ਮੋਹਾਲੀ 'ਚ AAP ਕੌਂਸਲਰ ਦੇ ਪਤੀ ਤੋਂ 2 ਕਰੋੜ ਦੀ ਫਿਰੌਤੀ ਮੰਗੀ, ਲਾਰੈਂਸ ਗੈਂਗ ਦੇ ਨਾਂ 'ਤੇ ਆਈ ਧਮਕੀ, ਮੱਚੀ ਤਰਥੱਲੀ!
ਮੋਹਾਲੀ ਵਿੱਚ ਆਮ ਆਦਮੀ ਪਾਰਟੀ (AAP) ਦੀ ਮੌਜੂਦਾ ਕੌਂਸਲਰ ਦੇ ਪਤੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੌਤੀ ਦੀ ਰਕਮ ਨਾ ਦੇਣ 'ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਪੀੜਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਲਾਰੈਂਸ ਗੈਂਗ ਨਾਲ ਜੁੜੇ ਅਰਜੂ ਨਾਂ ਦੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਹੈ।
ਮੋਹਾਲੀ ਵਿੱਚ ਆਮ ਆਦਮੀ ਪਾਰਟੀ (AAP) ਦੀ ਮੌਜੂਦਾ ਕੌਂਸਲਰ ਦੇ ਪਤੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੌਤੀ ਦੀ ਰਕਮ ਨਾ ਦੇਣ 'ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਪੀੜਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਲਾਰੈਂਸ ਗੈਂਗ ਨਾਲ ਜੁੜੇ ਅਰਜੂ ਨਾਂ ਦੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਹੈ। ਪੀੜਤ ਨੇ ਪੁਲਿਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਬਲੌਂਗੀ ਥਾਣਾ ਪੁਲਿਸ ਨੇ ਅਰਜੂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ BNS ਦੀਆਂ ਧਾਰਾਵਾਂ 308(4) ਅਤੇ 351(3) ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਜਾਣੋ ਪੂਰਾ ਮਾਮਲਾ
ਵਿਦੇਸ਼ੀ ਨੰਬਰ ਤੋਂ ਆਈਆਂ ਕਾਲਾਂ
ਪੀੜਤ ਮੁਤਾਬਕ, 4 ਅਕਤੂਬਰ ਨੂੰ ਉਹ ਫੇਜ਼-9 ਦੇ ਹਾਕੀ ਸਟੇਡੀਅਮ ਵਿੱਚ ਮੈਚ ਦੇਖ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਮੋਬਾਈਲ 'ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਉਨ੍ਹਾਂ ਨੇ ਪਹਿਲੀ ਕਾਲ ਕੱਟ ਦਿੱਤੀ। ਦੂਜੀ ਵਾਰ ਕਾਲ ਆਉਣ 'ਤੇ ਉਨ੍ਹਾਂ ਨੇ ਫੋਨ ਚੁੱਕਿਆ, ਪਰ ਦੂਜੇ ਪਾਸਿਓਂ ਕੋਈ ਨਹੀਂ ਬੋਲਿਆ। ਸ਼ਾਮ ਕਰੀਬ 6:30 ਵਜੇ ਇਕ ਹੋਰ ਨੰਬਰ ਤੋਂ ਕਾਲ ਆਈ, ਜਿਸ ਨੂੰ ਉਨ੍ਹਾਂ ਨੇ ਨਹੀਂ ਚੁੱਕਿਆ।
ਪੁੱਤਰ ਨੂੰ ਫੋਨ ਕਰਕੇ 2 ਕਰੋੜ ਦੀ ਫਿਰੌਤੀ ਮੰਗੀ
ਕੁਝ ਮਿੰਟਾਂ ਬਾਅਦ ਪੀੜਤ ਦੇ ਪੁੱਤਰ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ। ਫੋਨ ਕਰਨ ਵਾਲੇ ਨੇ ਪੁੱਛਿਆ ਕਿ ਕੀ ਉਹ AAP ਕੌਂਸਲਰ ਦਾ ਪੁੱਤਰ ਬੋਲ ਰਿਹਾ ਹੈ। ਪੁੱਤਰ ਵੱਲੋਂ ਹਾਂ ਕਹਿਣ 'ਤੇ ਉਸ ਨੇ ਕਿਹਾ ਕਿ ਉਸ ਦਾ ਪਿਤਾ ਫੋਨ ਕੱਟ ਰਿਹਾ ਹੈ। ਇਸ ਤੋਂ ਬਾਅਦ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਲਾਰੈਂਸ ਗੈਂਗ ਨਾਲ ਜੁੜਿਆ ਅਰਜੂ ਦੱਸਿਆ ਅਤੇ 2 ਕਰੋੜ ਰੁਪਏ ਤਿਆਰ ਰੱਖਣ ਲਈ ਕਿਹਾ। ਨਾਲ ਹੀ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਪਿਤਾ-ਪੁੱਤਰ ਕਰਦੇ ਹਨ 11 ਏਕੜ ਜ਼ਮੀਨ ਦੀ ਦੇਖਭਾਲ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ AAP ਦੇ ਵਰਕਰ ਹਨ ਅਤੇ ਉਨ੍ਹਾਂ ਦੀ ਪਤਨੀ ਮੌਜੂਦਾ ਕੌਂਸਲਰ ਹੈ। ਉਹ ਆਪਣੀ ਪਤਨੀ ਦੇ ਸਿਆਸੀ ਅਤੇ ਹੋਰ ਕੰਮਕਾਜ ਦੇਖਦੇ ਹਨ। ਏਅਰਪੋਰਟ ਰੋਡ 'ਤੇ ਪਿੰਡ ਬਲਿਆਲੀ ਵਿੱਚ ਉਨ੍ਹਾਂ ਦੀ ਪੁਸ਼ਤੈਨੀ ਜ਼ਮੀਨ ਹੈ। ਇਸ 11 ਏਕੜ ਜ਼ਮੀਨ ਦੀ ਦੇਖਭਾਲ ਉਹ ਆਪਣੇ ਪੁੱਤਰ ਨਾਲ ਮਿਲ ਕੇ ਕਰਦੇ ਹਨ।
ਪੀੜਤ ਦੀ ਸ਼ਿਕਾਇਤ ਤੋਂ ਬਾਅਦ ਬਲੌਂਗੀ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।