Weather Update: ਪੰਜਾਬ 'ਚ ਮੌਸਮ ਦਾ ਹਾਈ ਅਲਰਟ! ਅਗਲੇ 24 ਘੰਟੇ ਮੁਸ਼ਕਿਲ ਭਰੇ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

By:  Lajwinder Kaur March 19th 2026 05:06 PM -- Updated: March 19th 2026 05:09 PM

Weather Update: ਬੀਤੇ ਦਿਨ ਤੋਂ ਹੀ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਠੰਡ ਨੂੰ ਵਧਾ ਦਿੱਤਾ ਹੈ। ਵਧੀ ਹੋਈ ਠੰਡ ਕਰਕੇ ਲੋਕਾਂ ਨੂੰ ਕਾਂਬਾ ਛਿੜ ਗਿਆ ਹੈ। ਦੱਸ ਦਈਏ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਨਵਾਂ ਅਪਡੇਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਮੌਸਮ ਅਚਾਨਕ ਵਿਗੜਨ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਅਧਿਕਾਰਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਹਨੇਰੀ, ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰਨ ਦਾ ਵੀ ਖ਼ਦਸ਼ਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਦੇ 10 ਜ਼ਿਲ੍ਹਿਆਂ ਲਈ 'ਔਰੇਂਜ ਅਲਰਟ': ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦਾ ਖ਼ਤਰਾ

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਲਰਟ ਅਨੁਸਾਰ ਪੰਜਾਬ ਦੇ ਬਰਨਾਲਾ, ਫ਼ਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਘੰਟਿਆਂ ਦੌਰਾਨ ਮੌਸਮ ਬੇਹੱਦ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਗਰਜ-ਚਮਕ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਵੀ ਵੱਡਾ ਖ਼ਤਰਾ ਬਣਿਆ ਹੋਇਆ ਹੈ।

ਪ੍ਰਸ਼ਾਸਨ ਅਤੇ SDMA ਵੱਲੋਂ ਅਹਿਮ ਸਲਾਹ:

ਆਮ ਲੋਕਾਂ ਲਈ: ਖ਼ਰਾਬ ਮੌਸਮ ਦੌਰਾਨ ਬਿਨਾਂ ਵਜ੍ਹਾ ਘਰੋਂ ਬਾਹਰ ਨਾ ਨਿਕਲੋ ਅਤੇ ਖੁੱਲ੍ਹੇ ਸਥਾਨਾਂ ਜਾਂ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਗੁਰੇਜ਼ ਕਰੋ।

ਕਿਸਾਨਾਂ ਲਈ: ਕਿਸਾਨ ਵੀਰਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।

ਐਮਰਜੈਂਸੀ ਸਹਾਇਤਾ: ਕਿਸੇ ਵੀ ਜ਼ਰੂਰੀ ਹਾਲਤ ਵਿੱਚ ਤੁਰੰਤ ਹੈਲਪਲਾਈਨ ਨੰਬਰ 112 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਵੱਲੋਂ ਲਗਾਤਾਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।


Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.