ਸਿਆਸਤ ਤੋਂ ਦੁਖਦਾਇਕ ਖਬਰ! ਪੰਜ ਵਾਰ ਦੇ ਵਿਧਾਇਕ ਤੇ ਸੀਨੀਅਰ ਆਗੂ ਦਾ ਦੇਹਾਂਤ, ਸਿਹਤ ਵਿਗੜਨ ਤੋਂ ਬਾਅਦ….

ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਤਰ ਪ੍ਰਦੇਸ਼ ਦੇ ਨਿਜ਼ਾਮਾਬਾਦ ਹਲਕੇ ਤੋਂ ਪੰਜ ਵਾਰ ਵਿਧਾਇਕ ਰਹੇ ਆਲਮਬਦੀ ਆਜ਼ਮੀ ਦਾ 90 ਸਾਲ ਦੀ ਉਮਰ ਵਿੱਚ ਲੰਬੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਲਖਨਊ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਦੇਹਾਂਤ 'ਤੇ ਸਿਆਸੀ ਗਲਿਆਰਿਆਂ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ ਅਤੇ ਵੀਰਵਾਰ ਸਵੇਰ ਤੋਂ ਹੀ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਵੱਖ-ਵੱਖ ਆਗੂਆਂ ਨੇ ਉਨ੍ਹਾਂ ਦੇ ਚਲੇ ਜਾਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

By:  Lajwinder Kaur July 23rd 2026 02:21 PM -- Updated: July 23rd 2026 02:38 PM

ਸਿਆਸੀ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ ਨਿਜ਼ਾਮਾਬਾਦ ਹਲਕੇ ਤੋਂ ਪੰਜ ਵਾਰ ਵਿਧਾਇਕ ਰਹੇ ਸਮਾਜਵਾਦੀ ਪਾਰਟੀ (SP) ਦੇ ਸੀਨੀਅਰ ਆਗੂ ਆਲਮਬਦੀ ਆਜ਼ਮੀ ਦਾ ਬੁੱਧਵਾਰ (22 ਜੁਲਾਈ) ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 90 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਕਾਫ਼ੀ ਸਮੇਂ ਤੋਂ ਲੰਬੀ ਬਿਮਾਰੀ ਤੋਂ ਪੀੜਤ ਸਨ।

ਲੰਬੀ ਬਿਮਾਰੀ ਮਗਰੋਂ ਹਸਪਤਾਲ ਵਿੱਚ ਚੱਲ ਰਿਹਾ ਸੀ ਇਲਾਜ

ਆਲਮਬਦੀ ਆਜ਼ਮੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਸ ਸਾਲ 13-14 ਅਪ੍ਰੈਲ ਨੂੰ ਲਖਨਊ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਮਈ, ਜੂਨ ਅਤੇ ਜੁਲਾਈ 2026 ਦੌਰਾਨ ਵੀ ਉਨ੍ਹਾਂ ਦਾ ਇਲਾਜੇ ਲਗਾਤਾਰ ਉੱਥੇ ਹੀ ਜਾਰੀ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਆਪਣੀ ਸਾਦਗੀ ਅਤੇ ਇਮਾਨਦਾਰੀ ਲਈ ਜਾਣੇ ਜਾਂਦੇ ਆਜ਼ਮੀ ਦੇ ਦੇਹਾਂਤ ਨਾਲ ਸਮੁੱਚੇ ਰਾਜਨੀਤਿਕ ਹਲਕਿਆਂ ਵਿੱਚ ਮਾਤਮ ਛਾ ਗਿਆ ਹੈ।

ਸਿਆਸੀ ਸਫ਼ਰ ਅਤੇ ਜੀਵਨ ਬਾਰੇ ਜਾਣਕਾਰੀ

ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਆਲਮਬਦੀ ਆਜ਼ਮੀ ਦਾ ਜਨਮ 16 ਮਾਰਚ 1936 ਨੂੰ ਆਜ਼ਮਗੜ੍ਹ ਵਿੱਚ ਹੋਇਆ ਸੀ। ਉਨ੍ਹਾਂ ਨੇ 1953 ਵਿੱਚ ਇਸਲਾਮੀਆ ਕਾਲਜ, ਗੋਰਖਪੁਰ ਤੋਂ 12ਵੀਂ ਅਤੇ 1956 ਵਿੱਚ ਟੈਕਨੀਕਲ ਇੰਸਟੀਚਿਊਟ, ਗੋਰਖਪੁਰ ਤੋਂ ਇਲੈਕਟ੍ਰੀਕਲ ਅਤੇ ਮਕੈਨੀਕਲ ਇੰਜੀਨੀਅਰਿੰਗ ਵਿੱਚ ਡਿਪਲੋਮਾ ਕੀਤਾ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਛੇ ਬੱਚੇ ਹਨ।

ਸ਼ਰਧਾਂਜਲੀ ਦੇਣ ਘਰ ਪਹੁੰਚ ਰਹੇ ਲੋਕ

ਵੀਰਵਾਰ ਸਵੇਰ ਤੋਂ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ। ਲੋਕਾਂ ਨੇ ਮਰਹੂਮ ਵਿਧਾਇਕ ਦੇ ਮ੍ਰਿਤਕ ਸਰੀਰ 'ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਆਗੂਆਂ ਵੱਲੋਂ ਡੁੱਖ ਦਾ ਪ੍ਰਗਟਾਵਾ

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟ ਕਰਨ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ। ਸਮਾਜਵਾਦੀ ਪਾਰਟੀ ਦੇ ਸੰਭਲ ਤੋਂ ਵਿਧਾਇਕ ਪਿੰਕੀ ਯਾਦਵ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, "ਸਮਾਜਵਾਦੀ ਪਾਰਟੀ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਅਤੇ ਨਿਜ਼ਾਮਾਬਾਦ ਵਿਧਾਨ ਸਭਾ ਹਲਕੇ ਦੀ ਪੰਜ ਵਾਰ ਨੁਮਾਇੰਦਗੀ ਕਰਨ ਵਾਲੇ ਆਲਮਬਦੀ ਆਜ਼ਮੀ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋਣਾ ਬਹੁਤ ਹੀ ਦੁਖਦਾਈ ਖ਼ਬਰ ਹੈ।"

Related Post

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: SSP ਵੱਲੋਂ ਸਖਤ ਐਕਸ਼ਨ, 17 ਇੰਸਪੈਕਟਰਾਂ ਤੇ ਸਬ-ਇੰਸਪੈਕਟਰਾਂ ਤਬਾਦਲੇ, ਕਈਆਂ ਨੂੰ ਅਹੁਦੇ ਤੋਂ ਹਟਾ ਭੇਜਿਆ ਪੁਲਿਸ ਲਾਈਨ….
Plane Crash: ਉਡਾਣ ਦੌਰਾਨ ਜਹਾਜ਼ ‘ਚ ਅਚਾਨਕ ਧਮਾਕਾ, ਸੰਤੁਲਨ ਵਿਗੜਿਆ ਸਿੱਧਾ ਜ਼ਮੀਨ 'ਤੇ ਡਿੱਗਿਆ, ਦੋਵੇਂ ਪਾਇਲਟਾਂ ਦੀ ਮੌਤ
ਵੱਡਾ ਸੜਕ ਹਾਦਸਾ: ITBP ਦੇ DIG ਦੀ ਦਰਦਨਾਕ ਮੌਤ, ਗੱਡੀ ਚਲਾ ਰਹੇ ਡਰਾਈਵਰ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਵਾਪਰਿਆ ਹਾਦਸਾ….
ਬਸਪਾ ਪਾਰਟੀ ਨੂੰ ਵੱਡਾ ਝਟਕਾ! ਲਗਾਤਾਰ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਨੇਤਾ ਦਾ ਦੇਹਾਂਤ, ਸਿਆਸੀ ਜਗਤ 'ਚ ਛਾਇਆ ਮਾਤਮ...
ਸਕੂਲੀ ਵਿਦਿਆਰਥੀਆਂ ਲਈ ਵੱਡੀ ਖ਼ਬਰ; 12 ਅਗਸਤ ਤੱਕ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਐਲਾਨ; ਜਾਣੋ ਵਜ੍ਹਾ
ਪੁਲਿਸ ‘ਚ ਵੱਡਾ ਫੇਰਬਦਲ: SSP ਜੈਪ੍ਰਕਾਸ਼ ਸਿੰਘ ਵੱਲੋਂ 9 SI ਦੇ ਤਬਾਦਲੇ, ਕਈ ਥਾਣਿਆਂ ਅਤੇ ਚੌਕੀਆਂ ਦੇ ਇੰਚਾਰਜ ਬਦਲੇ, ਤੁਰੰਤ ਚਾਰਜ ਸੰਭਾਲਣ ਦੇ ਹੁਕਮ

© Copyright Galactic Television & Communications Pvt. Ltd. 2026. All rights reserved.