ਫਾਇਰਿੰਗ ਦੇ ਨਾਲ ਦਹਿਲਿਆ ਮੋਹਾਲੀ! ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ, 2 ਦੋਸ਼ੀ ਜ਼ਖ਼ਮੀ; 2 ਕਾਂਸਟੇਬਲਾਂ 'ਤੇ ਹਮਲੇ ਤੋਂ ਬਾਅਦ ਐਕਸ਼ਨ

ਮੋਹਾਲੀ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ ਦੌਰਾਨ ਦੋ ਦੋਸ਼ੀ ਜ਼ਖ਼ਮੀ ਹੋ ਗਏ। ਇਹ ਕਾਰਵਾਈ ਉਸ ਹਮਲੇ ਤੋਂ ਬਾਅਦ ਹੋਈ ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋਏ ਸਨ। ਜ਼ਖ਼ਮੀ ਦੋਸ਼ੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸੇ ਮਾਮਲੇ ਵਿੱਚ ਦੋ ਹੋਰ ਦੋਸ਼ੀਆਂ ਨੇ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ, ਜਦਕਿ ਪੁਲਿਸ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

By:  Lajwinder Kaur July 27th 2026 03:34 PM -- Updated: July 27th 2026 03:40 PM

ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਨਾਲ ਮੁਠਭੇੜ ਹੋ ਗਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋ ਨਸ਼ਾ ਤਸਕਰ ਜ਼ਖ਼ਮੀ ਹੋ ਗਏ। ਨਸ਼ਾ ਤਸਕਰਾਂ ਨੇ ਸ਼ਨੀਵਾਰ ਨੂੰ ਪੁਲਿਸ ਟੀਮ 'ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਪੁਲਿਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਇੰਡਸਟਰੀਅਲ ਏਰੀਆ ਵਿੱਚ ਲੁਕੇ ਹੋਏ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ ਹੋ ਗਈ।

ਮੋਹਾਲੀ ਦੇ ਐਸਪੀ ਵੀ ਮੌਕੇ 'ਤੇ ਪਹੁੰਚੇ

ਜ਼ਖ਼ਮੀ ਦੋਸ਼ੀਆਂ ਨੂੰ ਇਲਾਜ ਲਈ ਮੋਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਸਦੀਪ ਹੰਸ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੋ ਦੋਸ਼ੀਆਂ ਨੇ ਅਦਾਲਤ ‘ਚ ਕੀਤਾ ਸਰੰਡਰ

ਸਨੇਟਾ ਇਲਾਕੇ ਵਿੱਚ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਟੀਮ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਨੇ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ। ਸਰੰਡਰ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਕੁਲਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਦੋਵਾਂ ਦੋਸ਼ੀਆਂ ਨੂੰ ਅੱਜ ਦੁਪਹਿਰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਤਿਆਰੀ ਕਰ ਰਹੀ ਹੈ।

ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ

ਜ਼ਿਕਰਯੋਗ ਹੈ ਕਿ ਡਰੱਗ ਤਸਕਰਾਂ ਨੂੰ ਫੜਨ ਗਈ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ 'ਤੇ ਸਨੇਟਾ ਵਿੱਚ ਹਮਲਾ ਹੋਇਆ ਸੀ, ਜਿਸ ਵਿੱਚ ਕਾਂਸਟੇਬਲ ਪਰਮਜੀਤ ਸਿੰਘ ਅਤੇ ਜਗਜੀਤ ਸਿੰਘ ਜ਼ਖ਼ਮੀ ਹੋ ਗਏ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਸੀ। ਹੁਣ ਸਰੰਡਰ ਤੋਂ ਬਾਅਦ ਪੁਲਿਸ ਰਿਮਾਂਡ ਦੌਰਾਨ ਦੋਸ਼ੀਆਂ ਤੋਂ ਹਮਲੇ ਦੀ ਸਾਜ਼ਿਸ਼, ਇਸ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਪੂਰੇ ਨੈੱਟਵਰਕ ਬਾਰੇ ਪੁੱਛਗਿੱਛ ਕਰੇਗੀ।

ਪੁਲਿਸ ਦੀ ਗੱਡੀ ਨੂੰ ਦੇਖ ਕੇ ਫਾਇਰਿੰਗ ਕਰ

ਦੋਸ਼ੀ ਅੱਜ ਆਈਟੀ ਸਿਟੀ ਖੇਤਰ ਵਿੱਚ ਬਾਈਕ 'ਤੇ ਘੁੰਮ ਰਹੇ ਸਨ। ਇਸੇ ਦੌਰਾਨ ਲਖਵਿੰਦਰ, ਜਸਰਕਣ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਦੋਸ਼ੀਆਂ ਨੂੰ ਪਛਾਣ ਲਿਆ ਅਤੇ ਤੁਰੰਤ ਜਵਾਬੀ ਕਾਰਵਾਈ ਕੀਤੀ।

ਦੋਵਾਂ ਦੋਸ਼ੀਆਂ ਦੇ ਪੈਰਾਂ ਵਿੱਚ ਗੋਲੀ ਲੱਗੀ

ਪੁਲਿਸ ਦੀ ਕਾਰਵਾਈ ਦੌਰਾਨ ਦੋਵਾਂ ਦੋਸ਼ੀਆਂ ਦੇ ਪੈਰਾਂ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਪੁਲਿਸ ਟੀਮ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਰਵਾਨਾ ਹੋਈ। ਉੱਥੇ ਹੀ, ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ।

Related Post

ਮੋਹਾਲੀ ਤੋਂ ਮੰਦਭਾਗੀ ਘਟਨਾ! ASI ਦੀ ਗੋਲੀ ਲੱਗਣ ਨਾਲ ਮੌਤ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ
ਗੋਲੀਆਂ ਦੇ ਨਾਲ ਦਹਿਲਿਆ ਮੋਹਾਲੀ! ਜਨਮਦਿਨ ਪਾਰਟੀ ਦੌਰਾਨ ਹੋਈ ਫਾਇਰਿੰਗ, 12ਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਜ਼ਖਮੀ
ਮੋਹਾਲੀ ਦੇ ਡਿੰਪਲ ਕਤਲਕਾਂਡ 'ਚ 300 ਪੰਨਿਆਂ ਦੀ ਚਾਰਜਸ਼ੀਟ: 35 ਗਵਾਹ, ਚਾਕੂ ਆਨਲਾਈਨ ਮੰਗਵਾਏ, ਬੈਂਕ ਡਿਟੇਲ ਦਾ ਜ਼ਿਕਰ; ਦਫ਼ਤਰ 'ਚ ਵੜ ਕੇ ਕੀਤਾ ਸੀ ਕਤਲ
ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ; ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਮਾਂ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ
ਘੜੂੰਆਂ 'ਚ ਖੁਦਾਈ ਦੌਰਾਨ ਮਿਲਿਆ ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਮਿੱਟੀ ਦਾ ਘੜਾ, ਪਿੰਡ ‘ਚ ਮਚੀ ਸਨਸਨੀ
ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ; ਇਲਾਕੇ ‘ਚ ਮੱਚ ਗਈ ਹਾਹਾਕਾਰ….

© Copyright Galactic Television & Communications Pvt. Ltd. 2026. All rights reserved.