ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, AAP ਦੇ ਯੂਥ ਆਗੂ ਸਰਬਜੀਤ ਸਮਾਣਾ ਦੇ ਹੱਥ ਸ਼ਹਿਰ ਦੀ ਕਮਾਨ, ਪਰਿਵਾਰ ਸਣੇ ਪਾਰਟੀ ‘ਚ ਖੁਸ਼ੀ ਦੀ ਲਹਿਰ

By:  Lajwinder Kaur June 9th 2026 03:58 PM -- Updated: June 9th 2026 04:23 PM

Mohali Gets New Mayor: ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਨਵਾਂ ਮੇਅਰ ਮਿਲ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਣਾ (Sarabjeet Singh Samana) ਨੂੰ ਮੋਹਾਲੀ ਦਾ ਨਵਾਂ ਮੇਅਰ ਚੁਣਿਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ, ਵਿਧਾਇਕ ਕੁਲਵੰਤ ਸਿੰਘ ਅਤੇ ਡਾ. ਸੰਨੀ ਆਹਲੂਵਾਲੀਆ ਨੇ ਸਰਬਜੀਤ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੇਅਰ ਦੀ ਕੁਰਸੀ 'ਤੇ ਬਿਠਾਇਆ।


ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਸਰਬਜੀਤ ਸਮਾਣਾ ਨੂੰ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਮੇਅਰ ਦੀ ਕੁਰਸੀ 'ਤੇ ਬਿਠਾਇਆ। ਮੰਤਰੀ ਨੇ ਕਿਹਾ ਕਿ ਹੁਣ ਮੋਹਾਲੀ ਦੀ ਜ਼ਿੰਮੇਵਾਰੀ ਇੱਕ ਨੌਜਵਾਨ ਆਗੂ ਸਰਬਜੀਤ ਸਮਾਣਾ ਦੇ ਹੱਥਾਂ ਵਿੱਚ ਹੈ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ।

ਜਣੋ ਕੌਣ ਬਣੇ ਡਿਪਟੀ ਮੇਅਰ

ਸਰਬਜੀਤ ਸਿੰਘ ਸਮਾਣਾ, ਜੋ ਕਿ  ਮੋਹਾਲੀ ਦੇ ਨਵੇਂ ਮੇਅਰ ਚੁਣੇ ਗਏ। ਜਦਕਿ ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੰਭਾਲਣਗੇ। ਹਾਊਸ ਵਿੱਚ ਕੌਂਸਲਰਾਂ ਦੇ ਹੱਥ ਖੜ੍ਹੇ ਕਰਵਾ ਕੇ ਕੀਤੀ ਗਈ ਇਸ ਚੋਣ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਉੱਚ ਅਧਿਕਾਰੀਆਂ ਦੀ ਮੌਜੂਦਗੀ ਨੇ ਇਸ ਨਵੀਂ ਟੀਮ ਦੇ ਗਠਨ ‘ਤੇ ਪੱਕੀ ਮੋਹਰ ਲਾ ਦਿੱਤੀ ਹੈ। ਇਸ ਨਵੀਂ ਨਿਯੁਕਤੀ ਨਾਲ ਹੁਣ ਮੋਹਾਲੀ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲਣ ਦੀ ਉਮੀਦ ਹੈ।


Related Post

ਮੋਹਾਲੀ ਤੋਂ ਮੰਦਭਾਗੀ ਘਟਨਾ! ASI ਦੀ ਗੋਲੀ ਲੱਗਣ ਨਾਲ ਮੌਤ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ
ਗੋਲੀਆਂ ਦੇ ਨਾਲ ਦਹਿਲਿਆ ਮੋਹਾਲੀ! ਜਨਮਦਿਨ ਪਾਰਟੀ ਦੌਰਾਨ ਹੋਈ ਫਾਇਰਿੰਗ, 12ਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਜ਼ਖਮੀ
ਮੋਹਾਲੀ ਦੇ ਡਿੰਪਲ ਕਤਲਕਾਂਡ 'ਚ 300 ਪੰਨਿਆਂ ਦੀ ਚਾਰਜਸ਼ੀਟ: 35 ਗਵਾਹ, ਚਾਕੂ ਆਨਲਾਈਨ ਮੰਗਵਾਏ, ਬੈਂਕ ਡਿਟੇਲ ਦਾ ਜ਼ਿਕਰ; ਦਫ਼ਤਰ 'ਚ ਵੜ ਕੇ ਕੀਤਾ ਸੀ ਕਤਲ
ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ; ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਮਾਂ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ
ਘੜੂੰਆਂ 'ਚ ਖੁਦਾਈ ਦੌਰਾਨ ਮਿਲਿਆ ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਮਿੱਟੀ ਦਾ ਘੜਾ, ਪਿੰਡ ‘ਚ ਮਚੀ ਸਨਸਨੀ
ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ; ਇਲਾਕੇ ‘ਚ ਮੱਚ ਗਈ ਹਾਹਾਕਾਰ….

© Copyright Galactic Television & Communications Pvt. Ltd. 2026. All rights reserved.