ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦੀ ਸਖ਼ਤ ਕਾਰਵਾਈ, ਮੋਹਾਲੀ ਅਦਾਲਤ ਨੇ ਜਾਰੀ ਕੀਤਾ ਗ਼ੈਰ-ਜ਼ਮਾਨਤੀ ਵਾਰੰਟ

ਜਲੰਧਰ ਦੇ ਇਨਫਲੂਐਂਸਰ ਰੋਜ਼ਰ ਸੰਧੂ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ NIA ਦੀ ਮੋਹਾਲੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਜਾਂਚ ਏਜੰਸੀ ਮੁਤਾਬਕ ਭੱਟੀ ਇਸ ਸਮੇਂ ਬ੍ਰਾਜ਼ੀਲ ਵਿੱਚ ਲੁਕਿਆ ਹੋਇਆ ਹੈ ਅਤੇ ਉੱਥੋਂ ਭਾਰਤ ਵਿਰੋਧੀ ਗਤੀਵਿਧੀਆਂ ਚਲਾ ਰਿਹਾ ਹੈ। ਇਸ ਵਾਰੰਟ ਨਾਲ ਹੁਣ ਇੰਟਰਪੋਲ ਰੈੱਡ ਕਾਰਨਰ ਨੋਟਿਸ ਅਤੇ ਉਸ ਦੀ ਹਵਾਲਗੀ ਦੀ ਕਾਰਵਾਈ ਨੂੰ ਤੇਜ਼ੀ ਮਿਲ ਸਕਦੀ ਹੈ।

By:  Lajwinder Kaur July 28th 2026 12:59 PM -- Updated: July 28th 2026 01:02 PM

ਪਾਕਿਸਤਾਨੀ ਅੱਤਵਾਦੀ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਹfਜ਼ਾਦ ਭੱਟੀ ਖ਼ਿਲਾਫ਼ ਰਾਸ਼ਟਰੀ ਜਾਂਚ ਏਜੰਸੀ (NIA) ਨੇ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਜਲੰਧਰ ਦੇ ਇਨਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਮੋਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਵੱਲੋਂ ਸ਼ਹਿਜ਼ਾਦ ਭੱਟੀ ਖ਼ਿਲਾਫ਼ ਓਪਨ-ਡੇਟਡ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕੀਤਾ ਗਿਆ ਹੈ।

ਲਗਾਤਾਰ ਫ਼ਰਾਰ ਚੱਲ ਰਿਹਾ ਹੈ ਦੋਸ਼ੀ

ਅਦਾਲਤ ਨੇ ਇਸ ਗੱਲ ਨੂੰ ਮੰਨਿਆ ਹੈ ਕਿ ਦੋਸ਼ੀ ਲਗਾਤਾਰ ਫ਼ਰਾਰ ਹੈ ਅਤੇ ਉਸ ਦੇ ਅਪਰਾਧ ਦੀ ਗੰਭੀਰਤਾ ਨੂੰ ਦੇਖਦਿਆਂ ਸਧਾਰਨ ਸਮਨ ਜਾਂ ਜ਼ਮਾਨਤੀ ਵਾਰੰਟ ਰਾਹੀਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਵਾਉਣਾ ਸੰਭਵ ਨਹੀਂ ਹੈ। ਐਨਆਈਏ ਦੇ ਇਨਪੁੱਟ ਤੋਂ ਇਹ ਖੁਲਾਸਾ ਹੋਇਆ ਹੈ ਕਿ ਸ਼ਹਿਜ਼ਾਦ ਭੱਟੀ ਇਸ ਸਮੇਂ ਬ੍ਰਾਜ਼ੀਲ ਵਿੱਚ ਲੁਕਿਆ ਹੋਇਆ ਹੈ ਅਤੇ ਉੱਥੋਂ ਹੀ ਲਗਾਤਾਰ ਭਾਰਤ ਵਿਰੋਧੀ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।

ਇੰਟਰਪੋਲ ਰੈੱਡ ਕਾਰਨਰ ਨੋਟਿਸ ਅਤੇ ਹਵਾਲਗੀ ਦੀ ਤਿਆਰੀ

ਕਾਨੂੰਨੀ ਮਾਹਿਰਾਂ ਦੇ ਮੁਤਾਬਕ, ਇਸ ਗੈਰ-ਜ਼ਮਾਨਤੀ ਵਾਰੰਟ ਦੇ ਆਧਾਰ 'ਤੇ ਹੁਣ ਅੱਗੇ ਇੰਟਰਪੋਲ ਤੋਂ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਅਤੇ ਦੋਸ਼ੀ ਦੀ ਹਵਾਲਗੀ (Extradition) ਦੀ ਪ੍ਰਕਿਰਿਆ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਇਹ ਵਾਰੰਟ ਦੋਸ਼ੀ ਦੀ ਗ੍ਰਿਫ਼ਤਾਰੀ ਹੋਣ ਤੱਕ ਪੂਰੀ ਤਰ੍ਹਾਂ ਪ੍ਰਭਾਵੀ ਰਹੇਗਾ। ਜਾਣਕਾਰੀ ਲਈ ਦੱਸ ਦਈਏ ਕਿ ਇਸ ਤਰ੍ਹਾਂ ਦਾ ਸਖ਼ਤ ਵਾਰੰਟ ਪਹਿਲਾਂ ਕੁੱਖਿਆਤ ਪਾਕਿਸਤਾਨੀ ਅੱਤਵਾਦੀ ਮੌਲਾਨਾ ਮਸੂਦ ਅਜ਼ਹਰ ਖ਼ਿਲਾਫ਼ ਵੀ ਜਾਰੀ ਕੀਤਾ ਜਾ ਚੁੱਕਾ ਹੈ।

Related Post

ਮੋਹਾਲੀ ਤੋਂ ਮੰਦਭਾਗੀ ਘਟਨਾ! ASI ਦੀ ਗੋਲੀ ਲੱਗਣ ਨਾਲ ਮੌਤ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ
ਗੋਲੀਆਂ ਦੇ ਨਾਲ ਦਹਿਲਿਆ ਮੋਹਾਲੀ! ਜਨਮਦਿਨ ਪਾਰਟੀ ਦੌਰਾਨ ਹੋਈ ਫਾਇਰਿੰਗ, 12ਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਜ਼ਖਮੀ
ਮੋਹਾਲੀ ਦੇ ਡਿੰਪਲ ਕਤਲਕਾਂਡ 'ਚ 300 ਪੰਨਿਆਂ ਦੀ ਚਾਰਜਸ਼ੀਟ: 35 ਗਵਾਹ, ਚਾਕੂ ਆਨਲਾਈਨ ਮੰਗਵਾਏ, ਬੈਂਕ ਡਿਟੇਲ ਦਾ ਜ਼ਿਕਰ; ਦਫ਼ਤਰ 'ਚ ਵੜ ਕੇ ਕੀਤਾ ਸੀ ਕਤਲ
ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ; ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਮਾਂ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ
ਘੜੂੰਆਂ 'ਚ ਖੁਦਾਈ ਦੌਰਾਨ ਮਿਲਿਆ ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਮਿੱਟੀ ਦਾ ਘੜਾ, ਪਿੰਡ ‘ਚ ਮਚੀ ਸਨਸਨੀ
ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ; ਇਲਾਕੇ ‘ਚ ਮੱਚ ਗਈ ਹਾਹਾਕਾਰ….

© Copyright Galactic Television & Communications Pvt. Ltd. 2026. All rights reserved.