Thursday, 23rd of July 2026

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

Edited By: Lajwinder Kaur | Updated at: July 23rd 2026 03:05 PM
Trending News
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫ਼ੀਮ ਅਤੇ ਤਸਕਰੀ ਨਾਲ ਜੁੜੀ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਵਿਦੇਸ਼ੀ ਹੈਂਡਲਰ ਨਾਲ ਸੀ ਸਿੱਧਾ ਸੰਪਰਕ

ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਕਿਸੇ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਸੀ, ਜਿਸ ਨੂੰ ਇਹ ਮੁਲਜ਼ਮ ਅੱਗੇ ਸੂਬੇ ਦੇ ਵੱਖ-ਵੱਖ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਂਦੇ ਸਨ।

ਮਾਮਲਾ ਦਰਜ, ਅੱਗੇ ਦੀ ਜਾਂਚ ਜਾਰੀ

ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਥਾਣਾ ਛੇਹਰਟਾ ਅਤੇ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. (FIR) ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਵੱਲੋਂ ਇਸ ਗਿਰੋਹ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕਾਂ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।

ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਦੇ ਇਸ ਪੂਰੇ ਜਾਲ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸੂਬੇ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਅਜਿਹੀਆਂ ਸਖ਼ਤ ਕਾਰਵਾਈਆਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।

Punjabi Shorts

Latest News