Saturday, 21st of November 2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।

Edited By: Lajwinder Kaur | Updated at:
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਅਹਿਮ ਇਕੱਤਰਤਾ ਵਿੱਚ ਮੈਂਬਰਾਂ ਵੱਲੋਂ ਪੂਰਨ ਸਹਿਮਤੀ ਪ੍ਰਗਟਾਉਂਦੇ ਹੋਏ ਮੁੜ ਉਨ੍ਹਾਂ 'ਤੇ ਭਰੋਸਾ ਜਤਾਇਆ ਗਿਆ।

ਪੰਥਕ ਸੇਵਾਵਾਂ ਅਤੇ ਭਰੋਸੇ ਦਾ ਪ੍ਰਗਟਾਵਾ
ਚੋਣ ਉਪਰੰਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੈਂਬਰਾਂ ਅਤੇ ਪੰਥਕ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਅਤੇ ਸੰਗਤ ਦੇ ਸਹਿਯੋਗ ਨਾਲ ਉਹ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਸਿੱਖ ਕੌਮ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਗੁਰਦੁਆਰਾ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ।
ਸਿਆਸੀ ਤੇ ਪੰਥਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ
ਦੱਸਣਯੋਗ ਹੈ ਕਿ ਐਡਵੋਕੇਟ ਧਾਮੀ 2021 ਤੋਂ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਬਿਨਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਹੋਈ ਇਸ ਚੋਣ ਨੂੰ ਪੰਥਕ ਏਕਤਾ ਅਤੇ ਮਜ਼ਬੂਤੀ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਇਜਲਾਸ ਦੌਰਾਨ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਵੀ ਕੀਤੀ ਗਈ।
 ਮੀਤ ਪ੍ਰਧਾਨ ਲਈ ਇਨ੍ਹਾਂ ਨਾਵਾਂ 'ਤੇ ਲੱਗੀ ਮੋਹਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਲਈ ਗੁਰਪ੍ਰੀਤ ਸਿੰਘ ਝੱਬਰ ਨੂੰ ਚੁਣਿਆ ਗਿਆ। ਉਨ੍ਹਾਂ ਦੇ ਨਾਮ ਦੀ ਪੇਸ਼ਕਸ਼ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਕੀਤੀ ਗਈ, ਜਦਕਿ ਇਸ ਦੀ ਤਾਈਦ ਗੁਰਬਚਨ ਸਿੰਘ ਕਰਮੂਵਾਲਾ ਅਤੇ ਭਾਈ ਗੁਰਪ੍ਰੀਤ ਸਿੰਘ ਰੂਹੀ ਵੱਲੋਂ ਕੀਤੀ ਗਈ। ਗੁਰਪ੍ਰੀਤ ਸਿੰਘ ਝੱਬਰ ਬਿਨਾਂ ਮੁਕਾਬਲਾ ਜੇਤੂ ਰਹੇ।