ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੀਂਹ ਤੇ ਝੱਖੜ ਦਾ ਅਲਰਟ; 17 ਮਈ ਤੋਂ ਚੱਲੇਗੀ ਲੂ

By:  Lajwinder Kaur May 14th 2026 09:43 AM -- Updated: May 14th 2026 09:51 AM

ਪਿਛਲੇ ਕੁੱਝ ਦਿਨਾਂ ਤੋਂ ਹਨੇਰੀ-ਝੱਖੜ ਅਤੇ ਕਿਤੇ-ਕਿਤੇ ਮੀਂਹ ਪੈ ਰਿਹਾ ਹੈ, ਪਰ ਇਸ ਦਾ ਬਾਵਜੂਦ ਵੀ ਕਈ ਜ਼ਿਲ੍ਹਿਆਂ ਦੇ ਵਿੱਚ ਤਿੱਖੀ ਗਰਮੀ ਪੈ ਰਹੀ ਹੈ। ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਦਾ ਕਹਿਰ ਵਧੇਗਾ। ਜਿਸ ਦੇ ਨਾਲ ਹੁਣ ਲੋਕਾਂ ਨੂੰ ਭਿਆਨਕ ਲੂ (Heatwave) ਦਾ ਸਾਹਮਣਾ ਵੀ ਕਰਨਾ ਪਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਹਨੇਰੀ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।

17 ਮਈ ਤੋਂ ਚੱਲੇਗੀ ਲੂ

ਅਗਲੇ ਦੋ ਦਿਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ, ਪਰ 17 ਮਈ ਤੋਂ ਸੂਬੇ ਵਿੱਚ ਲੂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿੱਚ ਸਭ ਤੋਂ ਵੱਧ 43.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਵਧਦੀ ਗਰਮੀ ਦਾ ਸਾਫ਼ ਸੰਕੇਤ ਹੈ।

ਬੀਤੀ ਕੱਲ੍ਹ ਸ਼ਾਮ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਨੇਰੀ ਚੱਲੀ ਅਤੇ ਕੁਝ ਸਮੇਂ ਲਈ ਮੀਂਹ ਵੀ ਪਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਥਾਵਾਂ 'ਤੇ ਨੁਕਸਾਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। 

ਮੌਸਮ ਵਿਗਿਆਨ ਕੇਂਦਰ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਝੱਖੜ ਝੁੱਲਣ, ਬਿਜਲੀ ਕੜਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਵੀ ਆਸਾਰ ਹਨ, ਜਿਸ ਨਾਲ ਮੌਸਮ ਵਿੱਚ ਅਸਥਾਈ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਵੱਡੀ ਤਬਦੀਲੀ ਦੇ ਸੰਕੇਤ ਹਨ, ਕਿਉਂਕਿ ਉੱਤਰ ਭਾਰਤ ਦੇ ਉੱਪਰ ਹਵਾ ਦਾ ਇੱਕ ਚੱਕਰਵਾਤ ਬਣਿਆ ਹੋਇਆ ਹੈ। 15 ਮਈ ਤੋਂ ਇੱਕ ਨਵਾਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਸਕਦਾ ਹੈ, ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਬੱਦਲਵਾਈ ਰਹਿਣ, ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

40 ਡਿਗਰੀ ਤੋਂ ਪਾਰ ਹੋਇਆ ਤਾਪਮਾਨ

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਗਰਮੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਫਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਦੇ ਏਅਰਪੋਰਟ ਕੇਂਦਰ 'ਤੇ ਤਾਪਮਾਨ 43.4 ਡਿਗਰੀ ਰਿਹਾ, ਜਿਸ ਵਿੱਚ 3.3 ਡਿਗਰੀ ਦਾ ਵੱਡਾ ਉਛਾਲ ਦੇਖਿਆ ਗਿਆ।

ਇਸ ਤੋਂ ਇਲਾਵਾ, ਅਬੋਹਰ ਵਿੱਚ 40.7 ਡਿਗਰੀ ਅਤੇ ਫਰੀਦਕੋਟ ਦੇ ਦੂਜੇ ਕੇਂਦਰ ਵਿੱਚ ਤਾਪਮਾਨ 40 ਡਿਗਰੀ ਰਿਕਾਰਡ ਕੀਤਾ ਗਿਆ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਬਠਿੰਡਾ ਸ਼ਹਿਰ ਵਿੱਚ 41.2 ਡਿਗਰੀ, ਪਟਿਆਲਾ ਵਿੱਚ 39 ਡਿਗਰੀ, ਲੁਧਿਆਣਾ ਵਿੱਚ 38.8 ਡਿਗਰੀ, ਚੰਡੀਗੜ੍ਹ ਵਿੱਚ 38.6 ਡਿਗਰੀ ਅਤੇ ਅੰਮ੍ਰਿਤਸਰ ਵਿੱਚ 38.5 ਡਿਗਰੀ ਤਾਪਮਾਨ ਦਰਜ ਹੋਇਆ ਹੈ। ਲਗਭਗ ਸਾਰੇ ਇਲਾਕਿਆਂ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਨਾਲ ਹੁਣ ਗਰਮੀ ਤੇਜ਼ ਹੋਣੀ ਸ਼ੁਰੂ ਹੋ ਗਈ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 14 ਮਈ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਪਰ ਇਸ ਤੋਂ ਬਾਅਦ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ ਹੈ। ਆਉਣ ਵਾਲੇ 7 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਦਾ ਵੱਡਾ ਵਾਧਾ ਹੋਣ ਦੀ ਸੰਭਾਵਨਾ ਹੈ। ਖਾਸ ਤੌਰ 'ਤੇ 17 ਤੋਂ 19 ਮਈ ਦੇ ਦਰਮਿਆਨ ਕਈ ਇਲਾਕਿਆਂ ਵਿੱਚ ਭਿਆਨਕ ਲੂ (Heatwave) ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਗਰਮੀ ਦਾ ਕਹਿਰ ਹੋਰ ਵਧੇਗਾ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.