AAP ‘ਚ ਵੱਡਾ ਧਮਾਕਾ! ਅਸਤੀਫਿਆਂ ਦੀ ਲੱਗੀ ਝੜੀ…11 ਅਹੁਦੇਦਾਰਾਂ ਅਤੇ 8 ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ; ਜਾਣੋ ਵਜ੍ਹਾ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਛਮ-ਛਮ ਮੀਂਹ ਪੈਣ ਦੇ ਆਸਾਰ; 27 ਤੋਂ 29 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ’ਚ ਬਾਰਿਸ਼ ਦੀ ਭਵਿੱਖਬਾਣੀ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬਰਨਾਲਾ ਤੋਂ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਚ ਹੋਣਗੇ ਸ਼ਾਮਿਲ
ਪੰਜਾਬ ਦੀ ਸਿਆਸਤ ‘ਚ ਹਲਚਲ; ਕਾਂਗਰਸ ਨੂੰ ਵੱਡਾ ਝਟਕਾ, ਨਾਮੀ ਆਗੂ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਿਲ

© Copyright Galactic Television & Communications Pvt. Ltd. 2026. All rights reserved.