Monday, 19th of October 2026

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 5.5 ਕਿਲੋ ਹੈਰੋਇਨ ਅਤੇ ਹਥਿਆਰਾਂ ਸਮੇਤ 4 ਤਸਕਰ ਕਾਬੂ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।

Edited By: Lajwinder Kaur | Updated at:

ਵਿਦੇਸ਼ੀ ਤਸਕਰਾਂ ਨਾਲ ਜੁੜੇ ਸਨ ਤਾਰ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਗਿਰੋਹ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ।

ਪੁਲਿਸ ਦੀ ਅਗਲੀ ਕਾਰਵਾਈ

ਇਸ ਮਾਮਲੇ ਵਿੱਚ ਥਾਣਾ ਇਸਲਾਮਾਬਾਦ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ੀ ਲਿੰਕਾਂ ਦਾ ਪਤਾ ਲਗਾਉਣ ਲਈ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਅਤੇ ਹਥਿਆਰ ਤਸਕਰੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।