ਇੰਗਲੈਂਡ ਤੋਂ ਆਈ ਮੰਦਭਾਗੀ ਖਬਰ: ਸਮਾਣਾ ਦੇ ਨੌਜਵਾਨ ਦੀ ਬ੍ਰੇਨ ਸਟ੍ਰੋਕ ਨਾਲ ਮੌਤ, 3 ਸਾਲ ਪਹਿਲਾਂ ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ...

By:  Lajwinder Kaur June 15th 2026 05:10 PM

ਇੰਗਲੈਂਡ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਮਾਣਾ ਦੇ ਇੱਕ ਨੌਜਵਾਨ ਦੀ ਬ੍ਰੇਨ ਸਟ੍ਰੋਕ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਵਿੰਦਰ ਕੁਮਾਰ ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਰੋਜ਼ਗਾਰ ਦੀ ਭਾਲ ਵਿੱਚ ਇੰਗਲੈਂਡ ਗਿਆ ਸੀ। 27 ਸਾਲਾਂ ਅਰਵਿੰਦਰ ਚੰਗੇ ਭਵਿੱਖ ਦੇ ਲਈ ਵਿਦੇਸ਼ ਗਿਆ ਸੀ ਤਾਂ ਜੋ ਘਰ ਦੇ ਆਰਥਿਕ ਹਾਲਾਤਾਂ ਨੂੰ ਠੀਕ ਕਰ ਪਏ। 

ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਵਿੰਦਰ ਨੂੰ ਵਿਦੇਸ਼ ਭੇਜਣ ਲਈ ਉਨ੍ਹਾਂ ਨੇ ਕਰਜ਼ਾ ਲਿਆ ਸੀ। ਅਚਾਨਕ ਵਾਪਰੀ ਇਸ ਘਟਨਾ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ।

ਸੂਬਾ ਅਤੇ ਕੇਂਦਰ ਸਰਕਾਰ ਅੱਗੇ ਪਰਿਵਾਰ ਨੇ ਲਗਾਈ ਆਹ ਗੁਹਾਰ

ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਅੱਗੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਅਰਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।


Related Post

ਪੰਜਾਬ ‘ਚ ED ਦਾ ਵੱਡਾ ਐਕਸ਼ਨ! ਪਟਿਆਲਾ ਦੇ ਨਾਮੀ ਸ਼ੋਅਰੂਮਾਂ ‘ਤੇ ਰੇਡ, ਮੋਹਾਲੀ ਵੀ ਪਹੁੰਚੀ ਟੀਮ; ਦਸਤਾਵੇਜ਼ ਤੇ ਕੰਪਿਊਟਰ ਰਿਕਾਰਡ ਦੀ ਜਾਂਚ ਜਾਰੀ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਕਸ਼ਨ! ਇਸ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ…
ਚੰਡੀਗੜ੍ਹ ਆਉਣ-ਜਾਣ ਵਾਲੇ ਲੋਕ ਦੇਣ ਧਿਆਨ! ਅੱਜ ਆਹ ਵਾਲੇ ਰਸਤੇ ਰਹਿਣਗੇ ਬੰਦ, ਐਡਵਾਈਜ਼ਰੀ ਜਾਰੀ
ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਵੀ ਹੋਏਗੀ ਕਿਣ-ਮਿਣ, ਤਾਪਮਾਨ 'ਚ ਆਈ ਗਿਰਾਵਟ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਭਾਜਪਾ ‘ਚ ਹੋਣਗੇ ਸ਼ਾਮਲ
ਬਿਜਲੀ ਕੱਟਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਪਾਵਰਕਾਮ ਦੇ CMD ਨੂੰ ਹਟਾਇਆ ਗਿਆ, ਜਾਣੋ ਕਿਸਨੂੰ ਮਿਲੀ ਵੱਡੀ ਜ਼ਿੰਮੇਵਾਰੀ...

© Copyright Galactic Television & Communications Pvt. Ltd. 2026. All rights reserved.