ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ; ਇਲਾਕੇ ‘ਚ ਮੱਚ ਗਈ ਹਾਹਾਕਾਰ….

ਮੋਹਾਲੀ ਵਿੱਚ ਪੰਜਾਬ ਰੋਡਜ਼ ਐਂਡ ਬ੍ਰਿਜਜ਼ ਡਿਵੈਲਪਮੈਂਟ ਬੋਰਡ ਦੇ ਦਫ਼ਤਰ ਵਿੱਚ ਸਵੇਰੇ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਨਾਲ ਦਫ਼ਤਰ ਦਾ ਕੁਝ ਸਾਮਾਨ ਅਤੇ ਜ਼ਰੂਰੀ ਰਿਕਾਰਡ ਸੜ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਘਟਨਾ ਸਮੇਂ ਚੌਂਕੀਦਾਰ ਦਫ਼ਤਰ ਵਿੱਚ ਮੌਜੂਦ ਸੀ, ਜਿਸ ਨੇ ਸਮੇਂ ਸਿਰ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। हादਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

By:  Lajwinder Kaur August 25th 2026 10:58 AM -- Updated: August 25th 2026 11:19 AM

ਮੋਹਾਲੀ 'ਚ ਸਵੇਰੇ-ਸਵੇਰੇ ਹੀ ਹਫੜ-ਦਫੜੀ ਮੱਚ ਗਈ ਜਦੋਂ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ (Punjab Roads and Bridges Development Board) ਦੇ ਦਫ਼ਤਰ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਮੁੱਢਲੀ ਜਾਣਕਾਰੀ ਅਨੁਸਾਰ ਦਫ਼ਤਰ ਵਿੱਚ ਇਹ ਅੱਗ ਸਵੇਰੇ ਸ਼ਾਰਟ ਸਰਕਟ ਹੋਣ ਕਾਰਨ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਲਪੇਟ ਵਿੱਚ ਆਉਣ ਨਾਲ ਦਫ਼ਤਰ ਦਾ ਕੁਝ ਸਾਮਾਨ ਅਤੇ ਜ਼ਰੂਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ।


ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਪਾਇਆ ਕਾਬੂ

ਦਫ਼ਤਰ ਵਿੱਚ ਲੱਗੀ ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ, ਜਿਸ ਨਾਲ ਅੱਗ ਨੂੰ ਹੋਰ ਜ਼ਿਆਦਾ ਫੈਲਣ ਤੋਂ ਰੋਕ ਲਿਆ ਗਿਆ। 

ਚੌਂਕੀਦਾਰ ਨੇ ਸੂਝ-ਬੂਝ ਨਾਲ ਬਚਾਈ ਜਾਨ

ਹਾਦਸਾ ਵਾਪਰਨ ਸਮੇਂ ਦਫ਼ਤਰ ਦੇ ਅੰਦਰ ਚੌਂਕੀਦਾਰ ਮੌਜੂਦ ਸੀ। ਜਿਵੇਂ ਹੀ ਉਸ ਨੇ ਅੱਗ ਦੀਆਂ ਲਾਟਾਂ ਅਤੇ ਧੂੰਆਂ ਦੇਖਿਆ, ਉਸ ਨੇ ਤੁਰੰਤ ਮੌਕੇ ਤੋਂ ਬਾਹਰ ਭੱਜ ਕੇ ਆਪਣੀ ਜਾਨ ਬਚਾਈ। ਇਸ ਘਟਨਾ ਕਾਰਨ ਦਫ਼ਤਰ ਨੂੰ ਕਾਫ਼ੀ ਨੁਕਸਾਨ ਪਹੁੰਚਣ ਦਾ ਅਨੁਮਾਨ ਹੈ।

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।


Related Post

ED ਖਿਲਾਫ 'ਆਪ' ਦਾ ਮੋਰਚਾ: ਗਮਾਡਾ ਦਫ਼ਤਰ ਬਾਹਰ AAP ਦਾ ਜ਼ਬਰਦਸਤ ਪ੍ਰਦਰਸ਼ਨ, ਭੱਖਿਆ ਮਾਹੌਲ
ਚੰਡੀਗੜ੍ਹ-ਮੋਹਾਲੀ 'ਚ ਹੁਣ ਲੱਗਣ ਜਾ ਰਿਹਾ ਆਈਫੋਨ ਦਾ ਲੰਗਰ: ਔਰਤਾਂ ਨੂੰ ਮਿਲੇਗਾ ਮੁਫ਼ਤ ਆਈਫੋਨ, ਬਸ ਕਰਨਾ ਹੋਏਗਾ ਆਹ ਕੰਮ….
ਮੋਹਾਲੀ ਦੇ ਫੇਜ਼-8ਬੀ ਇੰਡਸਟਰੀਅਲ ਏਰੀਏ ਨੂੰ ਵੱਡੀ ਸੌਗਾਤ: UGSR ਪ੍ਰੋਜੈਕਟ ਸ਼ੁਰੂ, ਨਹਿਰੀ ਪਾਣੀ ਨਾਲ ਮਿਲੇਗਾ ਸ਼ੁੱਧ ਪੀਣ ਦਾ ਪਾਣੀ
ਮੋਹਾਲੀ ਤੋਂ ਮੰਦਭਾਗੀ ਘਟਨਾ! ASI ਦੀ ਗੋਲੀ ਲੱਗਣ ਨਾਲ ਮੌਤ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ
ਗੋਲੀਆਂ ਦੇ ਨਾਲ ਦਹਿਲਿਆ ਮੋਹਾਲੀ! ਜਨਮਦਿਨ ਪਾਰਟੀ ਦੌਰਾਨ ਹੋਈ ਫਾਇਰਿੰਗ, 12ਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਜ਼ਖਮੀ
ਮੋਹਾਲੀ ਦੇ ਡਿੰਪਲ ਕਤਲਕਾਂਡ 'ਚ 300 ਪੰਨਿਆਂ ਦੀ ਚਾਰਜਸ਼ੀਟ: 35 ਗਵਾਹ, ਚਾਕੂ ਆਨਲਾਈਨ ਮੰਗਵਾਏ, ਬੈਂਕ ਡਿਟੇਲ ਦਾ ਜ਼ਿਕਰ; ਦਫ਼ਤਰ 'ਚ ਵੜ ਕੇ ਕੀਤਾ ਸੀ ਕਤਲ

© Copyright Galactic Television & Communications Pvt. Ltd. 2026. All rights reserved.